08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਖ਼ਾਲਸਾ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਚਮਕੌਰ ਸਾਹਿਬ,7 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਕਿਰਨਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਨੂੰ ਵੱਖ-ਵੱਖ ਵਰਗਾਂ ਵਿਚ ਵੰਡ ਕੇ ਗੀਤ, ਗਿੱਧੇ ਅਤੇ ਕੋਰਿਓਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 08-08-2026
ਸ੍ਰੀ ਚਮਕੌਰ ਸਾਹਿਬ,7 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਕਿਰਨਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਨੂੰ ਵੱਖ-ਵੱਖ ਵਰਗਾਂ ਵਿਚ ਵੰਡ ਕੇ ਗੀਤ, ਗਿੱਧੇ ਅਤੇ ਕੋਰਿਓਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜੇਤੂ ਬੱਚਿਆਂ ਨੂੰ ਸਕੂਲ ਦੇ ਮੈਨੇਜਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਤੀਆਂ ਸਾਡੇ ਸਭਿਅਤਾ ਦਾ ਅਹਿਮ ਅੰਗ ਹੈ। ਇਸ ਮੌਕੇ ਸੇਵਾ ਮੁਕਤ ਅਧਿਆਪਿਕਾਂ ਸ੍ਰੀਮਤੀ ਹਰਜੀਤ ਕੌਰ, ਸ੍ਰੀਮਤੀ ਪ੍ਰਿਤਪਾਲ ਕੌਰ, ਸ੍ਰੀਮਤੀ ਸ਼ਮਸ਼ੇਰ ਕੌਰ, ਸ਼੍ਰੀਮਤੀ ਰਣਧੀਰ ਕੌਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਸਮਾਗਮ ਵਿਚ ਸ੍ਰੀਮਤੀ ਰਾਜ ਰਾਣੀ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ। ਜਿਨ੍ਹਾਂ ਨੇ ਭਾਗ ਲੈਣ ਵਾਲੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਤੀਆਂ ਦਾ ਸੰਧਾਰਾ ਬਿਸਕੁੱਟ ਲਿਆਂਦਾ ਤੇ ਬੱਚਿਆਂ ਵਿਚ ਵੰਡਿਆ ਗਿਆ। ਸਾਰੇ ਬੱਚਿਆਂ ਨੇ ਇਸ ਮੌਕੇ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਭਾਰਤੀ ਗਿਆਨ ਪ੍ਰਣਾਲੀ ’ਤੇ ਕੌਮਾਂਤਰੀ ਕਾਨਫ਼ਰੰਸ ਕਰਵਾਈ ਅਗਲੀ ਖ਼ਬਰ ਪੰਜਾਬ ਭਰ ’ਚ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਹੜਤਾਲ ਜਾਰੀ
Ad Position 24