06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਦੀ ਹੜਤਾਲ 11ਵੇਂ ਦਿਨ ਵਿਚ ਦਾਖ਼ਲ

ਰੂਪਨਗਰ, 6 ਅਗਸਤ (ਸਤਨਾਮ ਸਿੰਘ ਸੱਤੀ)-ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਦੀ ਚੱਲ ਰਹੀ ਹੜਤਾਲ ਅੱਜ 11ਵੇਂ ਦਿਨ ਵਿਚ ਦਾਖ਼ਲ ਹੋ ਗਈ। ਇਸ ਦੌਰਾਨ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਕਮੇਟੀ ਵਲੋਂ ਵਿਧਾਇਕ ਦਿਨੇਸ਼ ਚੱਢਾ ਨੂੰ ਯੂਨੀਅਨ ਦੇ ਸਕੱਤਰ ਬਲਵਿੰਦਰ ਸੈਣੀ ਸਸਕੌਰ ਦੀ ਅਗਵਾਈ ਹੇਠ ਮੰਗ ਪੱਤਰ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 07-08-2026
ਰੂਪਨਗਰ, 6 ਅਗਸਤ (ਸਤਨਾਮ ਸਿੰਘ ਸੱਤੀ)-ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਦੀ ਚੱਲ ਰਹੀ ਹੜਤਾਲ ਅੱਜ 11ਵੇਂ ਦਿਨ ਵਿਚ ਦਾਖ਼ਲ ਹੋ ਗਈ। ਇਸ ਦੌਰਾਨ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਕਮੇਟੀ ਵਲੋਂ ਵਿਧਾਇਕ ਦਿਨੇਸ਼ ਚੱਢਾ ਨੂੰ ਯੂਨੀਅਨ ਦੇ ਸਕੱਤਰ ਬਲਵਿੰਦਰ ਸੈਣੀ ਸਸਕੌਰ ਦੀ ਅਗਵਾਈ ਹੇਠ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਆਗੂਆਂ ਨੇ ਵਿਧਾਇਕ ਨੂੰ ਯਾਦ ਕਰਵਾਇਆ ਕਿ ਪੰਜਾਬ ਵਿਚ ਸਰਕਾਰ ਬਣਨ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਬਣਨ ਤੋਂ ਬਾਅਦ ਅਜੇ ਤੱਕ ਇੱਕ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਜੇ ਵੀ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਬਲਵਿੰਦਰ ਸਿੰਘ, ਗਣੇਸ਼ ਕੁਮਾਰ ਅਤੇ ਗੁਲਸ਼ਨ ਸਮੇਤ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕਰਦਿਆਂ ਮੁਲਾਜ਼ਮਾਂ ਨੂੰ ਇੱਕਜੁੱਟ ਰਹਿਣ ਦਾ ਸੱਦਾ ਦਿੱਤਾ। ਧਰਨੇ ਵਿਚ ਬਿਕਰਮਜੀਤ ਸਿੰਘ, ਜਸਕਰਨਜੀਤ ਸਿੰਘ, ਅਸ਼ਰਾਨੰਦ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਤਰਲੋਚਨ ਸਿੰਘ, ਗੋਲਡੀ, ਅਮਨਦੀਪ ਸਿੰਘ, ਅਮਨ ਸਮੇਤ ਵੱਡੀ ਗਿਣਤੀ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਮਹੱਤਵ ਬਾਰੇ ਦੱਸਿਆ ਆਤਮ ਹੱਤਿਆ ਨਾਲ ਕਦੇ ਵੀ ਕੁਝ ਵੀ ਹਾਸਿਲ ਨਹੀਂ ਹੁੰਦਾ - ਡਾ . ਚੱਠਾ ਅਗਲੀ ਖ਼ਬਰ ਨੂਰਪੁਰ ਬੇਦੀ ਦੇ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ
Ad Position 24
No active advertisement