05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ, ਰੂਪਨਗਰ ਵਿਚ ਜੰਗੀ ਪੱਧਰ ’ਤੇ ਸ਼ੁਰੂ ਹੋਈ ਸਫ਼ਾਈ ਮੁਹਿੰਮ

ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਭਰ ਵਿਚ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਚੱਲ ਰਹੀ ਹੜਤਾਲ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਖਤਮ ਹੋ ਗਈ ਹੈ। ਇਸ ਦੇ ਨਾਲ ਹੀ ਰੂਪਨਗਰ ਸ਼ਹਿਰ ਵਿਚ ਜੰਗੀ ਪੱਧਰ ’ਤੇ ਸਫ਼ਾਈ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 05-08-2026
ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਭਰ ਵਿਚ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਚੱਲ ਰਹੀ ਹੜਤਾਲ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਖਤਮ ਹੋ ਗਈ ਹੈ। ਇਸ ਦੇ ਨਾਲ ਹੀ ਰੂਪਨਗਰ ਸ਼ਹਿਰ ਵਿਚ ਜੰਗੀ ਪੱਧਰ ’ਤੇ ਸਫ਼ਾਈ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਹੜਤਾਲ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗ ਗਏ ਸਨ, ਜਿਸ ਨਾਲ ਬਦਬੂ ਅਤੇ ਬਿਮਾਰੀਆਂ ਫੈਲਣ ਦਾ ਖਤਰਾ ਬਣ ਗਿਆ ਸੀ। ਹੜਤਾਲ ਖਤਮ ਹੁੰਦਿਆਂ ਹੀ ਸਫ਼ਾਈ ਸੇਵਕ ਜੇ.ਸੀ.ਬੀ. ਮਸ਼ੀਨਾਂ, ਟਰੈਕਟਰ-ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਨਾਲ ਸੜਕਾਂ ’ਤੇ ਉਤਰ ਆਏ ਅਤੇ ਕੂੜਾ ਚੁੱਕਣ ਦਾ ਕੰਮ ਸ਼ੁਰੂ ਕਰ ਦਿੱਤਾ। ਯੂਨੀਅਨ ਆਗੂਆਂ ਨੇ ਦਾਅਵਾ ਕੀਤਾ ਕਿ ਅਗਲੇ ਦੋ ਦਿਨਾਂ ਵਿਚ ਸ਼ਹਿਰ ਨੂੰ ਮੁੜ ਸਾਫ਼-ਸੁਥਰਾ ਬਣਾ ਦਿੱਤਾ ਜਾਵੇਗਾ। ਰੋਪੜ ਯੂਨੀਅਨ ਦੇ ਪ੍ਰਧਾਨ ਅਜੈ ਭੱਟੀ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਦੌਰਾਨ ਸਰਕਾਰ ਨੇ ਉਨ੍ਹਾਂ ਦੀਆਂ ਮੁੱਖ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਕਿਹਾ ਕਿ 2021 ਦੀ ਨੀਤੀ ਤਹਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਦਕਿ ਬਾਕੀ ਕੈਟਾਗਰੀਆਂ ਨੂੰ ਵੀ ਇਸ ਦਾ ਲਾਭ ਦੇਣ ਲਈ ਸਰਕਾਰ ਨਵਾਂ ਬਿੱਲ ਲਿਆ ਰਹੀ ਹੈ। ਯੂਨੀਅਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਕਰਕੇ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨੰਗਲ ’ਚ ਭਾਜਪਾਈਆਂ ਨੇ ਡਾ. ਸੁਭਾਸ਼ ਸ਼ਰਮਾ ਦੇ ਮੁੜ ਪੰਜਾਬ ਭਾਜਪਾ ਦਾ ਮੀਤ ਪ੍ਰਧਾਨ ਬਣਨ ’ਤੇ ਵੰਡੇ ਲੱਡੂ ਅਗਲੀ ਖ਼ਬਰ ਵਿਸ਼ਵ ਮਾਨਵ ਰੂਹਾਨੀ ਕੇਂਦਰ ਵਲੋਂ ਕਾਂਵੜ ਯਾਤਰੀਆਂ ਦੀ ਸੇਵਾ ਲਈ ਦੇਸ਼ ਭਰ ਵਿਚ 90 ਤੋਂ ਵੱਧ ਸੇਵਾ ਕੈਂਪ ਭਿਓਰਾ ਵਿਖੇ 6 ਅ...
Ad Position 24
No active advertisement