05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਖੇਡਾਂ ਵਤਨ ਪੰਜਾਬ ਦੀਆਂ 2026-27 ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਖਿਡਾਰੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਆਈ. ਟੀ. ਕਮੇਟੀ ਦਾ ਗਠਨ

ਐੱਸ. ਏ.

Ad Position 21
No active advertisement
ਅਜੀਤ ਡੈਸਕ 05-08-2026
ਐੱਸ. ਏ. ਐੱਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸਤੰਬਰ ਮਹੀਨੇ ਵਿਚ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026-27 ਦੀ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 1 ਅਗਸਤ ਤੋਂ ਆਰੰਭ ਹੋ ਚੁੱਕੀ ਹੈ। ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਨਾਲ ਉਮੇਸ਼ਵਰੀ ਸ਼ਰਮਾ ਜ਼ਿਲ੍ਹਾ ਖੇਡ ਅਫ਼ਸਰ ਮੁਹਾਲੀ ਵਲੋਂ ਜ਼ਿਲ੍ਹਾ ਪੱਧਰ ‘ਤੇ ਆਈ. ਟੀ. ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ‘ਚ ਮਨਜੀਤ ਕੌਰ ਨਰਸਰੀ ਸੁਪਰਵਾਈਜ਼ਰ ਬਤੌਰ ਨੋਡਲ ਅਫ਼ਸਰ, ਮਨਦੀਪ ਕੌਰ ਕਲਰਕ, ਧਰੁਵ ਵਾਲੀਆ ਫੈਂਸਿੰਗ ਕੋਚ, ਲਿੰਕਨ ਬਿਸ਼ਨੋਈ ਬੈਡਮਿੰਟਨ ਕੋਚ ਅਤੇ ਹਰਦੀਪ ਕੌਰ ਕਰਾਟੇ ਕੋਚ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਖਿਡਾਰੀ ਨੂੰ ਆਨਲਾਈਨ ਰਜਿਸਟ੍ਰੇਸ਼ਨ ਜਾਂ ਕੋਈ ਤਕਨੀਕੀ ਕਾਰਨ ਕਰਕੇ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇ ਤਾਂ ਉਹ ਗਠਿਤ ਕਮੇਟੀ ਨਾਲ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਵਿਖੇ ਆ ਕੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਵਿਖੇ ਆ ਕੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਖਿਡਾਰੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ https://sports.punjab.gov.in/login/ ’ਤੇ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਆਇਲ ਐਕਸਟਰੈਕਸ਼ਨ ਯੂਨਿਟਾਂ ’ਤੇ ਦਿੱਤੀ ਜਾ ਰਹੀ ਹੈ 33 ਫ਼ੀਸਦੀ ਸਬਸਿਡੀ-ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਅੱਜ ਦੇ ਗੰਦਗੀ ਦੇ ਢੇਰਾਂ ਨੂੰ ਚੁੱਕਣ ਲਈ ਜੰਗੀ ਪੱਧਰ ’ਤੇ ਕਾਰਜ ਕੀਤਾ ਸ਼ੁਰੂ
Ad Position 24
No active advertisement