06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਜ਼ਿਲ੍ਹੇ ਦੇ ਖਿਡਾਰੀ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ-ਜ਼ਿਲ੍ਹਾ ਖੇਡ ਅਫ਼ਸਰ

ਰੂਪਨਗਰ, 5 ਅਗਸਤ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ–2026’ (ਸੀਜ਼ਨ-4) ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਣਗੇ।

Ad Position 21
No active advertisement
ਅਜੀਤ ਡੈਸਕ 06-08-2026
ਰੂਪਨਗਰ, 5 ਅਗਸਤ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ–2026’ (ਸੀਜ਼ਨ-4) ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਣਗੇ। ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਜਗਜੀਵਨ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦਾ ਸ਼ਡਿਊਲ ਬਲਾਕ ਪੱਧਰੀ ਖੇਡਾਂ 3 ਸਤੰਬਰ ਤੋਂ 15 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ ਤੱਕ ਅਤੇ ਰਾਜ ਪੱਧਰੀ ਖੇਡਾਂ: 10 ਅਕਤੂਬਰ ਤੋਂ 28 ਨਵੰਬਰ ਤੱਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਜੇਕਰ ਉਪਰੋਕਤ ਮਿਤੀਆਂ ਵਿਚ ਕਿਸੇ ਕਿਸਮ ਦੀ ਤਬਦੀਲੀ ਹੁੰਦੀ ਹੈ ਤਾਂ ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਵਲੋਂ ਵੱਖਰੇ ਤੌਰ ’ਤੇ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਲਈ ਖਿਡਾਰੀਆਂ ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿਭਾਗ ਦੇ ਪੋਰਟਲ ’ਤੇ ਸ਼ੁਰੂ ਹੋ ਚੁੱਕੀ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖਿਡਾਰੀਆਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦਿਆਂ ਅਤੇ ਆਨਲਾਈਨ ਰਜਿਸਟ੍ਰੇਸ਼ਨ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਲਈ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ, ਰੂਪਨਗਰ ਵਿਖੇ ਇੱਕ ਵਿਸ਼ੇਸ਼ ਆਈ. ਟੀ. ਸੈੱਲ ਸਥਾਪਤ ਕੀਤਾ ਗਿਆ ਹੈ। ਜੇਕਰ ਕਿਸੇ ਵੀ ਖਿਡਾਰੀ ਨੂੰ ਆਨਲਾਈਨ ਅਰਜ਼ੀ ਭਰਨ ਵਿਚ ਕਿਸੇ ਪ੍ਰਕਾਰ ਦੀ ਦਿੱਕਤ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਅਤੇ ਖੇਡਾਂ ਦੇ ਖੇਤਰ ਵਿਚ ਜ਼ਿਲ੍ਹਾ ਰੂਪਨਗਰ ਦਾ ਨਾਂਅ ਹੋਰ ਰੌਸ਼ਨ ਕਰਨ।
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਸਿੰਘ ਮਾਂਗਟ ਨੂੰ ‘ਆਪ’ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ, ਇਲਾਕੇ ’ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1607.17 ਫੁੱਟ
Ad Position 24
No active advertisement