06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਅੱਠਵੀਂ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 6 ਜੁਲਾਈ (ਕਰਨੈਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਸਮਾਗਮ ਮੌਕੇ ਸ਼੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ ।

Ad Position 21
No active advertisement
ਅਜੀਤ ਡੈਸਕ 07-08-2026
ਸ੍ਰੀ ਅਨੰਦਪੁਰ ਸਾਹਿਬ, 6 ਜੁਲਾਈ (ਕਰਨੈਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਸਮਾਗਮ ਮੌਕੇ ਸ਼੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ । ਇਸ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਦੇ ਜੀਵਨ ਸਬੰਧੀ ਕਵਿਤਾਵਾਂ, ਲੈਕਚਰ ਆਦਿ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ ਅਤੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਸਾਖੀਆਂ ਵੀ ਪੜ੍ਹੀਆਂ ਗਈਆਂ। ਸਮਾਗਮ ‘ਚ ਸਕੂਲ ਦੇ ਮੈਂਬਰ ਇੰਚਾਰਜ ਡਾ. ਪ੍ਰਭਜੋਤ ਕੌਰ (ਰਿਟਾ. ਪ੍ਰਿੰਸੀਪਲ), ਸੀਨੀਅਰ ਐਡਵੋਕੇਟ ਪਾਖਰ ਸਿੰਘ ਭੱਠਲ ਅਤੇ ਸਕੂਲ ਮੁਖੀ ਪ੍ਰਿੰ: ਗੁਰਿੰਦਰ ਕੌਰ ਕਪੂਰ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਦਇਆ, ਸੇਵਾ ਅਤੇ ਨਿਮਰਤਾ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਉਕਤ ਤੋਂ ਇਲਾਵਾ ਸਮਾਜ ਸੇਵੀ ਨੰਬਰਦਾਰ ਕੁਲਦੀਪ ਸਿੰਘ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਸ੍ਰੀ ਅਨੰਦਪੁਰ ਸਾਹਿਬ ਯੂਨਿਟ ਦੇ ਪ੍ਰਧਾਨ ਸਰਬਜੀਤ ਸਿੰਘ ਰੈਣੂੰ, ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ, ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਡਾ. ਮਨਜੀਤ ਸਿੰਘ, ਬੀਬੀ ਜਸਵਿੰਦਰ ਕੌਰ ਸੱਗੂ, ਰਣਜੋਧ ਸਿੰਘ ਡੀ.ਪੀ.ਈ., ਨਰਿੰਦਰ ਕੌਰ, ਸਤਿੰਦਰ ਕੌਰ, ਰਜਿੰਦਰ ਕੌਰ, ਕੰਵਲਜੀਤ ਕੌਰ, ਜਸਪ੍ਰੀਤ ਕੌਰ ਆਂਸੂ, ਸਪਨਾ ਰਾਣੀ, ਸੰਦੀਪ ਕੌਰ, ਮਮਤਾ ਦੇਵੀ, ਦਲਜੀਤ ਕੌਰ, ਦੀਪਾਂਜਲੀ ਸ਼ਰਮਾ, ਸ਼ਾਂਤੀ ਦੇਵੀ, ਅਮਰਜੀਤ ਕੌਰ, ਕਰਮਜੀਤ ਕੌਰ, ਹਰਜਿੰਦਰ ਕੌਰ, ਰਕੇਸ਼ ਬੇਦੀ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੜਗੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਅਗਲੀ ਖ਼ਬਰ ਮਧੂਵਨ ਸਕੂਲ ਵਿਖੇ ਤਖਤਗੜ੍ਹ ਜ਼ੋਨ ਦੇ ਸਕੂਲਾਂ ਦੇ ਬੈਡਮਿੰਟਨ ਮੁਕਾਬਲੇ ਕਰਵਾਏ
Ad Position 24
No active advertisement