05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨਵਜੰਮੇ ਬੱਚੇ ਲਈ ਮਾਂ ਦਾ ਦੁੱਧ ਸਭ ਤੋਂ ਵਧੀਆ ਆਹਾਰ-ਡਾ. ਬੌਬੀ ਗੁਲਾਟੀ

ਰੂਪਨਗਰ, 5 ਅਗਸਤ (ਯਸ਼ਵੰਤ ਬੱਸੀ)- ਸਿਵਲ ਹਸਪਤਾਲ ਰੂਪਨਗਰ ਵਿਖੇ ਵਿਸ਼ਵ ਮਾਂ ਦਾ ਦੁੱਧ ਪਿਲਾਉਣ ਹਫ਼ਤੇ ਦੇ ਚਲਦਿਆਂ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਵਜੰਮੇ ਬੱਚਿਆਂ ਲਈ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਇਸ ਦੇ ਸਿਹਤ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 06-08-2026
ਰੂਪਨਗਰ, 5 ਅਗਸਤ (ਯਸ਼ਵੰਤ ਬੱਸੀ)- ਸਿਵਲ ਹਸਪਤਾਲ ਰੂਪਨਗਰ ਵਿਖੇ ਵਿਸ਼ਵ ਮਾਂ ਦਾ ਦੁੱਧ ਪਿਲਾਉਣ ਹਫ਼ਤੇ ਦੇ ਚਲਦਿਆਂ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਵਜੰਮੇ ਬੱਚਿਆਂ ਲਈ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਇਸ ਦੇ ਸਿਹਤ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਬੌਬੀ ਗੁਲਾਟੀ ਨੇ ਕਿਹਾ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਭ ਤੋਂ ਸੰਪੂਰਨ, ਸੁਰੱਖਿਅਤ ਅਤੇ ਪੌਸ਼ਟਿਕ ਆਹਾਰ ਹੈ। ਉਨ੍ਹਾਂ ਕਿਹਾ ਕਿ ਜਨਮ ਤੋਂ ਤੁਰੰਤ ਬਾਅਦ, ਸੰਭਵ ਹੋਵੇ ਤਾਂ ਇਕ ਘੰਟੇ ਦੇ ਅੰਦਰ ਹੀ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣਾ ਸ਼ੁਰੂ ਕਰਨਾ ਚਾਹੀਦਾ ਹੈ ਅਤੇ ਪਹਿਲੇ ਛੇ ਮਹੀਨੇ ਤੱਕ ਬੱਚੇ ਨੂੰ ਕੇਵਲ ਮਾਂ ਦਾ ਦੁੱਧ ਹੀ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਛੇ ਮਹੀਨੇ ਪੂਰੇ ਹੋਣ ਤੋਂ ਬਾਅਦ ਬੱਚੇ ਨੂੰ ਉਮਰ ਅਨੁਸਾਰ ਉੱਪਰੀ ਖੁਰਾਕ ਦੇਣੀ ਸ਼ੁਰੂ ਕਰਨੀ ਚਾਹੀਦੀ ਹੈ, ਪਰ ਇਸ ਦੇ ਨਾਲ-ਨਾਲ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਤੱਕ ਮਾਂ ਦਾ ਦੁੱਧ ਜਾਰੀ ਰੱਖਣਾ ਬੱਚੇ ਦੀ ਸਿਹਤ ਲਈ ਬਹੁਤ ਲਾਭਦਾਇਕ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਨੇ ਕਿਹਾ ਕਿ ਮਾਂ ਦੇ ਦੁੱਧ ਵਿਚ ਮੌਜੂਦ ਪੌਸ਼ਟਿਕ ਤੱਤ ਅਤੇ ਐਂਟੀਬਾਡੀਜ਼ ਬੱਚੇ ਨੂੰ ਦਸਤ, ਨਿਮੋਨੀਆ ਅਤੇ ਹੋਰ ਇਨਫੈਕਸ਼ਨਾਂ ਤੋਂ ਬਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਵਿੰਦਰ ਸਿੰਘ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ ਅਤੇ ਸਿਹਤ ਵਿਭਾਗ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ 7 ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਲਈ ਅਧਿਆਪਕਾਂ ਨੂੰ ਕੀਤਾ ਜਾ ਰਿਹਾ ਲਾਮਬੰਦ-ਚੌਂਤਾ ਅਗਲੀ ਖ਼ਬਰ ਢੰਡ ਹਸਪਤਾਲ ਵਿਖੇ ਸੱਪ ਦੇ ਡੰਗਣ ਦੇ ਇਲਾਜ ਦੀ ਸੁਵਿਧਾ ਹੋਈ ਉਪਲਬਧ
Ad Position 24
No active advertisement