08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਠੇਕਾ ਮੁਲਾਜ਼ਮ ਯੂਨੀਅਨ ਵਲੋਂ ਬਾਹਰੀ ਸਰੋਤ ਮੁਲਾਜ਼ਮਾਂ ਦਾ ਬਿੱਲ ਪਾਸ ਕਰਵਾਉਣ ਦੀ ਮੰਗ

ਸ਼੍ਰੀ ਅਨੰਦਪੁਰ ਸਾਹਿਬ, 07 ਅਗਸਤ (ਜੇ ਐਸ ਨਿੱਕੂਵਾਲ)- ਜਲ ਸਪਲਾਈ ਠੇਕਾ ਮੁਲਾਜ਼ਮ ਯੂਨੀਅਨ ਦਾ ਇੱਕ ਵਫ਼ਦ ਪ੍ਰਧਾਨ ਮੱਖਣ ਕਾਲਸ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਚ ਸੀਨੀਅਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮਿਲਿਆ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਮਾਨਸੂਨ ਸੈਸ਼ਨ ਦੌਰਾਨ ਵਿੱਤ ਮੰਤਰੀ ਚੀਮਾ ਆਪਣੇ ਵਾਅਦੇ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 1575 ਬਾਹਰੀ ਸਰੋਤ ਮੁਲਾਜ਼ਮਾਂ ਨੂੰ ਵਿਭਾਗ ਵਿਚ ਸ਼ਾਮਲ ਕਰਨ, ਸਵੈ-ਭਰਤੀ ਮੁਲਾਜ਼ਮਾਂ ਇਸ ਬਿਲ ਦਾ ਹਿੱਸਾ ਬਣਾਇਆ ਜਾਵੇ।

Ad Position 21
No active advertisement
ਅਜੀਤ ਡੈਸਕ 08-08-2026
ਸ਼੍ਰੀ ਅਨੰਦਪੁਰ ਸਾਹਿਬ, 07 ਅਗਸਤ (ਜੇ ਐਸ ਨਿੱਕੂਵਾਲ)- ਜਲ ਸਪਲਾਈ ਠੇਕਾ ਮੁਲਾਜ਼ਮ ਯੂਨੀਅਨ ਦਾ ਇੱਕ ਵਫ਼ਦ ਪ੍ਰਧਾਨ ਮੱਖਣ ਕਾਲਸ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਚ ਸੀਨੀਅਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮਿਲਿਆ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਮਾਨਸੂਨ ਸੈਸ਼ਨ ਦੌਰਾਨ ਵਿੱਤ ਮੰਤਰੀ ਚੀਮਾ ਆਪਣੇ ਵਾਅਦੇ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 1575 ਬਾਹਰੀ ਸਰੋਤ ਮੁਲਾਜ਼ਮਾਂ ਨੂੰ ਵਿਭਾਗ ਵਿਚ ਸ਼ਾਮਲ ਕਰਨ, ਸਵੈ-ਭਰਤੀ ਮੁਲਾਜ਼ਮਾਂ ਇਸ ਬਿਲ ਦਾ ਹਿੱਸਾ ਬਣਾਇਆ ਜਾਵੇ। ਇਨ੍ਹਾਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਬੈਂਸ ਵਲੋਂ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਸੋਮਵਾਰ ਨੂੰ ਇਸ ਬਿਲ ਤੇ ਚਰਚਾ ਵਿਚ ਯੂਨੀਅਨ ਵਲੋਂ ਦਿੱਤੇ ਸੁਝਾਅ ਤੇ ਵਿਚਾਰ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਸੋਮਵਾਰ ਨੂੰ ਵਿਧਾਨ ਸਭਾ ਮਾਨਸੂਨ ਸੈਸ਼ਨ ਦੌਰਾਨ ਇਨ੍ਹਾਂ ਮੰਗਾਂ ਤੇ ਧਿਆਨ ਨਹੀਂ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਯੂਨੀਅਨ ਵਲੋਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।ਜਿਸਦੀ ਸਾਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਇਸ ਮੌਕੇ ਕਪਿਲ ਮਹਿੰਦਲੀ, ਇੰਦਰ ਰਾਣਾ, ਗੋਲਡੀ ਰਾਣਾ ਆਦਿ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ ਅਗਲੀ ਖ਼ਬਰ ਪਿੰਡ ਝਿੰਜੜੀ ਦੇ ਮੇਲਾ ਸਿੰਘ ਨਹੀਂ ਰਹੇ
Ad Position 24