06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ੍ਰੀ ਚਮਕੌਰ ਸਾਹਿਬ ਜ਼ੋਨ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ’ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 5 ਅਗਸਤ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਜ਼ੋਨ ਦੇ ਸਕੂਲਾਂ ਦੀਆਂ ਚੱਲ ਰਹੀਆਂ ਜ਼ੋਨਲ ਖੇਡਾਂ ਵਿਚ ਅੱਜ ਤੀਜੇ ਦਿਨ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਵੇਖਣ ਨੂੰ ਮਿਲਿਆ। ਅੱਜ ਤੀਜੇ ਦਿਨ ਦਾ ਉਦਘਾਟਨ ਸਥਾਨਕ ਡੀ.

Ad Position 21
No active advertisement
ਅਜੀਤ ਡੈਸਕ 06-08-2026
ਸ੍ਰੀ ਚਮਕੌਰ ਸਾਹਿਬ, 5 ਅਗਸਤ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਜ਼ੋਨ ਦੇ ਸਕੂਲਾਂ ਦੀਆਂ ਚੱਲ ਰਹੀਆਂ ਜ਼ੋਨਲ ਖੇਡਾਂ ਵਿਚ ਅੱਜ ਤੀਜੇ ਦਿਨ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਵੇਖਣ ਨੂੰ ਮਿਲਿਆ। ਅੱਜ ਤੀਜੇ ਦਿਨ ਦਾ ਉਦਘਾਟਨ ਸਥਾਨਕ ਡੀ. ਐਸ .ਪੀ. ਮਨਜੀਤ ਸਿੰਘ ਔਲਖ ਨੇ ਕਰਦਿਆਂ ਖਿਡਾਰੀਆਂ ਨੂੰ ਜ਼ਿੰਦਗੀ ਵਿਚ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਖੇਡਾਂ ਨਾਲ ਜੁੜਿਆ ਇਨਸਾਨ ਸਮਾਜ ਵਿਚ ਸਨਮਾਨਯੋਗ ਸਥਾਨ ਹਾਸਲ ਕਰਕੇ ਤਰੱਕੀਆਂ ਦੀਆਂ ਬਰੂਹਾਂ ਨੂੰ ਛੂੰਹਦਾ ਹੈ। ਜੋਨਲ ਸਕੱਤਰ ਹਰਮਨਦੀਪ ਸਿੰਘ ਰੂਪੀ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਹੋਏ ਕਬੱਡੀ ਦੇ ਵੱਖ ਵੱਖ ਵਰਗਾਂ ਦੇ ਫਾਈਨਲ ਮੁਕਾਬਲਿਆਂ ਵਿਚ ਅੰਡਰ-19 ਸਾਲਾਂ ਵਰਗ ਦੇ ਕਬੱਡੀ ਸਰਕਲ ਸਟਾਇਲ ਵਿਚ ਪਹਿਲਾ ਸਥਾਨ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ ਨੇ ਦੂਜਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੋਨਾ ਕਲਾਂ ਨੇ ਦੂਜਾ, ਅੰਡਰ-17 ਸਾਲਾਂ ਵਰਗ ਵਿਚ ਸਰਕਾਰੀ ਹਾਈ ਸਕੂਲ ਬਰਸਾਲਪੁਰ ਨੇ ਪਹਿਲਾ, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ ਨੇ ਦੂਜਾ, ਅੰਡਰ-14 ਸਾਲਾਂ ਵਰਗ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ ਸਰਕਾਰੀ ਹਾਈ ਸਕੂਲ ਬਰਸਾਲਪੁਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰਾਂ ਨੈਸ਼ਨਲ ਸਟਾਇਲ ਕਬੱਡੀ ਦੇ ਅੰਡਰ-17 ਸਾਲਾਂ ਵਰਗ ਵਿਚ ਸਰਕਾਰੀ ਹਾਈ ਸਕੂਲ ਬਸੀ ਗੁੱਜਰਾਂ ਨੇ ਪਹਿਲਾ, ਸਰਕਾਰੀ ਹਾਈ ਸਕੂਲ ਬਜੀਦਪੁਰ ਨੇ ਦੂਜਾ ਅਤੇ ਅੰਡਰ-14 ਸਾਲਾਂ ਵਰਗ ਦੇ ਫਾਈਨਲ ਵਿਚ ਸਰਕਾਰੀ ਹਾਈ ਸਕੂਲ ਬਸੀ ਗੁਜਰਾਂ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫਿਜਾਬਾਦ ਨੇ ਦੂਜਾ ਸਥਾਨ ਹਾਸਲ ਕੀਤਾ। ਇਨ੍ਹਾਂ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਜ਼ੋਨਲ ਸਕੱਤਰ ਹਰਮਨ ਸੰਧੂ,ਪ੍ਰਿੰਸੀਪਲ ਅਨੁਰਾਧਾ ਧੀਮਾਨ, ਨੇਤਰ ਸਿੰਘ, ਗੁਰਵਿੰਦਰ ਸਿੰਘ, ਗੁਰਿੰਦਰ ਸਿੰਘ, ਸਰਬਜੀਤ ਸਿੰਘ ਬਸੀ ਗੁਜਰਾਂ, ਜਸਵੰਤ ਸਿੰਘ, ਅਵਤਾਰ ਸਿੰਘ, ਪੁਨੀਤ ਲਾਲੀ, ਨਰਿੰਦਰ ਕੌਰ, ਦਵਿੰਦਰ ਸਿੰਘ, ਇੰਦਰਪ੍ਰੀਤ ਕੌਰ, ਹਰਪ੍ਰੀਤ ਕੌਰ, ਦਲਜੀਤ ਕੌਰ, ਬਰਿੰਦਰ ਸਿੰਘ, ਸਤਨਾਮ ਸਿੰਘ ਆਦਿ ਅਧਿਆਪਕਾਂ ਨੇ ਪੂਰਾ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਖੇੜੀ ਵਿਖੇ ਲੱਗੀਆਂ ਤੀਆਂ ਦੀਆਂ ਰੌਣਕਾਂ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਜ਼ਿਲ੍ਹੇ ’ਚੋਂ ਹਾਸਲ ਕੀਤਾ ਤੀਜਾ ਸਥਾਨ
Ad Position 24
No active advertisement