ਆਲ ਪੰਜਾਬ ਕਰੈਸ਼ਰ ਐਸੋਸੀਏਸ਼ਨ ਦੀ ਮੀਟਿੰਗ ਹੋਈ
ਨੂਰਪੁਰ ਬੇਦੀ, 5 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਆਲ ਪੰਜਾਬ ਕਰੈਸ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਗਿੱਲ ਅਤੇ ਚੇਅਰਮੈਨ ਬੀ. ਡੀ.
ਨੂਰਪੁਰ ਬੇਦੀ, 5 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਆਲ ਪੰਜਾਬ ਕਰੈਸ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਗਿੱਲ ਅਤੇ ਚੇਅਰਮੈਨ ਬੀ. ਡੀ. ਗੁਪਤਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਪੰਜਾਬ ਭਰ ਤੋਂ ਕਰੈਸ਼ਰ ਉਦਯੋਗ ਨਾਲ ਜੁੜੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਦਿਆਂ ਕਰੈਸ਼ਰ ਇੰਡਸਟਰੀ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਰਕਾਰ ਦੀਆਂ ਨਵੀਆਂ ਨੀਤੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇੱਕ ਨਵਾਂ ਮਾਈਨਿੰਗ ਪੋਰਟਲ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਇਹ ਪੋਰਟਲ ਮੌਜੂਦਾ ਰੂਪ ਵਿਚ ਲਾਗੂ ਕੀਤਾ ਗਿਆ ਤਾਂ ਇਸ ਨਾਲ ਕਰੈਸ਼ਰ ਉਦਯੋਗ ਨੂੰ ਗੰਭੀਰ ਆਰਥਿਕ ਅਤੇ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਪੋਰਟਲ ਕਾਰਨ ਕਰੈਸ਼ਰ ਮਾਲਕਾਂ ਦੇ ਕੰਮਕਾਜ ਵਿਚ ਬੇਲੋੜੀਆਂ ਰੁਕਾਵਟਾਂ ਪੈਦਾ ਹੋਣਗੀਆਂ, ਜਿਸ ਦਾ ਸਿੱਧਾ ਅਸਰ ਉਦਯੋਗ ਨਾਲ ਜੁੜੇ ਹਜ਼ਾਰਾਂ ਮਜ਼ਦੂਰਾਂ ਅਤੇ ਕਾਰੋਬਾਰੀਆਂ ਦੀ ਰੋਜ਼ੀ-ਰੋਟੀ ‘ਤੇ ਪਵੇਗਾ। ਐਸੋਸੀਏਸ਼ਨ ਦੇ ਆਗੂਆਂ ਨੇ ਸਪਸ਼ਟ ਕੀਤਾ ਕਿ ਆਲ ਪੰਜਾਬ ਕਰੈਸ਼ਰ ਐਸੋਸੀਏਸ਼ਨ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਇਸ ਨਵੇਂ ਮਾਈਨਿੰਗ ਪੋਰਟਲ ਦਾ ਪੂਰੀ ਤਰ੍ਹਾਂ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਦਯੋਗ ਨਾਲ ਜੁੜੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਅਜਿਹਾ ਹੱਲ ਕੱਢਣਾ ਚਾਹੀਦਾ ਹੈ, ਜਿਸ ਨਾਲ ਸਰਕਾਰ ਅਤੇ ਉਦਯੋਗ ਦੋਵਾਂ ਦੇ ਹਿਤ ਸੁਰੱਖਿਅਤ ਰਹਿਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਰੈਸ਼ਰ ਇੰਡਸਟਰੀ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਐਸੋਸੀਏਸ਼ਨ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਪ੍ਰਧਾਨ ਮਨਪ੍ਰੀਤ ਸਿੰਘ ਗਿੱਲ, ਲਛਮਣ ਨਈਅਰ ਪਠਾਨਕੋਟ, ਸੰਧੂ ਸ਼ਾਹ, ਰਣਜੀਤ ਸਿੰਘ ਭਰਤਗੜ੍ਹ, ਅੰਕੁਸ਼ ਸਿੰਗਲਾ ਹੰਡੇਸਰ, ਬਲਵੀਰ ਸਿੰਘ, ਨਸੀਬ ਸਰਪੰਚ, ਵਿਕੀ ਸਰਪੰਚ, ਗੋਲਡੀ ਬੇਲਾ, ਸੁਖਬੀਰ ਬੇਲਾ, ਹਰਪਿੰਦਰ ਸਿੰਘ, ਸੁਖਜੀਤ ਸਿੰਘ ਮੁਕੇਰੀਆਂ ਸਮੇਤ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਆਏ ਹੋਰ ਕਰੈਸ਼ਰ ਇੰਡਸਟਰੀ ਦੇ ਨੁਮਾਇੰਦੇ ਵੀ ਹਾਜ਼ਰ ਸਨ।