05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮਾਂ ਦੇ ਦੁੱਧ ਦੇ ਲਾਭ, ਡਰਾਈ ਡੇ ਤੇ ਐਚ. ਪੀ. ਵੀ. ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਕਾਹਨਪੁਰ ਖੂਹੀ, 3 ਅਗਸਤ (ਗੁਰਬੀਰ ਸਿੰਘ ਵਾਲੀਆ)-ਆਯੁਸ਼ਮਾਨ ਆਰੋਗਿਆ ਕੇਂਦਰ ਡੂਮੇਵਾਲ ਵਲੋਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤਰ ਦੇ ਪਿੰਡ ਰਾਏਪੁਰ ਡੁਮੇਵਾਲ ਵਿਖੇ ਮਾਂ ਦੇ ਦੁੱਧ ਦੇ ਲਾਭ, ਡਰਾਈ ਡੇ ਤੇ ਐਚ. ਪੀ.

Ad Position 21
No active advertisement
ਅਜੀਤ ਡੈਸਕ 04-08-2026
ਕਾਹਨਪੁਰ ਖੂਹੀ, 3 ਅਗਸਤ (ਗੁਰਬੀਰ ਸਿੰਘ ਵਾਲੀਆ)-ਆਯੁਸ਼ਮਾਨ ਆਰੋਗਿਆ ਕੇਂਦਰ ਡੂਮੇਵਾਲ ਵਲੋਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤਰ ਦੇ ਪਿੰਡ ਰਾਏਪੁਰ ਡੁਮੇਵਾਲ ਵਿਖੇ ਮਾਂ ਦੇ ਦੁੱਧ ਦੇ ਲਾਭ, ਡਰਾਈ ਡੇ ਤੇ ਐਚ.ਪੀ.ਵੀ. ਵੈਕਸੀਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਪਿੰਡ ਵਾਸੀਆਂ, ਖਾਸ ਕਰਕੇ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਕਿਸ਼ੋਰੀਆਂ ਨੂੰ ਸਿਹਤ ਨਾਲ ਜੁੜੀਆਂ ਅਹਿਮ ਜਾਣਕਾਰੀਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਸੀਐਚਓ ਡਾ. ਰਜਿੰਦਰ ਕੌਰ ਨੇ ਕਿਹਾ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸੰਪੂਰਨ ਅਤੇ ਸਭ ਤੋਂ ਸੁਰੱਖਿਅਤ ਆਹਾਰ ਹੈ। ਜਨਮ ਤੋਂ ਤੁਰੰਤ ਬਾਅਦ ਬੱਚੇ ਨੂੰ ਮਾਂ ਦਾ ਪਹਿਲਾ ਗਾੜ੍ਹਾ ਦੁੱਧ (ਕੋਲੋਸਟਰਮ) ਜ਼ਰੂਰ ਪਿਲਾਉਣਾ ਚਾਹੀਦਾ ਹੈ, ਕਿਉਂਕਿ ਇਹ ਬੱਚੇ ਦੀ ਰੋਗ-ਪ੍ਰਤੀਰੋਧਕ ਸਮਰੱਥਾ ਨੂੰ ਮਜ਼ਬੂਤ ਕਰਦਾ ਹੈ ਅਤੇ ਕਈ ਗੰਭੀਰ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਡਾ. ਰਜਿੰਦਰ ਕੌਰ ਨੇ ਡਰਾਈ ਡੇ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸ਼ੁੱਕਰਵਾਰ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਹੋਣ ਵਾਲੇ ਬਰਤਨਾਂ, ਕੂਲਰਾਂ, ਗਮਲਿਆਂ ਅਤੇ ਹੋਰ ਥਾਵਾਂ ਦੀ ਸਫ਼ਾਈ ਕਰਨੀ ਚਾਹੀਦੀ ਹੈ ਤਾਂ ਜੋ ਡੇਂਗੂ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਐਚ.ਪੀ.ਵੀ. ਵੈਕਸੀਨ ਬਾਰੇ ਦੱਸਿਆ ਕਿ ਇਹ ਵੈਕਸੀਨ ਬੱਚੀਆਂ ਅਤੇ ਕਿਸ਼ੋਰੀਆਂ ਨੂੰ ਸਰਵਾਈਕਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਯੋਗ ਧੀਆਂ ਦਾ ਸਮੇਂ ਸਿਰ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਭਵਿੱਖ ਵਿਚ ਗੰਭੀਰ ਬਿਮਾਰੀਆਂ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕੇ। ਇਸ ਮੌਕੇ ਮੇਲ ਵਰਕਰ ਕਮਲ ਕਿਸ਼ੋਰ ਸ਼ਰਮਾ, ਫੀਮੇਲ ਵਰਕਰ ਅਨੀਤਾ ਦੇਵੀ ਅਤੇ ਲਵਪ੍ਰੀਤ ਕੌਰ ਨੇ ਵੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕੈਂਪ ਵਿਚ ਆਸ਼ਾ ਵਰਕਰ ਜਸਵਿੰਦਰ ਕੌਰ ਸਮੇਤ ਪਿੰਡ ਦੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਰਹੇ ਅਤੇ ਸਿਹਤ ਵਿਭਾਗ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਹੀਨੇ ਅੰਦਰ ਦੂਜੀ ਵਾਰ ਸਰਕਾਰੀ ਟਿਊਬਵੈੱਲ ਦੀਆਂ ਤਾਰਾਂ ਤੇ ਗਰਿੱਪ ਚੋਰੀ ਅਗਲੀ ਖ਼ਬਰ ਬਾਬਾ ਬਾਲਕ ਨਾਥ ਜੀ ਦਾ ਜਾਗਰਣ ਕਰਵਾਇਆ
Ad Position 24
No active advertisement