05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨੂਰਪੁਰ ਬੇਦੀ ਦੇ ਤਿੰਨ ਬਿਜਲੀ ਕਾਮਿਆਂ ਦੀ ਮੌਤ ’ਤੇ ਡਾ. ਚੀਮਾ ਵਲੋਂ ਦੁੱਖ ਦਾ ਪ੍ਰਗਟਾਵਾ

ਨੂਰਪੁਰ ਬੇਦੀ, 5 ਅਗਸਤ (ਹਰਦੀਪ ਸਿੰਘ ਢੀਂਡਸਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਨੂਰਪੁਰ ਬੇਦੀ ਇਲਾਕੇ ਵਿਚ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਅਕਾਲ ਚਲਾਣਾ ਕਰ ਗਏ ਬਿਜਲੀ ਵਿਭਾਗ ਦੇ ਲਾਈਨਮੈਨ ਜਤਿੰਦਰ ਕੁਮਾਰ (ਬੰਟੀ) ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਲਾਕੇ ਦੇ ਤਿੰਨ ਬਿਜਲੀ ਕਾਮਿਆਂ ਦੀ ਮੌਤ ‘ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 06-08-2026
ਨੂਰਪੁਰ ਬੇਦੀ, 5 ਅਗਸਤ (ਹਰਦੀਪ ਸਿੰਘ ਢੀਂਡਸਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਨੂਰਪੁਰ ਬੇਦੀ ਇਲਾਕੇ ਵਿਚ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਅਕਾਲ ਚਲਾਣਾ ਕਰ ਗਏ ਬਿਜਲੀ ਵਿਭਾਗ ਦੇ ਲਾਈਨਮੈਨ ਜਤਿੰਦਰ ਕੁਮਾਰ (ਬੰਟੀ) ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਲਾਕੇ ਦੇ ਤਿੰਨ ਬਿਜਲੀ ਕਾਮਿਆਂ ਦੀ ਮੌਤ ‘ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਘਟਨਾਵਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਇਲਾਕੇ ਦੇ ਬਿਜਲੀ ਮੁਲਾਜ਼ਮ ਆਪਣੀਆਂ ਜਾਨਾਂ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਕਾਮਿਆਂ ਦੀ ਵੱਡੀ ਘਾਟ ਹੋਣ ਕਾਰਨ ਮੌਜੂਦਾ ਕਰਮਚਾਰੀਆਂ ‘ਤੇ ਕੰਮ ਦਾ ਵਾਧੂ ਬੋਝ ਹੈ, ਜਿਸ ਕਰਕੇ ਅਜਿਹੇ ਦਰਦਨਾਕ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਜਲਦ ਤੋਂ ਜਲਦ ਤਰਸ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਵਿਭਾਗ ਵਿਚ ਖ਼ਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ ਤਾਂ ਜੋ ਭਵਿੱਖ ਵਿਚ ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਸਰਕਲ ਪ੍ਰਧਾਨ ਕੁਲਵੀਰ ਸਿੰਘ ਅਸਮਾਨਪੁਰ, ਭਾਰਤ ਭੂਸ਼ਣ ਹੈਪੀ, ਗੁਰਦੀਪ ਸਿੰਘ ਬਟਾਰਲਾ, ਮੋਹਨ ਸਿੰਘ ਭੋਗੀਪੁਰ, ਮਨਿੰਦਰ ਵਰਮਾ, ਬਾਦਲ ਸਿੰਘ ਬੱਸੀ, ਹੁਸਨ ਚੰਦ ਮਠਾਣ, ਹਰੀਸ਼ ਡਾਮਾਨਾ ਅਤੇ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਹਨਪੁਰ ਖੂਹੀ ਵਿਖੇ ਬੈਡਮਿੰਟਨ ਮੁਕਾਬਲੇ ਸ਼ੁਰੂ, ਖਿਡਾਰੀਆਂ ਨੇ ਦਿਖਾਇਆ ਉਤਸ਼ਾਹ ਅਗਲੀ ਖ਼ਬਰ 7 ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਲਈ ਅਧਿਆਪਕਾਂ ਨੂੰ ਕੀਤਾ ਜਾ ਰਿਹਾ ਲਾਮਬੰਦ-ਚੌਂਤਾ
Ad Position 24
No active advertisement