08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੁਤੰਤਰਤਾ ਦਿਵਸ ਦੇ ਪ੍ਰਬੰਧਾਂ ਸਬੰਧੀ ਰੀਵਿਊ ਮੀਟਿੰਗ 10 ਨੂੰ

ਸ੍ਰੀ ਅਨੰਦਪੁਰ ਸਾਹਿਬ, 7 ਅਗਸਤ (ਕਰਨੈਲ ਸਿੰਘ)- ਸੁਤੰਤਰਤਾ ਦਿਵਸ ਸਮਾਰੋਹ ਦੇ ਸੁਚੱਜੇ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ 10 ਅਗਸਤ ਨੂੰ ਦੁਪਹਿਰ 12:30 ਵਜੇ ਚਰਨ ਗੰਗਾ ਸਟੇਡੀਅਮ ਅਨੰਦਪੁਰ ਸਾਹਿਬ ਵਿਖੇ ਰੀਵਿਊ ਮੀਟਿੰਗ ਕੀਤੀ ਜਾਵੇਗੀ। ਇਹ ਜਾਣਕਾਰੀ ਐਸ.

Ad Position 21
No active advertisement
ਅਜੀਤ ਡੈਸਕ 08-08-2026
ਸ੍ਰੀ ਅਨੰਦਪੁਰ ਸਾਹਿਬ, 7 ਅਗਸਤ (ਕਰਨੈਲ ਸਿੰਘ)- ਸੁਤੰਤਰਤਾ ਦਿਵਸ ਸਮਾਰੋਹ ਦੇ ਸੁਚੱਜੇ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ 10 ਅਗਸਤ ਨੂੰ ਦੁਪਹਿਰ 12:30 ਵਜੇ ਚਰਨ ਗੰਗਾ ਸਟੇਡੀਅਮ ਅਨੰਦਪੁਰ ਸਾਹਿਬ ਵਿਖੇ ਰੀਵਿਊ ਮੀਟਿੰਗ ਕੀਤੀ ਜਾਵੇਗੀ। ਇਹ ਜਾਣਕਾਰੀ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸੁਤੰਤਰਤਾ ਦਿਵਸ ਸਮਾਰੋਹ ਨਾਲ ਸਬੰਧਿਤ ਵੱਖ-ਵੱਖ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਜਾਵੇਗੀ। ਐਸ. ਡੀ. ਐਮ. ਸੁਖਪਾਲ ਸਿੰਘ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸਮਾਰੋਹ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ। ਮੀਟਿੰਗ ‘ਚ ਸਮਾਰੋਹ ਵਾਲੀ ਥਾਂ ਦੀ ਸਫ਼ਾਈ, ਸੁਰੱਖਿਆ, ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਬਿਜਲੀ, ਆਵਾਜਾਈ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਆਪਣੀਆਂ ਤਿਆਰੀਆਂ ਦੀ ਪੂਰੀ ਜਾਣਕਾਰੀ ਸਮੇਤ ਮੀਟਿੰਗ ‘ਚ ਹਾਜ਼ਰ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਲਈ ਸਮਾਰੋਹ ਦੇ ਪ੍ਰਬੰਧਾਂ ‘ਚ ਕਿਸੇ ਕਿਸਮ ਦੀ ਕਮੀ ਨਾ ਰਹੇ, ਇਸ ਸਬੰਧੀ ਸਾਰੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰੀਵਿਊ ਮੀਟਿੰਗ ਦੌਰਾਨ ਲੋੜੀਂਦੀਆਂ ਹਦਾਇਤਾਂ ਜਾਰੀ ਕਰਕੇ ਬਕਾਇਆ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬੈਂਕ ’ਚੋਂ ਪੈਸੇ ਕਢਵਾ ਕੇ ਨਿਕਲੇ ਵਿਅਕਤੀ ਨੂੰ ਕੁੱਝ ਸੁੰਘਾ ਕੇ 50 ਹਜ਼ਾਰ ਰੁਪਏ ਲੁੱਟੇ ਅਗਲੀ ਖ਼ਬਰ 70 ਵੀਆਂ ਪੰਜਾਬ ਰਾਜ ਜ਼ੋਨ ਪੱਧਰੀ ਫੁੱਟਬਾਲ ਖੇਡਾਂ: ਖ਼ਾਲਸਾ ਸਕੂਲ ਦੀਆਂ ਲੜਕੀਆਂ ਨੇ ਤੀਜਾ ਸਥਾਨ ਕੀਤਾ ਹਾਸਲ
Ad Position 24