06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ੍ਰੀ ਚਮਕੌਰ ਸਾਹਿਬ ਦੀਆਂ ਜ਼ੋਨਲ ਖੇਡਾਂ ’ਚ ਕਰਵਾਏ ਵਾਲੀਬਾਲ ਤੇ ਬੈਡਮਿੰਟਨ ਦੇ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 6 ਅਗਸਤ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਜੋਨ ਦੇ ਸਕੂਲਾਂ ਦੇ ਜ਼ੋਨਲ ਮੁਕਾਬਲਿਆਂ ਦੌਰਾਨ ਵਾਲੀਬਾਲ ਅਤੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦੀ ਸ਼ੁਰੂਆਤ ਜ਼ਿਲ੍ਹਾ ਖੇਡ ਕੋਆਰਡੀਨੇਟਰ ਮੈਡਮ ਸ਼ਰਨਜੀਤ ਕੌਰ ਅਤੇ ਜਗਤਾਰ ਸਿੰਘ ਲੌਗੀਆਂ ਪ੍ਰਿੰਸੀਪਲ ਸਰਕਾਰੀ ਕੰਨਿਆ ਸਕੂਲ ਸ੍ਰੀ ਚਮਕੌਰ ਸਾਹਿਬ ਨੇ ਕੀਤਾ ਤੇ ਖਿਡਾਰੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਜ਼ੋਨਲ ਸਕੱਤਰ ਹਰਮਨਦੀਪ ਸਿੰਘ ਰੂਪੀ ਸੰਧੂ ਨੇ ਦੱਸਿਆ ਕਿ ਅੱਜ ਵਾਲੀਬਾਲ ਅਤੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 07-08-2026
ਸ੍ਰੀ ਚਮਕੌਰ ਸਾਹਿਬ, 6 ਅਗਸਤ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਜੋਨ ਦੇ ਸਕੂਲਾਂ ਦੇ ਜ਼ੋਨਲ ਮੁਕਾਬਲਿਆਂ ਦੌਰਾਨ ਵਾਲੀਬਾਲ ਅਤੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦੀ ਸ਼ੁਰੂਆਤ ਜ਼ਿਲ੍ਹਾ ਖੇਡ ਕੋਆਰਡੀਨੇਟਰ ਮੈਡਮ ਸ਼ਰਨਜੀਤ ਕੌਰ ਅਤੇ ਜਗਤਾਰ ਸਿੰਘ ਲੌਗੀਆਂ ਪ੍ਰਿੰਸੀਪਲ ਸਰਕਾਰੀ ਕੰਨਿਆ ਸਕੂਲ ਸ੍ਰੀ ਚਮਕੌਰ ਸਾਹਿਬ ਨੇ ਕੀਤਾ ਤੇ ਖਿਡਾਰੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਜ਼ੋਨਲ ਸਕੱਤਰ ਹਰਮਨਦੀਪ ਸਿੰਘ ਰੂਪੀ ਸੰਧੂ ਨੇ ਦੱਸਿਆ ਕਿ ਅੱਜ ਵਾਲੀਬਾਲ ਅਤੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਬੈਡਮਿੰਟਨ ਦੇ ਅੰਡਰ-17 ਸਾਲਾਂ ਵਰਗ ਦੇ ਲੜਕਿਆਂ ਦੇ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਭਲਿਆਣ ਨੇ ਪਹਿਲਾ, ਖ਼ਾਲਸਾ ਸਕੂਲ ਸ੍ਰੀ ਜੰਡ ਸਾਹਿਬ ਨੇ ਦੂਜਾ, ਅੰਡਰ-14 ਸਾਲਾਂ ਵਰਗ ਵਿਚ ਸਰਕਾਰੀ ਹਾਈ ਸਕੂਲ ਭਲਿਆਣ ਨੇ ਪਹਿਲਾ, ਗਾਰਡਨ ਵੈਲੀ ਸਕੂਲ ਬੇਲਾ ਨੇ ਦੂਜਾ, ਅੰਡਰ-17 ਸਾਲਾਂ ਵਰਗ ਦੇ ਲੜਕੀਆਂ ਦੇ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਸਲਾਬਤਪੁਰ ਨੇ ਪਹਿਲਾ, ਡਰੀਮਲੈਂਡ ਪਬਲਿਕ ਸਕੂਲ ਬਸੀ ਗੁੱਜਰਾਂ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰਾਂ ਵਾਲੀਬਾਲ ਦੇ ਹੋਏ ਫਸਵੇ ਮੁਕਾਬਲਿਆਂ ਵਿਚ ਅੰਡਰ-19 ਸਾਲਾਂ ਵਰਗ ਦੇ ਪਹਿਲੇ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂਮਾਜਰਾ ਨੇ ਡਰੀਮਲੈਂਡ ਸਕੂਲ ਬਸੀ ਗੁੱਜਰਾਂ ਨੂੰ ਹਰਾ ਕੇ ਸੈਮੀਫਾਈਨਲ ਵਿਚ ਪ੍ਰਵੇਸ਼ ਕੀਤਾ ਜਦਿਕਿ ਅੰਡਰ-17 ਵਰਗ ਦੇ ਮੁਕਾਬਲੇ ਵਿਚ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਸੈਮੀਫਾਈਨਲ ਮੁਕਾਬਲੇ ਵਿਚ ਡਰੀਮਲੈਂਡ ਪਬਲਿਕ ਸਕੂਲ ਨੂੰ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਪਾ ਲਿਆ। ਇਨ੍ਹਾਂ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਜ਼ੋਨਲ ਸਕੱਤਰ ਹਰਮਨ ਸੰਧੂ, ਪ੍ਰਿੰਸੀਪਲ ਅਨੁਰਾਧਾ ਧੀਮਾਨ, ਨੇਤਰ ਸਿੰਘ, ਗੁਰਵਿੰਦਰ ਸਿੰਘ, ਗੁਰਿੰਦਰ ਸਿੰਘ, ਸਰਬਜੀਤ ਸਿੰਘ ਬਸੀ ਗੁਜਰਾਂ, ਜਸਵੰਤ ਸਿੰਘ, ਅਵਤਾਰ ਸਿੰਘ,ਪੁਨੀਤ ਲਾਲੀ, ਨਰਿੰਦਰ ਕੌਰ, ਦਵਿੰਦਰ ਸਿੰਘ, ਇੰਦਰਪ੍ਰੀਤ ਕੌਰ, ਹਰਪ੍ਰੀਤ ਕੌਰ, ਦਲਜੀਤ ਕੌਰ, ਬਰਿੰਦਰ ਸਿੰਘ, ਸਤਨਾਮ ਸਿੰਘ, ਵਰਿੰਦਰ ਸਿੰਘ ਸਤੀਸ਼ ਆਦਿ ਅਧਿਆਪਕਾਂ ਨੇ ਪੂਰਾ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਦੇ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਬਿਨਾਂ ਇੱਛਾ ਤੋਂ ਕੀਤੇ ਤਪ, ਸੇਵਾ ਸਿਮਰਨ ਕਰਨ ਵਾਲੇ ਜੀਵ ਨੂੰ ਜੀਵਨ ’ਚ ਹਰ...
Ad Position 24
No active advertisement