ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਚਮਕੌਰ ਸਾਹਿਬ,7 ਅਗਸਤ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਗੁਰੂ ਘਰ ਦੇ ਸਮੂਹ ਮੁਲਾਜਮਾਂ ਨੇ ਨਾਮ ਸਿਮਰਨ ਕੀਤਾ, ਉਪਰੰਤ ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ, ਕਥਾ ਵਾਚਕ ਗਿਆਨੀ ਗੁਰਬਾਜ ਸਿੰਘ ਨੇ ਸੰਗਤਾਂ ਨੂੰ ਕੀਰਤਨ ਅਤੇ ਕਥਾ ਨਾਲ ਨਿਹਾਲ ਕੀਤਾ।
ਸ੍ਰੀ ਚਮਕੌਰ ਸਾਹਿਬ,7 ਅਗਸਤ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਗੁਰੂ ਘਰ ਦੇ ਸਮੂਹ ਮੁਲਾਜਮਾਂ ਨੇ ਨਾਮ ਸਿਮਰਨ ਕੀਤਾ, ਉਪਰੰਤ ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ, ਕਥਾ ਵਾਚਕ ਗਿਆਨੀ ਗੁਰਬਾਜ ਸਿੰਘ ਨੇ ਸੰਗਤਾਂ ਨੂੰ ਕੀਰਤਨ ਅਤੇ ਕਥਾ ਨਾਲ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਅਤੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਦਰਸਾਏ ਮਾਰਗਾਂ ’ਤੇ ਚੱਲਣ ਦੀ ਅਪੀਲ ਕੀਤੀ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ ਨੇ ਸਭਨਾ ਦਾ ਧੰਨਵਾਦ ਕੀਤਾ। ਇਸ ਮੌਕੇ ਮੈਨੇਜਰ ਭਾਈ ਗੁਰਮੁੱਖ ਸਿੰਘ, ਨਰਿੰਦਰ ਸਿੰਘ ਸੋਲਖੀਆਂ, ਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਨਾਮ ਸਿੰਘ, ਕੁਲਦੀਪ ਸਿੰਘ ਕੰਗ ਰੀਵਰਲੈਂਡ, ਮਾਨ ਸਿੰਘ ਕਤਲੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।