06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖਿਆ ਪੱਤਰ

ਨੰਗਲ, 6 ਅਗਸਤ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਰੇਲ ਸੇਵਾਵਾਂ ਦਾ ਵਿਸਥਾਰ ਕਰਨ ਦੀ ਮੰਗ ਕੀਤੀ ਹੈ।

Ad Position 21
No active advertisement
ਕੇਂਦਰੀ ਰੇਲ ਮੰਤਰੀ ਨੂੰ ਰੇਲ ਸੇਵਾਵਾਂ ਦੇ ਵਿਸਥਾਰ ਸਬੰਧੀ ਮੰਗ ਪੱਤਰ ਭੇਜਣ ਉਪਰੰਤ ਜਾਣਕਾਰੀ ਦਿੰਦੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ। 07-08-2026
ਨੰਗਲ, 6 ਅਗਸਤ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਰੇਲ ਸੇਵਾਵਾਂ ਦਾ ਵਿਸਥਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਖ਼ਾਸ ਤੌਰ ‘ਤੇ ਅੰਬ ਅੰਦੌਰਾ-ਕੋਲਕਾਤਾ ਗੁਰਮੁਖੀ ਐਕਸਪ੍ਰੈੱਸ ਦੇ ਫੇਰੇ ਵਧਾਉਣ ਅਤੇ ਹਰਿਦੁਆਰ ਲਈ ਨਵੀਂ ਐਕਸਪ੍ਰੈੱਸ ਰੇਲਗੱਡੀ ਸ਼ੁਰੂ ਕਰਨ ਦੀ ਮੰਗ ਉਠਾਈ ਹੈ। ਡਾ. ਸ਼ਰਮਾ ਨੇ ਆਪਣੇ ਪੱਤਰ ਵਿਚ ਕਿਹਾ ਕਿ ਗੁਰਮੁਖੀ ਐਕਸਪ੍ਰੈੱਸ ਇਸ ਵੇਲੇ ਹਫ਼ਤੇ ਵਿਚ ਕੇਵਲ ਇੱਕ ਦਿਨ (ਸ਼ਨੀਵਾਰ) ਹੀ ਚੱਲਦੀ ਹੈ, ਜਦਕਿ ਇਸ ਖੇਤਰ ਤੋਂ ਵਾਰਾਣਸੀ ਲਈ ਇਹ ਇਕਲੌਤੀ ਸਿੱਧੀ ਰੇਲ ਸੇਵਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਵੱਡੀ ਗਿਣਤੀ ਵਿਚ ਰਵਿਦਾਸ ਭਾਈਚਾਰੇ ਦੇ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋਣ ਲਈ ਜਾਂਦੇ ਹਨ। ਇਸ ਸਾਲ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ਼ਰਧਾਲੂਆਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਵਾਰਾਣਸੀ ਹਿੰਦੂ ਧਰਮ ਦਾ ਵੀ ਪ੍ਰਮੁੱਖ ਤੀਰਥ ਸਥਾਨ ਹੋਣ ਕਰਕੇ ਸਾਰੇ ਵਰਗਾਂ ਦੇ ਯਾਤਰੀਆਂ ਦੀ ਸਹੂਲਤ ਲਈ ਗੁਰਮੁਖੀ ਐਕਸਪ੍ਰੈੱਸ ਨੂੰ ਹਫ਼ਤੇ ਵਿਚ ਘੱਟੋ-ਘੱਟ ਤਿੰਨ ਦਿਨ ਚਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੂਜੀ ਅਹਿਮ ਮੰਗ ਵਿਚ ਕਿਹਾ ਕਿ ਇਸ ਖੇਤਰ ਤੋਂ ਹਰਿਦੁਆਰ ਜਾਣ ਵਾਲੇ ਸ਼ਰਧਾਲੂਆਂ ਲਈ ਇਸ ਸਮੇਂ ਕੇਵਲ ਇੱਕ ਮੇਮੂ ਟਰੇਨ ਹੀ ਉਪਲਬਧ ਹੈ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਰੇਲ ਮੰਤਰੀ ਤੋਂ ਸਲੀਪਰ ਅਤੇ ਏ.ਸੀ. ਕੋਚਾਂ ਨਾਲ ਲੈਸ ਨਵੀਂ ਹਰਿਦੁਆਰ ਐਕਸਪ੍ਰੈੱਸ ਟਰੇਨ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ। ਡਾ. ਸੁਭਾਸ਼ ਸ਼ਰਮਾ ਨੇ ਆਪਣੇ ਪੱਤਰ ਦੀ ਸ਼ੁਰੂਆਤ ਵਿਚ ਨੰਗਲ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਐਕਸਪ੍ਰੈੱਸ ਦਾ ਸਟਾਪੇਜ ਦੇਣ ਲਈ ਭਾਰਤ ਸਰਕਾਰ ਅਤੇ ਰੇਲ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਰੇਲ ਮੰਤਰਾਲਾ ਦੋਵੇਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਕੇ ਜਲਦ ਫ਼ੈਸਲਾ ਲਵੇਗਾ, ਜਿਸ ਨਾਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਅਤੇ ਆਸ-ਪਾਸ ਦੇ ਲੱਖਾਂ ਯਾਤਰੀਆਂ ਨੂੰ ਸਿੱਧਾ ਲਾਭ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਅਵਤਾਰ ਕੌਰ ਜੇਤੇਵਾਲ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਵਿਧਾਇਕ ਸੰਦੀਪ ਜਾਖੜ ਵਲੋਂ ਮਾਈਨਿੰਗ ਤੋਂ 20 ਹਜ਼ਾਰ ਕਰੋੜ ਦੀ ਕਮਾਈ ਦੇ ਦਾਅਵਿਆਂ ਬਾਰੇ ਪੁੱਛਣ ’ਤੇ ਸਦਨ ’ਚ ਰੌਲਾ-ਰੱਪਾ
Ad Position 24
No active advertisement