ਬਰਾਰੀ ਦੀ ਧਰਤੀ ਤੋਂ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ ਅੱਜ
ਰਾਜਾ ਵੜਿੰਗ, ਭੁਪੇਸ਼ ਬਘੇਲ, ਰਾਣਾ ਕੇ. ਪੀ. ਤੇ ਸੂਰਜ ਠਾਕੁਰ ਭਰਨਗੇ ਵਰਕਰਾਂ ’ਚ ਉਤਸ਼ਾਹ
ਨੰਗਲ, 6 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੀ ਵਿਸ਼ਾਲ ਰੈਲੀ ਨਹਿਰੂ ਭਵਨ ਕਮਿਊਨਿਟੀ ਸੈਂਟਰ, ਪਿੰਡ ਬਰਾਰੀ (ਨੰਗਲ ਡੈਮ) ਵਿਖੇ ਕਰਵਾਈ ਜਾ ਰਹੀ ਹੈ। ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਸਪੀਕਰ ਪੰਜਾਬ ਰਾਣਾ ਕੇ.
ਬ
ਬਲਾਕ ਕਾਂਗਰਸ ਕਮੇਟੀ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ
07-08-2026
ਨੰਗਲ, 6 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੀ ਵਿਸ਼ਾਲ ਰੈਲੀ ਨਹਿਰੂ ਭਵਨ ਕਮਿਊਨਿਟੀ ਸੈਂਟਰ, ਪਿੰਡ ਬਰਾਰੀ (ਨੰਗਲ ਡੈਮ) ਵਿਖੇ ਕਰਵਾਈ ਜਾ ਰਹੀ ਹੈ। ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਦੀ ਅਗਵਾਈ ਹੇਠ ਦੁਪਹਿਰ 3 ਵਜੇ ਹੋਣ ਵਾਲੀ ਇਸ ਰੈਲੀ ਨੂੰ ਕਾਂਗਰਸ ਲਈ ਹਲਕੇ ਦੀ ਅਹਿਮ ਸਿਆਸੀ ਇਕੱਤਰਤਾ ਵਜੋਂ ਦੇਖਿਆ ਜਾ ਰਿਹਾ ਹੈ। ਬਲਾਕ ਕਾਂਗਰਸ ਕਮੇਟੀ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ , ਸੀਨੀਅਰ ਕਾਂਗਰਸੀ ਆਗੂ ਰਾਕੇਸ਼ ਨਈਅਰ ਅਤੇ ਪੰਡਿਤ ਉਮਾਕਾਂਤ ਸ਼ਰਮਾ ਨੇ ਦੱਸਿਆ ਕਿ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਸਹਿ-ਇੰਚਾਰਜ ਸੂਰਜ ਠਾਕੁਰ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਆਗੂਆਂ ਨੇ ਕਿਹਾ ਕਿ ਰੈਲੀ ਦੌਰਾਨ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ, ਵਰਕਰਾਂ ਵਿਚ ਨਵਾਂ ਜੋਸ਼ ਭਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਰਣਨੀਤੀ ਜਿੱਥੇ ਸਾਂਝੀ ਕੀਤੀ ਜਾਵੇਗੀ, ਉਥੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ ਨੂੰ ਵੀ ਉਜਾਗਰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕਰਦਿਆਂ ਆਖਿਆ ਕਿ ਇਸ ਰੈਲੀ ਨੂੰ ਲੈ ਕੇ ਹਲਕੇ ਦੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਸਮੇਤ ਸਮੇਂ ਸਿਰ ਰੈਲੀ ਵਿਚ ਪਹੁੰਚ ਕੇ ਇਸ ਨੂੰ ਇਤਿਹਾਸਕ ਅਤੇ ਕਾਮਯਾਬ ਬਣਾਉਣ।