ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਹੋਈ
ਸ੍ਰੀ ਚਮਕੌਰ ਸਾਹਿਬ, 6 ਅਗਸਤ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਅਕਾਲੀ ਦਲ (ਅ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ ਦੀ ਪ੍ਰਧਾਨਗੀ ਹੇਠ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਹੋਈ। ਜਿਸ ਵਿਚ ਭਾਈ ਬਲਵਿੰਦਰ ਸਿੰਘ ਜਟਾਣਾ, ਭਾਈ ਚਰਨਜੀਤ ਸਿੰਘ ਚੰਨਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ਵਿਚ 3 ਸਤੰਬਰ ਨੂੰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਸਮਾਗਮ ਸਬੰਧੀ ਰੂਪਰੇਖਾ ਤਿਆਰ ਕੀਤੀ ਗਈ।
ਸ਼
ਸ਼੍ਰੋਮਣੀ ਅਕਾਲੀ ਦਲ (ਅ) ਜ਼ਿਲ੍ਹਾ ਰੂਪਨਗਰ ਦੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਈ ਮੀਟਿੰਗ ਦੀ ਤਸਵੀਰ। ਤਸਵੀਰ: ਜਗਮੋਹਣ ਸਿੰਘ ਨਾਰੰਗ
07-08-2026
ਸ੍ਰੀ ਚਮਕੌਰ ਸਾਹਿਬ, 6 ਅਗਸਤ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਅਕਾਲੀ ਦਲ (ਅ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ ਦੀ ਪ੍ਰਧਾਨਗੀ ਹੇਠ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਹੋਈ। ਜਿਸ ਵਿਚ ਭਾਈ ਬਲਵਿੰਦਰ ਸਿੰਘ ਜਟਾਣਾ, ਭਾਈ ਚਰਨਜੀਤ ਸਿੰਘ ਚੰਨਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ਵਿਚ 3 ਸਤੰਬਰ ਨੂੰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਸਮਾਗਮ ਸਬੰਧੀ ਰੂਪਰੇਖਾ ਤਿਆਰ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਜਥੇਦਾਰ ਸੰਤੋਖਗੜ੍ਹ ਨੇ ਦੱਸਿਆ ਕਿ 1 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ 3 ਸਤੰਬਰ ਨੂੰ ਭੋਗ ਪਾਏ ਜਾਣਗੇ, ਉਪਰੰਤ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਸਮੇਤ ਕਈ ਜਥੇ ਸੰਗਤਾਂ ਨੂੰ ਬਾਣੀ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਸਮੇਤ ਪਾਰਟੀ ਦੇ ਸਮੂਹ ਆਗੂ ਅਤੇ ਹੋਰ ਪੰਥ ਦਰਦੀ ਸ਼ਮੂਲੀਅਤ ਕਰਨਗੇ। ਜਥੇਦਾਰ ਸੰਤੋਖਗੜ੍ਹ ਨੇ ਦੱਸਿਆ ਕਿ ਸਮਾਗਮ ਸਬੰਧੀ ਅਹੁਦੇਦਾਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ, ਬੀਬੀ ਤੇਜ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਬੀਬੀ ਪ੍ਰੀਤਮ ਕੌਰ ਜਟਾਣਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਬਲਕਾਰ ਸਿੰਘ ਭੁੱਲਰ ਮੈਂਬਰ ਪੀ. ਏ. ਸੀ, ਪਰਮਿੰਦਰ ਸਿੰਘ ਮਲੋਆ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ, ਬਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਘੱਟ ਗਿਣਤੀ ਸੈਲ ਰੂਪਨਗਰ, ਚਰਨ ਸਿੰਘ ਪ੍ਰਧਾਨ ਸਰਕਲ ਮੋਰਿੰਡਾ, ਗੁਰਪ੍ਰੀਤ ਸਿੰਘ, ਨਸੀਬ ਸਿੰਘ ਫਤਿਹਗੜ੍ਹ ਸਾਹਿਬ, ਜਥੇਦਾਰ ਖੜਕ ਸਿੰਘ ਫਤਿਹਗੜ੍ਹ ਸਾਹਿਬ, ਇੰਦਰਜੀਤ ਸਿੰਘ ਖਾਲਸਾ ਮੋਰਿੰਡਾ, ਸੇਵਾ ਸਿੰਘ, ਬਾਬਾ ਬਲਵੀਰ ਸਿੰਘ, ਹਰਵਿੰਦਰ ਸਿੰਘ ਡੂਮਛੇੜੀ, ਹਰਬੰਸ ਸਿੰਘ ਸਰਹਾਣਾ, ਬਲਵੀਰ ਸਿੰਘ ਮੋਰਿੰਡਾ, ਹਰਮਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।