ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਤਿਆਰੀਆਂ ਮੁਕੰਮਲ-ਭਾਈ ਚਾਵਲਾ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 8 ਨੂੰ
ਕੀਰਤਪੁਰ ਸਾਹਿਬ, ਬੁੰਗਾ ਸਾਹਿਬ, 4 ਅਗਸਤ (ਬੀਰ ਅੰਮ੍ਰਿਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)- ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦੇ 7 ਅਗਸਤ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸੀਸ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ 5 ਅਗਸਤ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ, ਜਿਨ੍ਹਾਂ ਦੇ ਭੋਗ 7 ਅਗਸਤ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਪੈਣਗੇ, ਉਪਰੰਤ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ । ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਇਸ ਇਲਾਕੇ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤੀ।
ਹ
ਹੜਤਾਲ ਦੇ ਦੂਜੇ ਦਿਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰੋਡਵੇਜ਼ ਕਾਮੇ ਅਤੇ ਉਨ੍ਹਾਂ ਦੇ ਸਮਰਥਨ ਲਈ ਮੋਹਾਲੀ ਧਰਨੇ ਵਿਚ ਸ਼ਮੂਲੀਅਤ ਲਈ ਰਵਾਨਾ ਹੋਣ ਤੋਂ ਪਹਿਲਾਂ ਨੰਗਲ ਵਿਖੇ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂ।
ਗੁਰਦੁਆਰਾ ਸ੍ਰੀ ਸ਼ੀਸ਼ ਮਹਿਲ ਸਾਹਿਬ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨਾਲ ਬਾਬਾ ਸਤਨਾਮ ਸਿੰਘ ਮੈਨੇਜਰ ਮਲਕੀਤ ਸਿੰਘ ਤੇ ਹੋਰ। ਤਸਵੀਰ : ਬੀਰ ਅੰਮ੍ਰਿਤਪਾਲ ਸਿੰਘ ਸੰਨ੍ਹੀ
ਸਰਕਾਰ ’ਤੇ ਵਾਅਦਾ-ਖ਼ਿਲਾਫ਼ੀ ਤੇ ਰੋਡਵੇਜ਼ ਦੇ ਨਿੱਜੀਕਰਨ ਦੀ ਸਾਜ਼ਿਸ਼ ਦੇ ਦੋਸ਼, ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ
05-08-2026
ਕੀਰਤਪੁਰ ਸਾਹਿਬ, ਬੁੰਗਾ ਸਾਹਿਬ, 4 ਅਗਸਤ (ਬੀਰ ਅੰਮ੍ਰਿਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)- ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦੇ 7 ਅਗਸਤ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸੀਸ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ 5 ਅਗਸਤ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ, ਜਿਨ੍ਹਾਂ ਦੇ ਭੋਗ 7 ਅਗਸਤ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਪੈਣਗੇ, ਉਪਰੰਤ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ । ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਇਸ ਇਲਾਕੇ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤੀ। ਉਹ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਤਨਾਮ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨਾਲ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਹੋਏ ਸਨ । ਦੱਸਿਆ ਇਹਨਾਂ ਮਹਾਨ ਗੁਰਮਤਿ ਸਮਾਗਮਾਂ ਵਿਚ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨ ਲਈ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਨਾਲ ਨਾਲ ਪੰਥ ਦੇ ਪ੍ਰਸਿੱਧ ਵਿਦਵਾਨ ਅਤੇ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਵੀ ਉੱਚੇ- ਉੱਚੇ ਤੌਰ ‘ਤੇ ਹਾਜ਼ਰੀਆਂ ਭਰਨਗੇ । ਦੱਸਿਆ ਇਲਾਕੇ ਦੀਆਂ ਸੰਗਤਾਂ ਵਿਚ ਇਸ ਪ੍ਰਕਾਸ਼ ਪੁਰਬ ਦੇ ਸਮਾਗਮਾਂ ਪ੍ਰਤੀ ਬਹੁਤ ਭਾਰੀ ਉਤਸ਼ਾਹ ਹੈ । ਸੰਗਤਾਂ ਹਰ ਸਾਲ ਬੜੀ ਸ਼ਰਧਾ ਅਤੇ ਭਾਵਨਾ ਨਾਲ ਇਹਨਾਂ ਸਮਾਗਮਾਂ ਵਿਚ ਸ਼ਿਰਕਤ ਕਰਦੀਆਂ ਹਨ । ਉਨ੍ਹਾਂ ਦੱਸਿਆ ਕਿ ਇਸ ਵਾਰ ਸੰਗਤ ਦੀ ਚਿਰੋਕਣੀ ਮੰਗ ਅਨੁਸਾਰ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਸਤਨਾਮ ਸਿੰਘ ਜੀ ਵਲੋਂ ਇਸ ਅਸਥਾਨ ਤੇ ਬਹੁਤ ਵੱਡਾ ਹਾਲ ਨੁਮਾ ਪੱਕੇ ਤੋਰ ‘ਤੇ ਸਿੱਡ ਤਿਆਰ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਵੀ ਇਹਨਾਂ ਸਮਾਗਮਾਂ ਦੇ ਨਾਲ ਹੀ ਕੀਤਾ ਜਾ ਰਿਹਾ ਹੈ । ਭਾਈ ਚਾਵਲਾ ਨੇ ਦੱਸਿਆ ਕਿ ਇਸ ਮੌਕੇ ਜਿੱਥੇ ਇਲਾਕੇ ਭਰ ਤੋ ਵੱਡੀ ਗਿਣਤੀ ਵਿਚ ਸੰਗਤ ਹਾਜ਼ਰੀ ਭਰਨਗੀਆਂ ਉੱਥੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਜਿੰਨਾ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਤੇ ਹੋਰ ਸੰਤ ਮਹਾਂਪੁਰਸ਼ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰਨਗੇ। ਉਨ੍ਹਾਂ ਦੱਸਿਆ ਕਿ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਹਰ ਸਾਲ ਸੰਗਤਾਂ ਵਾਸਤੇ ਮਾਲ੍ਹਪੂੜਿਆਂ ਦੇ ਲੰਗਰ ਤੇ ਖੀਰ ਦੇ ਨਾਲ ਨਾਲ ਕੁਲਚੇ ਛੋਲਿਆਂ ਦੇ ਲੰਗਰ ਲਗਾਏ ਜਾਂਦੇ ਹਨ । ਜਿਸ ਦੀ ਉਨ੍ਹਾਂ ਵਲੋਂ ਪੂਰੀ ਤਿਆਰੀ ਚੱਲ ਰਹੀ ਹੈ ਅਤੇ ਪਕਵਾਨ ਪੱਕ ਰਹੇ ਹਨ । ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਐਡੀਸ਼ਨਲ ਮੈਨੇਜਰ ਹਰਦੇਵ ਸਿੰਘ, ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਪਤਾਲਪੁਰ ਸਾਹਿਬ, ਸੁਖਬੀਰ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਭਾਈ ਸਰਬਜੀਤ ਸਿੰਘ ਇਨਚਾਰਜ, ਗੁਰਵਿੰਦਰ ਸਿੰਘ ਠੇਕੇਦਾਰ, ਮਲਵਿੰਦਰ ਸਿੰਘ ਹਜ਼ਾਰਾਂ , ਮਨਜੀਤ ਸਿੰਘ, ਅਜੀਤ ਸਿੰਘ, ਰਾਮ ਦਿਆਲ ਸਿੰਘ, ਜਰਨੈਲ ਸਿੰਘ, ਗੁਰਦੀਪ ਸਿੰਘ ਤੇ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।