ਪੁਲਿਸ ਪੈਨਸ਼ਨਰਾਂ ਦੀ ਮੀਟਿੰਗ ਹੋਈ
ਰੂਪਨਗਰ, 5 ਅਗਸਤ (ਸਤਨਾਮ ਸਿੰਘ ਸੱਤੀ)- ਪੁਲਿਸ ਪੈਨਸ਼ਨਰ ਜ਼ਿਲ੍ਹਾ ਰੂਪਨਗਰ ਦੀ ਮਹੀਨਾਵਾਰ ਮੀਟਿੰਗ ਸੰਸਥਾ ਦੇ ਪ੍ਰਧਾਨ ਸੋਹਨ ਲਾਲ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਰੀਬ 70 ਪੁਲਿਸ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਜਨਰਲ ਸਕੱਤਰ ਜੋਗਿੰਦਰ ਸਿੰਘ ਮਾਨ ਨੇ 18 ਫ਼ੀਸਦੀ ਬਕਾਇਆ ਡੀ.
ਰੂਪਨਗਰ, 5 ਅਗਸਤ (ਸਤਨਾਮ ਸਿੰਘ ਸੱਤੀ)- ਪੁਲਿਸ ਪੈਨਸ਼ਨਰ ਜ਼ਿਲ੍ਹਾ ਰੂਪਨਗਰ ਦੀ ਮਹੀਨਾਵਾਰ ਮੀਟਿੰਗ ਸੰਸਥਾ ਦੇ ਪ੍ਰਧਾਨ ਸੋਹਨ ਲਾਲ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਰੀਬ 70 ਪੁਲਿਸ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਜਨਰਲ ਸਕੱਤਰ ਜੋਗਿੰਦਰ ਸਿੰਘ ਮਾਨ ਨੇ 18 ਫ਼ੀਸਦੀ ਬਕਾਇਆ ਡੀ.ਏ. ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਅਤੇ ਸੂਬਾ ਇਕਾਈ ਦੇ ਜਨਰਲ ਸਕੱਤਰ ਮਹਿੰਦਰ ਸਿੰਘ ਵਲੋਂ ਜਾਰੀ ਬਿਆਨ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਐਲ.ਟੀ.ਸੀ. ਅਤੇ ਲਾਈਫ ਸਰਟੀਫਿਕੇਟ ਸਬੰਧੀ ਵੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਮੀਟਿੰਗ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਪ੍ਰਧਾਨ ਸੋਹਨ ਲਾਲ ਸੰਧੂ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨੀਤੀ ਦੀ ਆਲੋਚਨਾ ਕੀਤੀ। ਮੀਟਿੰਗ ਵਿਚ 7 ਅਗਸਤ 2026 ਨੂੰ ਮੁਹਾਲੀ ਵਿਖੇ ਹੋਣ ਵਾਲੀ ਪੈਨਸ਼ਨਰਾਂ ਦੀ ਰੈਲੀ ਵਿਚ ਜ਼ਿਲ੍ਹਾ ਰੂਪਨਗਰ ਵਲੋਂ 10 ਮੈਂਬਰਾਂ ਦਾ ਵਫ਼ਦ ਭੇਜਣ ਦਾ ਫ਼ੈਸਲਾ ਵੀ ਲਿਆ ਗਿਆ।