08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦਾ ਪਹਿਲਾ ਪੜਾਅ ਹੋਇਆ ਮੁਕੰਮਲ 93.23 ਫ਼ੀਸਦੀ ਵੋਟਰਾਂ ਦੀ ਗਿਣਤੀ ਮੁਕੰਮਲ, 5,23,752 ਗਿਣਤੀ ਫਾਰਮ ਹੋਏ ਡਿਜੀਟਲ

ਰੂਪਨਗਰ, 7 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਮੁਹਿੰਮ ਦਾ ਪਹਿਲਾ ਪੜਾਅ ਜ਼ਿਲ੍ਹਾ ਰੂਪਨਗਰ ਵਿਚ ਸੰਪੰਨ ਹੋ ਗਿਆ ਹੈ। ਗਿਣਤੀ ਦੀ ਪ੍ਰਕਿਰਿਆ ਦੌਰਾਨ ਜ਼ਿਲ੍ਹੇ ਦੇ 93.

Ad Position 21
No active advertisement
ਅਜੀਤ ਡੈਸਕ 08-08-2026
ਰੂਪਨਗਰ, 7 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਮੁਹਿੰਮ ਦਾ ਪਹਿਲਾ ਪੜਾਅ ਜ਼ਿਲ੍ਹਾ ਰੂਪਨਗਰ ਵਿਚ ਸੰਪੰਨ ਹੋ ਗਿਆ ਹੈ। ਗਿਣਤੀ ਦੀ ਪ੍ਰਕਿਰਿਆ ਦੌਰਾਨ ਜ਼ਿਲ੍ਹੇ ਦੇ 93.23 ਫ਼ੀਸਦੀ ਵੋਟਰਾਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 5,61,772 ਰਜਿਸਟਰਡ ਵੋਟਰਾਂ ਵਿੱਚੋਂ 5,23,752 ਵੋਟਰਾਂ ਦੇ ਗਿਣਤੀ ਫਾਰਮ ਡਿਜੀਟਲ ਕੀਤੇ ਜਾ ਚੁੱਕੇ ਹਨ, ਜੋ ਇਸ ਵਿਸ਼ੇਸ਼ ਮੁਹਿੰਮ ਦਾ ਇੱਕ ਮਹੱਤਵਪੂਰਨ ਪੜਾਅ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 38,020 ਵੋਟਰਾਂ ਦੇ ਗਿਣਤੀ ਫਾਰਮ ਪ੍ਰਾਪਤ ਨਹੀਂ ਹੋ ਸਕੇ। ਇਨ੍ਹਾਂ ਵਿਚ ਉਹ ਵੋਟਰ ਸ਼ਾਮਲ ਹਨ ਜੋ ਗੈਰਹਾਜ਼ਰ, ਕਿਸੇ ਹੋਰ ਥਾਂ ਚਲੇ ਗਏ, ਮ੍ਰਿਤਕ ਜਾਂ ਦੁਹਰਾਏ ਹੋਏ ਦਰਜ ਪਾਏ ਗਏ ਹਨ। ਬਾਕੀ ਰਹਿੰਦੇ ਮਾਮਲਿਆਂ ਦਾ ਨਿਪਟਾਰਾ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਦੇ ਅਗਲੇ ਪੜਾਵਾਂ ਦੌਰਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹਾ ਪ੍ਰਸ਼ਾਸਨ ਦਾ ਧਿਆਨ 13 ਅਗਸਤ 2026 ਨੂੰ ਵੋਟਰ ਸੂਚੀ ਦੇ ਖਰੜੇ ਦੇ ਪ੍ਰਕਾਸ਼ਨ ਉੱਤੇ ਕੇਂਦਰਿਤ ਹੈ। ਖਰੜਾ ਵੋਟਰ ਸੂਚੀ ਦੀਆਂ ਕਾਪੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਇਹ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟਰੇਸ਼ਨ ਅਧਿਕਾਰੀਆਂ ਦੇ ਦਫ਼ਤਰਾਂ ਅਤੇ ਬੂਥ ਪੱਧਰੀ ਅਧਿਕਾਰੀਆਂ ਕੋਲ ਵੀ ਉਪਲਬਧ ਹੋਣਗੀਆਂ। ਅਦਿੱਤਿਆ ਡੇਚਲਵਾਲ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਯੋਗ ਵੋਟਰਾਂ ਦਾ ਨਾਮ ਖਰੜਾ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਹੋਵੇਗਾ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। 13 ਅਗਸਤ ਤੋਂ 12 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਮਿਆਦ ਦੌਰਾਨ ਯੋਗ ਵਿਅਕਤੀ ਆਪਣੇ ਨਾਮ ਦਰਜ ਕਰਵਾਉਣ ਲਈ ਫਾਰਮ-6 ਸਬੰਧਤ ਚੋਣਕਾਰ ਰਜਿਸਟਰੇਸ਼ਨ ਅਧਿਕਾਰੀ ਜਾਂ ਬੂਥ ਪੱਧਰੀ ਅਧਿਕਾਰੀ ਕੋਲ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਗਲੇ ਪੜਾਅ ਵਿਚ ਜ਼ਿਲ੍ਹੇ ਦੇ 29,893 ਗੈਰ-ਨਕਸ਼ਾਬੱਧ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ। ਇਹ ਨੋਟਿਸ 13 ਅਗਸਤ ਤੋਂ ਭੇਜਣੇ ਸ਼ੁਰੂ ਕੀਤੇ ਜਾਣਗੇ। ਨੋਟਿਸ ਪ੍ਰਾਪਤ ਕਰਨ ਵਾਲੇ ਵੋਟਰ ਭਾਰਤ ਦੇ ਚੋਣ ਕਮਿਸ਼ਨ ਵਲੋਂ ਨਿਰਧਾਰਤ 12 ਦਸਤਾਵੇਜ਼ਾਂ ਵਿੱਚੋਂ ਕੋਈ ਇੱਕ ਦਸਤਾਵੇਜ਼, ਜਿਵੇਂ ਜਨਮ ਸਰਟੀਫਿਕੇਟ ਜਾਂ ਵਿੱਦਿਅਕ ਯੋਗਤਾ ਦਾ ਸਰਟੀਫਿਕੇਟ, ਪੇਸ਼ ਕਰਕੇ ਆਪਣਾ ਪੱਖ ਰੱਖ ਸਕਣਗੇ। ਉਨ੍ਹਾਂ ਦੱਸਿਆ ਕਿ ਦਸਤਾਵੇਜ਼ਾਂ ਦੀ ਜਾਂਚ ਤੇ ਸਬੰਧਤ ਵੋਟਰਾਂ ਦੀ ਸੁਣਵਾਈ ਤੋਂ ਬਾਅਦ ਚੋਣਕਾਰ ਰਜਿਸਟਰੇਸ਼ਨ ਅਧਿਕਾਰੀ ਯੋਗ ਕਾਰਵਾਈ ਕਰਨਗੇ। ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਵੋਟਰ ਨੂੰ ਆਪਣੀ ਯੋਗਤਾ ਸਾਬਤ ਕਰਨ ਦਾ ਪੂਰਾ ਮੌਕਾ ਮਿਲੇ ਅਤੇ ਕੋਈ ਵੀ ਅਸਲ ਵੋਟਰ ਵੋਟਰ ਸੂਚੀ ਵਿੱਚੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖਰੜਾ ਵੋਟਰ ਸੂਚੀ ਦੇ ਪ੍ਰਕਾਸ਼ਨ ਤੋਂ ਬਾਅਦ ਉਹ ਆਪਣੇ ਵੇਰਵਿਆਂ ਦੀ ਧਿਆਨ ਨਾਲ ਜਾਂਚ ਕਰਨ ਅਤੇ ਜੇਕਰ ਕੋਈ ਨਾਮ ਦਰਜ ਨਾ ਹੋਵੇ ਜਾਂ ਕਿਸੇ ਕਿਸਮ ਦੀ ਸੋਧ ਦੀ ਲੋੜ ਹੋਵੇ ਤਾਂ ਤੁਰੰਤ ਚੋਣ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਇਹ ਸਮੁੱਚੀ ਪ੍ਰਕਿਰਿਆ 12 ਅਕਤੂਬਰ, 2 026 ਨੂੰ ਵੋਟਰ ਸੂਚੀ ਦੇ ਅੰਤਿਮ ਪ੍ਰਕਾਸ਼ਨ ਨਾਲ ਸੰਪੂਰਨ ਹੋਵੇਗੀ। ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਦੇ ਨਾਲ-ਨਾਲ ਪੋਲਿੰਗ ਸਟੇਸ਼ਨਾਂ ਦੇ ਪੁਨਰ-ਵਿਵਸਥੀਕਰਨ ਦੇ ਨਤੀਜੇ ਵਜੋਂ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 696 ਤੋਂ ਵਧ ਕੇ 714 ਹੋ ਗਈ ਹੈ। ਇਸ ਤਹਿਤ 1 8 ਨਵੇਂ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ, ਜਿਸ ਨਾਲ ਭਵਿੱਖ ਵਿਚ ਵੋਟਰਾਂ ਲਈ ਮਤਦਾਨ ਕੇਂਦਰਾਂ ਤੱਕ ਪਹੁੰਚ ਹੋਰ ਸੁਖਾਲੀ ਹੋਵੇਗੀ। ਉਨ੍ਹਾਂ ਗਿਣਤੀ ਦੀ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ 696 ਬੂਥ ਪੱਧਰੀ ਅਧਿਕਾਰੀ, 71 ਸੁਪਰਵਾਈਜ਼ਰ, 6 ਸਹਾਇਕ ਚੋਣਕਾਰ ਰਜਿਸਟਰੇਸ਼ਨ ਅਧਿਕਾਰੀ, 3 ਚੋਣਕਾਰ ਰਜਿਸਟਰੇਸ਼ਨ ਅਧਿਕਾਰੀ ਅਤੇ ਹੋਰ ਚੋਣ ਅਧਿਕਾਰੀਆਂ ਤੇ ਫ਼ੀਲਡ ਸਟਾਫ਼ ਨੇ ਪੂਰੀ ਨਿਸ਼ਠਾ ਨਾਲ ਕੰਮ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੈਣੀ ਭਵਨ ਰੂਪਨਗਰ ਵਿਚ ਸਿਖਿਆਰਥਣਾਂ ਨੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਣ ਵਿਭਾਗ ਦੇ ਪੱਕੇ ਤੇ ਡੇਲੀਵੇਜ ਕਰਮਚਾਰੀਆਂ ਨੇ ਕੰਮ ਠੱਪ ਕਰ ਕੇ ਹੜਤਾਲ ਕੀਤੀ ਸ਼ੁਰੂ
Ad Position 24