ਸ੍ਰੀ ਚਮਕੌਰ ਸਾਹਿਬ ਦੀਆਂ ਜ਼ੋਨਲ ਖੇਡਾਂ ਦੇ ਦੂਜੇ ਦਿਨ ਹੋਏ ਰੋਚਕ ਮੁਕਾਬਲੇ
ਸ੍ਰੀ ਚਮਕੌਰ ਸਾਹਿਬ, 4 ਅਗਸਤ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਜੋਨ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ਦੇ ਅੱਜ ਦੂਜੇ ਦਿਨ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸੀ. ਸੈ.
ਸ੍ਰੀ ਚਮਕੌਰ ਸਾਹਿਬ, 4 ਅਗਸਤ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਜੋਨ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ਦੇ ਅੱਜ ਦੂਜੇ ਦਿਨ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸੀ. ਸੈ. ਸਕੂਲ ਵਿਚ ਲੜਕਿਆਂ ਦੇ ਅੰਡਰ-14 ਵਰਗ ਦੇ ਖੋ ਖੋ, ਕਬੱਡੀ, ਫੁੱਟਬਾਲ ਤੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਜ਼ੋਨਲ ਸਕੱਤਰ ਹਰਮਨਦੀਪ ਸਿੰਘ ਸੰਧੂ ਤੇ ਸ੍ਰੀਮਤੀ ਅਨੁਰਾਧਾ ਧੀਮਾਨ ਪ੍ਰਿੰਸੀਪਲ ਸ੍ਰੀ ਗੁਰੂ ਗੋਬਿੰਦ ਸਿੰਘ ਸੀ.ਸੈ. ਸਕੂਲ ਵਲੋਂ ਕਰਦਿਆਂ ਵਿਦਿਆਰਥੀਆਂ ਨੂੰ ਜਿੰਦਗੀ ਵਿਚ ਖੇਡਾਂ ਦੇ ਮਹੱਤਵ ਤੋਂ ਜਾਣੂ ਕਰਵਾਇਆ। ਅੱਜ ਖੋ-ਖੋ ਦੇ ਅੰਡਰ-14 ਵਰਗ ਦੇ ਹੋਏ ਫਾਈਨਲ ਮੁਕਾਬਲੇ ਵਿਚ ਰਾਮ ਰਾਏ ਪਬਲਿਕ ਸਕੂਲ ਬਹਿਰਾਮਪੁਰ ਬੇਟ ਨੇ ਪਹਿਲਾ, ਗਾਰਡਨ ਵੈਲੀ ਸਕੂਲ ਬੇਲਾ ਨੇ ਦੂਜਾ, ਕਬੱਡੀ ਦੇ ਅੰਡਰ-14 ਸਾਲਾਂ ਵਰਗ ਦੇ ਫਾਈਨਲ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਬਸੀ ਗੁਜਰਾਂ ਨੇ ਸ੍ਰੀ ਗੁਰੁ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ। ਜਦਿਕਿ ਫੁੱਟਬਾਲ ਵਿਚ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਸਕੂਲ ਬੇਲਾ ਦੀਆਂ ਟੀਮਾ ਨੇ ਫਾਈਨਲ ਵਿਚ ਪ੍ਰਵੇਸ਼ ਕੀਤਾ, ਜਦਿਕਿ ਵਾਲੀਬਾਲ ਵਿਚ ਅਕਾਲ ਅਕੈਡਮੀ ਕਮਾਲਪੁਰ ਤੇ ਗੁਰੂ ਗੋਬਿੰਦ ਸਿੰਘ ਸੀ. ਸੈ. ਸਕੂਲ ਦੀਆਂ ਟੀਮਾਂ ਨੇ ਵੀ ਫਾਈਨਲ ਵਿਚ ਪੁੱਜਣ ਦਾ ਮਾਣ ਹਾਸਲ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਜੋਨਲ ਸਕੱਤਰ ਹਰਮਨ ਦੀਪ ਸਿੰਘ ਸੰਧੂ, ਪ੍ਰਿੰਸੀਪਲ ਸ੍ਰੀਮਤੀ ਅਨੁਰਾਧਾ ਧੀਮਾਨ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਪੁਨੀਤ ਲਾਲੀ, ਗੁਰਵਿੰਦਰ ਸਿੰਘ ਬੰਟੀ ਬਰਸਾਲਪੁਰ, ਜਸਵੰਤ ਸਿੰਘ, ਸਤਨਾਮ ਸਿੰਘ, ਦਲਜੀਤ ਕੌਰ, ਨਰਿੰਦਰ ਕੌਰ, ਇੰਦਰਜੀਤ ਸਿੰਘ ਆਦਿ ਅਧਿਆਪਕਾਂ ਨੇ ਪੂਰਾ ਸਹਿਯੋਗ ਦਿੱਤਾ।