05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪ੍ਰੈੱਸ ਕਾਨਫਰੰਸ ਦੌਰਾਨ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਅਤੇ ਹਰਭਜਨ ਸਿੰਘ ਭੱਜੀ ਨਾਲ ਮੁਲਾਕਾਤ ਦੌਰਾਨ। ਹਰਭਜਨ ਸਿੰਘ ਸਰਕਾਰੀ ਕਾਲਜ ਰੋਪੜ ਦੇ ਖੇਡ ਮੈਦਾਨ ਦੀ ਬਹਾਲੀ ਲਈ ਅੱਗੇ ਆਏ ਡੀ. ਸੀ. ਨੂੰ ਪੱਤਰ ਲਿਖ ਕੇ ਅੰਦਾਜ਼ਨ ਖਰਚਾ ਮੰਗਿਆ, ਲਾਲਪੁਰਾ ਨੇ ਪੰਜਾਬ ਸਰਕਾਰ ਤੇ ਵਿਧਾਇਕ ਨੂੰ ਘੇਰਿਆ

ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)- ਭਾਜਪਾ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦਾਅਵਾ ਕੀਤਾ ਕਿ ਰਾਜ ਸਭਾ ਮੈਂਬਰ ਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਰੂਪਨਗਰ ਦੇ ਸਰਕਾਰੀ ਕਾਲਜ ਦੇ ਇਤਿਹਾਸਕ ਖੇਡ ਮੈਦਾਨ ਦੀ ਬਹਾਲੀ ਲਈ ਪਹਿਲ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਮੈਦਾਨ ਦੀ ਮੁਰੰਮਤ ਅਤੇ ਸੁਧਾਰ ਲਈ ਲੋੜੀਂਦੇ ਕੰਮਾਂ ਦਾ ਅੰਦਾਜ਼ਨ ਖਰਚਾ ਤਿਆਰ ਕਰਕੇ ਭੇਜਣ ਲਈ ਕਿਹਾ ਗਿਆ ਹੈ, ਤਾਂ ਜੋ ਲੋੜੀਂਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਦੇ ਕੋਟਲਾ ਵਿਖੇ ਸੁਨਿਆਰੇ ਦੀ ਦੁਕਾਨ ਅੰਦਰ ਚੋਰਾਂ ਵਲੋਂ ਕੀਤੀ ਕੀਤੀ ਗਈ ਵਾਰਦਾਤ ਦੀ ਤਸਵੀਰ, ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਸਾਗਰ ਵਰਮਾ। ਸ੍ਰੀ ਚਮਕੌਰ ਸਾਹਿਬ ਦੇ ਟੀ ਪੁਆਇੰਟ ਤੇ ਮੀਂਹ ਵਿਚ ਕੂੜਾ ਚੁੱਕ ਰਹੇ ਸਫ਼ਾਈ ਸੇਵਕ। ਤਸਵੀਰ: ਜਗਮੋਹਣ ਸਿੰਘ ਨਾਰੰਗ 05-08-2026
ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)- ਭਾਜਪਾ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦਾਅਵਾ ਕੀਤਾ ਕਿ ਰਾਜ ਸਭਾ ਮੈਂਬਰ ਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਰੂਪਨਗਰ ਦੇ ਸਰਕਾਰੀ ਕਾਲਜ ਦੇ ਇਤਿਹਾਸਕ ਖੇਡ ਮੈਦਾਨ ਦੀ ਬਹਾਲੀ ਲਈ ਪਹਿਲ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਮੈਦਾਨ ਦੀ ਮੁਰੰਮਤ ਅਤੇ ਸੁਧਾਰ ਲਈ ਲੋੜੀਂਦੇ ਕੰਮਾਂ ਦਾ ਅੰਦਾਜ਼ਨ ਖਰਚਾ ਤਿਆਰ ਕਰਕੇ ਭੇਜਣ ਲਈ ਕਿਹਾ ਗਿਆ ਹੈ, ਤਾਂ ਜੋ ਲੋੜੀਂਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਪ੍ਰੈੱਸ ਕਾਨਫਰੰਸ ਦੌਰਾਨ ਲਾਲਪੁਰਾ ਨੇ ਕਿਹਾ ਕਿ ਹਾਲ ਹੀ ਵਿਚ ਇੱਕ ਸਮਾਗਮ ਤੋਂ ਬਾਅਦ ਖੇਡ ਮੈਦਾਨ ਦੀ ਹਾਲਤ ਖਰਾਬ ਹੋ ਗਈ ਹੈ, ਜਿਸ ਕਾਰਨ ਖਿਡਾਰੀਆਂ ਦੀ ਪ੍ਰੈਕਟਿਸ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰਭਜਨ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਰੂਪਨਗਰ ਦੇ ਨੌਜਵਾਨ ਖਿਡਾਰੀਆਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਲਾਲਪੁਰਾ ਨੇ ਪੰਜਾਬ ਸਰਕਾਰ ਅਤੇ ਸਥਾਨਕ ਵਿਧਾਇਕ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਖੇਡ ਮੈਦਾਨਾਂ ਦਾ ਸਿਹਰਾ ਪੰਜਾਬ ਸਰਕਾਰ ਲੈ ਰਹੀ ਹੈ, ਜਦਕਿ ਜ਼ਿਆਦਾਤਰ ਮੈਦਾਨ ਕੇਂਦਰ ਸਰਕਾਰ ਦੀਆਂ ਮਨਰੇਗਾ, ਵਿੱਤ ਕਮਿਸ਼ਨ ਅਤੇ ਹੋਰ ਕੇਂਦਰੀ ਯੋਜਨਾਵਾਂ ਦੇ ਫੰਡਾਂ ਨਾਲ ਬਣੇ ਹਨ। ਲਾਲਪੁਰਾ ਨੇ ਵਿਧਾਇਕ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਫੰਡਾਂ ਨਾਲ ਇੱਕ ਵੀ ਖੇਡ ਮੈਦਾਨ ਬਣਾਇਆ ਹੈ ਤਾਂ ਉਸ ਦਾ ਰਿਕਾਰਡ ਜਨਤਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੰਡਾਂ ਦਾ ਸਿਹਰਾ ਲੈ ਕੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਰਭਜਨ ਸਿੰਘ ਦਾ ਇਸ ਮਾਮਲੇ ਵਿਚ ਅੱਗੇ ਆਉਣਾ ਰੂਪਨਗਰ ਦੇ ਖਿਡਾਰੀਆਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਸਬੂਤ ਹੈ ਅਤੇ ਭਾਜਪਾ ਨੌਜਵਾਨਾਂ ਅਤੇ ਖੇਡਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰਦੀ ਰਹੇਗੀ। ਇਸ ਮੌਕੇ ਭਾਜਪਾ ਦੇ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਅਤੇ ਧਰਮਿੰਦਰ ਸਿੰਘ ਭਿੰਦਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ‘ਤੇ ਸਫ਼ਾਈ ਕਰਦੇ ਹੋਏ ਸਫ਼ਾਈ ਕਰਮਚਾਰੀ। ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ’ਤੇ ਸ਼ਹਿਰ ਵਾਸੀਆਂ ਨੇ ਲਿਆ ਸ... ਅਗਲੀ ਖ਼ਬਰ ਭਾਜਪਾ ਨੇ ਡਾ. ਸੁਭਾਸ਼ ਸ਼ਰਮਾ ’ਤੇ ਮੁੜ ਜਤਾਇਆ ਭਰੋਸਾ, ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਜ਼ੋਨਲ ਪੱਧਰ ਦੇ 17 ਸਾਲ ਵਰਗ ਦੇ...
Ad Position 24
No active advertisement