05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਆਇਲ ਐਕਸਟਰੈਕਸ਼ਨ ਯੂਨਿਟਾਂ ’ਤੇ ਦਿੱਤੀ ਜਾ ਰਹੀ ਹੈ 33 ਫ਼ੀਸਦੀ ਸਬਸਿਡੀ-ਮੁੱਖ ਖੇਤੀਬਾੜੀ ਅਫ਼ਸਰ

ਐੱਸ. ਏ.

Ad Position 21
No active advertisement
ਆਇਲ ਐਕਸਟਰੈਕਸ਼ਨ ਯੂਨਿਟ ਸਥਾਪਿਤ ਕਰਨ ਲਈ ਦਿੱਤੀ ਜਾਣ ਵਾਲੀ ਸਬਸਿਡੀ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਡਾ. ਰਾਕੇਸ਼ ਕੁਮਾਰ ਸ਼ਰਮਾ। ਅਜੀਤ ਤਸਵੀਰ 05-08-2026
ਐੱਸ. ਏ. ਐੱਸ. ਨਗਰ, 4 ਅਗਸਤ (ਪ੍ਰੋ. ਅਵਤਾਰ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟ ਸਥਾਪਿਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9.90 ਲੱਖ ਰੁ.) ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸੰਬੰਧੀ ਯੋਗ ਬਿਨੈਕਾਰਾਂ ਤੋਂ 14 ਅਗਸਤ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਰਫ਼ ਆਇਲ ਐਕਸਟਰੈਕਸ਼ਨ ਯੂਨਿਟ ਲਈ ਖ਼ਰੀਦੀ ਜਾਣ ਵਾਲੀ ਮਸ਼ੀਨਰੀ ਅਤੇ ਉਪਕਰਨਾਂ ਦੀ ਲਾਗਤ ‘ਤੇ ਹੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਗ ਕਿਸਾਨ, ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨਜ਼, ਸਹਿਕਾਰੀ ਸਭਾਵਾਂ, ਨਿੱਜੀ ਅਤੇ ਹੋਰ ਯੋਗ ਸੰਸਥਾਵਾਂ ਜਾਂ ਉੱਦਮੀ, ਜੋ ਕਿ ਸਕੀਮ ਦੀਆਂ ਸ਼ਰਤਾਂ ਨੂੰ ਪੂਰਾ ਕਰਦੇ ਹਨ, ਇਸ ਸਕੀਮ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਬਿਨੈਕਾਰ ਆਪਣੀਆਂ ਅਰਜ਼ੀਆਂ ਲੋੜੀਂਦੇ ਦਸਤਾਵੇਜ਼ਾਂ ਸਮੇਤ 14 ਅਗਸਤ ਤੱਕ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਜਾਂ ਸੰਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦੀ ਗਿਣਤੀ ਨਿਰਧਾਰਤ ਸੀਮਾ ਤੋਂ ਵੱਧ ਹੁੰਦੀ ਹੈ ਤਾਂ ਲਾਭਪਾਤਰੀਆਂ ਦੀ ਚੋਣ ਆਇਲਸੀਡਜ਼ ਮਿਸ਼ਨ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਕੀਤੀ ਜਾਵੇਗੀ ਅਤੇ ਕਮੇਟੀ ਦਾ ਫ਼ੈਸਲਾ ਅੰਤਿਮ ਹੋਵੇਗਾ। ਉਨ੍ਹਾਂ ਜ਼ਿਲ੍ਹੇ ਦੇ ਯੋਗ ਕਿਸਾਨਾਂ, ਐੱਫ ਪੀ. ਓਜ਼, ਸਹਿਕਾਰੀ ਸਭਾਵਾਂ ਅਤੇ ਹੋਰ ਯੋਗ ਉੱਦਮੀਆਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਲਾਭ ਲੈਣ ਲਈ ਆਪਣੀਆਂ ਅਰਜ਼ੀਆਂ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਈਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਸਕੂਲ ’ਚੋਂ ਕੱਢੇ ਗਏ ਕਰਮਚਾਰੀਆਂ ਨੂੰ ਲੈ ਕੇ ਲੇਬਰ ਇੰਸਪੈਕਟਰ ਦੇ ਦਫ਼ਤਰ ਅੱਗੇ ਲਗਾਇਆ ਧਰਨਾ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026-27 ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਖਿਡਾਰੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਆਈ. ਟੀ. ਕ...
Ad Position 24
No active advertisement