ਰਾਣਾ ਕੇ. ਪੀ. ਸਿੰਘ ਨੇ ਜਗਰੂਪ ਸਿੰਘ ਨੂੰ ਬਲਾਕ ਸ੍ਰੀ ਅਨੰਦਪੁਰ ਸਾਹਿਬ ਐਸ. ਸੀ. ਸੈੱਲ ਦਾ ਪ੍ਰਧਾਨ ਕੀਤਾ ਨਿਯੁਕਤ
ਨੰਗਲ, 4 ਅਗਸਤ (ਪ੍ਰੀਤਮ ਸਿੰਘ ਬਰਾਰੀ)-ਸਾਬਕਾ ਸਪੀਕਰ ਪੰਜਾਬ ਰਾਣਾ ਕੇ. ਪੀ.
ਨੰਗਲ, 4 ਅਗਸਤ (ਪ੍ਰੀਤਮ ਸਿੰਘ ਬਰਾਰੀ)-ਸਾਬਕਾ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਨੇ ਬਲਾਕ ਕਾਂਗਰਸ ਕਮੇਟੀ ਨੰਗਲ ਦੇ ਦਫ਼ਤਰ, 48-ਆਈ ਬਲਾਕ ਵਿਖੇ ਕਰਵਾਏ ਸਮਾਗਮ ਦੌਰਾਨ ਕਾਂਗਰਸ ਪਾਰਟੀ ਦੀ ਮਜ਼ਬੂਤੀ ਦੇ ਮੱਦੇਨਜ਼ਰ ਨੌਜਵਾਨ ਆਗੂ ਜਗਰੂਪ ਸਿੰਘ ਨੂੰ ਬਲਾਕ ਸ੍ਰੀ ਅਨੰਦਪੁਰ ਸਾਹਿਬ ਐਸ.ਸੀ. ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਰਾਣਾ ਕੇ. ਪੀ. ਸਿੰਘ ਨੇ ਜਗਰੂਪ ਸਿੰਘ ਨੂੰ ਸਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਲੱਡੂ ਖਵਾ ਕੇ ਮੂੰਹ ਮਿੱਠਾ ਕਰਵਾਇਆ। ਨਿਯੁਕਤੀ ਉਪਰੰਤ ਜਗਰੂਪ ਸਿੰਘ ਨੇ ਪਾਰਟੀ ਹਾਈ ਕਮਾਂਡ ਅਤੇ ਵਿਸ਼ੇਸ਼ ਤੌਰ ‘ਤੇ ਰਾਣਾ ਕੇ.ਪੀ. ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉੱਤੇ ਜਤਾਏ ਭਰੋਸੇ ਅਤੇ ਸੌਂਪੀ ਗਈ ਅਹਿਮ ਜ਼ਿੰਮੇਵਾਰੀ ਨੂੰ ਉਹ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਪੂਰੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਅਤੇ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਉਹ ਮੋਹਰੀ ਭੂਮਿਕਾ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਰੂਪਨਗਰ ਦੇ ਸਾਬਕਾ ਚੇਅਰਮੈਨ ਰਮੇਸ਼ ਚੰਦਰ ਦਸਗਰਾਈ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹਰਬੰਸ ਲਾਲ ਮੈਹੰਦਲੀ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨੰਗਲ ਰਾਕੇਸ਼ ਨਈਅਰ, ਪ੍ਰੇਮ ਸਿੰਘ ਬਾਸੋਵਾਲ, ਵਾਲੀਆ ਸਾਹਿਬ ਅਤੇ ਸਾਬਕਾ ਕੌਂਸਲਰ ਸੁਰਿੰਦਰ ਪੰਮਾ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।