ਆਰਬੀਯੂ ਦੀ ਵਿਦਿਆਰਥਣ ਅਰਚੀਸ਼ਾ ਠਾਕੁਰ ਨੂੰ ਮਿਸ ਮਿੰਜਰ ਕੁਈਨ 2026 ਦੀ ਪਹਿਲੀ ਰਨਰ-ਅੱਪ ਵਜੋਂ ਸਨਮਾਨਿਤ ਕਰ ਰਹੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ।
ਆਰ. ਬੀ. ਯੂ. ਦੀ ਵਿਦਿਆਰਥਣ ਬਣੀ ਮਿਸ ਮਿੰਜਰ ਕੁਈਨ 2026 ਦੀ ਪਹਿਲੀ ਰਨਰ-ਅੱਪ-
ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ (ਆਰ. ਬੀ.
ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ (ਆਰ.ਬੀ.ਯੂ.) ਦੀ ਵਿਦਿਆਰਥਣ ਅਰਚੀਸ਼ਾ ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਖੇ ਕਰਵਾਏ ਗਏ ਵੱਕਾਰੀ ਅੰਤਰਰਾਸ਼ਟਰੀ ਮਿੰਜਰ ਮੇਲੇ ਵਿਚ ‘ਮਿਸ ਮਿੰਜਰ ਕੁਈਨ 2026’ ਦੀ ਪਹਿਲੀ ਰਨਰ-ਅੱਪ ਬਣ ਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਅਰਚੀਸ਼ਾ ਠਾਕੁਰ ਯੂਨੀਵਰਸਿਟੀ ਸਕੂਲ ਆਫ਼ ਫਿਜ਼ੀਉਥੈਰੇਪੀ ਐਂਡ ਰੇਡਿਓਲੋਜੀ ਦੀ ਚੌਥੇ ਸਾਲ (ਸੱਤਵੇਂ ਸਮੈਸਟਰ) ਦੀ ਵਿਦਿਆਰਥਣ ਹੈ। ਉਸ ਨੂੰ ਇਹ ਸਨਮਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵਲੋਂ ਪ੍ਰਦਾਨ ਕੀਤਾ ਗਿਆ। ਯੂਨੀਵਰਸਿਟੀ ਸਕੂਲ ਆਫ਼ ਫਿਜ਼ੀਉਥੈਰੇਪੀ ਅਤੇ ਰੇਡਿਓਲੋਜੀ ਦੇ ਡੀਨ ਪ੍ਰੋ. (ਡਾ.) ਲਲਿਤ ਕੁਮਾਰ ਗੁਪਤਾ ਨੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਰਵਪੱਖੀ ਸ਼ਖ਼ਸੀਅਤ ਵਿਕਾਸ ਨੂੰ ਦਰਸਾਉਂਦੀ ਹੈ। ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਅਰਚੀਸ਼ਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਸਫਲਤਾ ਸਾਬਤ ਕਰਦੀ ਹੈ ਕਿ ਲਗਨ ਅਤੇ ਮਿਹਨਤ ਨਾਲ ਵਿਦਿਆਰਥੀ ਅਕਾਦਮਿਕ ਖੇਤਰ ਦੇ ਨਾਲ-ਨਾਲ ਸਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੀ ਉੱਚੀਆਂ ਉਪਲਬਧੀਆਂ ਹਾਸਲ ਕਰ ਸਕਦੇ ਹਨ। ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਵੀ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਿਆਤ ਬਾਹਰਾ ਯੂਨੀਵਰਸਿਟੀ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਲੀਡਰਸ਼ਿਪ ਅਤੇ ਸ਼ਖ਼ਸੀਅਤ ਵਿਕਾਸ ਲਈ ਵਿਦਿਆਰਥੀਆਂ ਨੂੰ ਲਗਾਤਾਰ ਉਤਸ਼ਾਹਿਤ ਕਰਦੀ ਰਹੇਗੀ।