ਜ਼ਿਲ੍ਹਾ ਮੈਜਿਸਟਰੇਟ ਵਲੋਂ ਓਵਰਲੋਡ ਟਿੱਪਰਾਂ, ਅਣਫਿੱਟ ਵਾਹਨਾਂ ਤੇ ਉੱਚੀਆਂ ਇਮਾਰਤਾਂ ’ਤੇ ਚੜ੍ਹ ਕੇ ਧਰਨੇ ਦੇਣ ‘ਤੇ ਸਖ਼ਤ ਪਾਬੰਦੀਆਂ
ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਾਹਿਤਾਂ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਨਤਕ ਸੁਰੱਖਿਆ, ਸੜਕ ਹਾਦਸਿਆਂ ਦੀ ਰੋਕਥਾਮ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹੇ ਵਿਚ ਕਈ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ, ਆਈ.
ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਾਹਿਤਾਂ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਨਤਕ ਸੁਰੱਖਿਆ, ਸੜਕ ਹਾਦਸਿਆਂ ਦੀ ਰੋਕਥਾਮ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹੇ ਵਿਚ ਕਈ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ, ਆਈ.ਆਈ.ਟੀ. ਰੋਡ (ਆਈ.ਆਈ.ਟੀ. ਤੋਂ ਫਲਾਈਓਵਰ ਤੱਕ), ਨੂਰਪੁਰਬੇਦੀ-ਬੂੰਗਾ ਸਾਹਿਬ ਰੋਡ ਅਤੇ ਕਾਹਨਪੁਰ ਖੂਹੀ ਚੌਂਕ ਤੋਂ ਬਾਥੜੀ (ਹਿਮਾਚਲ ਪ੍ਰਦੇਸ਼ ਬਾਰਡਰ) ਤੱਕ ਓਵਰਲੋਡ ਟਿੱਪਰਾਂ ਅਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਨ੍ਹਾਂ ਸੜਕਾਂ ‘ਤੇ ਮਾਈਨਿੰਗ ਨਾਲ ਸਬੰਧਿਤ ਓਵਰਲੋਡ ਟਿੱਪਰਾਂ ਦੀ ਵੱਡੀ ਗਿਣਤੀ ਵਿਚ ਆਵਾਜਾਈ ਕਾਰਨ ਹਾਦਸਿਆਂ ਦਾ ਖ਼ਤਰਾ ਵਧ ਗਿਆ ਸੀ। ਕਈ ਸੜਕਾਂ ਨਾਲ ਸਕੂਲ, ਪਿੰਡ ਅਤੇ ਵਿੱਦਿਅਕ ਅਦਾਰੇ ਸਥਿਤ ਹਨ, ਜਿੱਥੇ ਹਰ ਰੋਜ਼ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਆਵਾਜਾਈ ਰਹਿੰਦੀ ਹੈ। ਇਸ ਤੋਂ ਇਲਾਵਾ ਕੁੱਝ ਸੜਕਾਂ ਦੀ ਹਾਲਤ ਵੀ ਖ਼ਰਾਬ ਹੋ ਚੁੱਕੀ ਹੈ, ਜਿਸ ਕਾਰਨ ਭਵਿੱਖ ਵਿਚ ਵੱਡੇ ਹਾਦਸਿਆਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕਾਹਨਪੁਰ ਖੂਹੀ ਤੋਂ ਬਾਥੜੀ ਤੱਕ ਹਿਮਾਚਲ ਪ੍ਰਦੇਸ਼ ਵਲੋਂ ਆਉਣ ਵਾਲੇ ਭਾਰੀ ਵਾਹਨਾਂ ਨੂੰ ਨੰਗਲ-ਸ੍ਰੀ ਅਨੰਦਪੁਰ ਸਾਹਿਬ-ਰੂਪਨਗਰ ਰੂਟ ਰਾਹੀਂ ਡਾਇਵਰਟ ਕੀਤਾ ਜਾਵੇਗਾ। ਹਾਲਾਂਕਿ ਸਰਕਾਰ ਵਲੋਂ ਮਨਜ਼ੂਰਸ਼ੁਦਾ ਮਾਈਨਿੰਗ ਖੱਡਾਂ ਤੋਂ ਸਮਗਰੀ ਲਿਜਾਉਣ ਵਾਲੇ ਵਾਹਨਾਂ ਨੂੰ ਨਿਯਮਾਂ ਅਨੁਸਾਰ ਛੋਟ ਦਿੱਤੀ ਗਈ ਹੈ। ਸਥਾਨਕ ਵਸਨੀਕਾਂ ਦੇ ਭਾਰੀ ਵਾਹਨ ਵੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਇਸ ਰੂਟ ਦੀ ਵਰਤੋਂ ਕਰ ਸਕਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਮੋਬਾਈਲ ਟਾਵਰਾਂ, ਪਾਣੀ ਦੀਆਂ ਟੈਂਕੀਆਂ, ਸਰਕਾਰੀ ਇਮਾਰਤਾਂ ਅਤੇ ਹੋਰ ਉੱਚੇ ਢਾਂਚਿਆਂ ‘ਤੇ ਧਰਨੇ ਜਾਂ ਰੋਸ ਪ੍ਰਦਰਸ਼ਨ ਲਈ ਬਿਨਾਂ ਮਨਜ਼ੂਰੀ ਚੜ੍ਹਨ ‘ਤੇ ਵੀ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਮਨੁੱਖੀ ਜੀਵਨ ਲਈ ਗੰਭੀਰ ਖ਼ਤਰਾ ਬਣਦੀਆਂ ਹਨ ਅਤੇ ਕਾਨੂੰਨ-ਵਿਵਸਥਾ ਨੂੰ ਪ੍ਰਭਾਵਿਤ ਕਰਦੀਆਂ ਹਨ। ਸਾਰੇ ਸਰਕਾਰੀ ਵਿਭਾਗਾਂ ਅਤੇ ਸਬੰਧਿਤ ਏਜੰਸੀਆਂ ਨੂੰ ਇਨ੍ਹਾਂ ਥਾਵਾਂ ‘ਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਗੈਰ-ਕਾਨੂੰਨੀ, ਅਣਫਿੱਟ ਅਤੇ ਬਿਨਾਂ ਫਿਟਨੈੱਸ ਜਾਂ ਪ੍ਰਦੂਸ਼ਣ ਸਰਟੀਫਿਕੇਟ ਵਾਲੇ ਵਾਹਨਾਂ ਦੀ ਆਵਾਜਾਈ ‘ਤੇ ਵੀ ਰੋਕ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਵਾਹਨ ਮਾਲਕਾਂ ਨੂੰ ਆਪਣੇ ਵਾਹਨਾਂ ਦੇ ਸਾਰੇ ਕਾਨੂੰਨੀ ਦਸਤਾਵੇਜ਼ ਪੂਰੇ ਰੱਖਣ ਅਤੇ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਸੀਨੀਅਰ ਪੁਲਿਸ ਕਪਤਾਨ, ਸਬੰਧਿਤ ਉਪ-ਮੰਡਲ ਮੈਜਿਸਟਰੇਟਾਂ ਅਤੇ ਹੋਰ ਵਿਭਾਗੀ ਅਧਿਕਾਰੀਆਂ ਵਲੋਂ ਯਕੀਨੀ ਬਣਾਈ ਜਾਵੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਗਏ ਇਹ ਸਾਰੇ ਹੁਕਮ 4 ਅਕਤੂਬਰ 2026 ਤੱਕ ਲਾਗੂ ਰਹਿਣਗੇ।