07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਖ਼ਾਲਸਾ ਫੇਥ ਫਾਊਂਡੇਸ਼ਨ ਨੇ ਕੰਪਿਊਟਰ ਸਿਖਲਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਰੂਪਨਗਰ, 7 ਅਗਸਤ (ਯਸ਼ਵੰਤ ਬੱਸੀ)- ਖ਼ਾਲਸਾ ਫੇਥ ਫਾਊਂਡੇਸ਼ਨ ਵਲੋਂ ਚਲਾਏ ਜਾ ਰਹੇ ਫਰੀ ਕੰਪਿਊਟਰ ਇੰਸਟੀਚਿਊਟ ਵਿਚ ਸੈਸ਼ਨ 2025-26 ਦੇ ਵਿਦਿਆਰਥੀਆਂ ਨੂੰ ਕੋਰਸ ਪੂਰਾ ਕਰਨ ਤੇ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਉੱਘੇ ਸਮਾਜ ਸੇਵੀ ਡਾ.

Ad Position 21
No active advertisement
ਖ਼ਾਲਸਾ ਫੇਥ ਫਾਊਂਡੇਸ਼ਨ ਦੇ ਵਿਦਿਆਰਥੀ ਪ੍ਰਬੰਧਕਾਂ ਤੇ ਪਤਵੰਤਿਆਂ ਨਾਲ। 08-08-2026
ਰੂਪਨਗਰ, 7 ਅਗਸਤ (ਯਸ਼ਵੰਤ ਬੱਸੀ)- ਖ਼ਾਲਸਾ ਫੇਥ ਫਾਊਂਡੇਸ਼ਨ ਵਲੋਂ ਚਲਾਏ ਜਾ ਰਹੇ ਫਰੀ ਕੰਪਿਊਟਰ ਇੰਸਟੀਚਿਊਟ ਵਿਚ ਸੈਸ਼ਨ 2025-26 ਦੇ ਵਿਦਿਆਰਥੀਆਂ ਨੂੰ ਕੋਰਸ ਪੂਰਾ ਕਰਨ ਤੇ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਉੱਘੇ ਸਮਾਜ ਸੇਵੀ ਡਾ. ਆਰ. ਐਸ. ਪਰਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਭੇਟ ਕੀਤੇ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਡਾ. ਪਰਮਾਰ ਨੇ ਕਿਹਾ ਕਿ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਨੌਜਵਾਨਾਂ ਨੂੰ ਅੱਗੇ ਵਧਾਉਣ ਲਈ ਅਜਿਹੇ ਉਪਰਾਲੇ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਖਾਲਸਾ ਫੇਥ ਫਾਊਂਡੇਸ਼ਨ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਕੰਪਿਊਟਰ ਸਿਖਲਾਈ ਅਤੇ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ। ਫਾਊਂਡੇਸ਼ਨ ਦੇ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਆਰਥੀਆਂ ਨੂੰ ਮੁਫ਼ਤ ਕੰਪਿਊਟਰ ਅਤੇ ਅੰਗਰੇਜ਼ੀ ਬੋਲਚਾਲ ਦੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਸਾਲਾ ਹੁਨਰ ਅਧਾਰਤ ਕੋਰਸ ਦਾ ਉਦੇਸ਼ ਨੌਜਵਾਨਾਂ ਨੂੰ ਰੁਜ਼ਗਾਰ ਮੁਖੀ ਹੁਨਰਾਂ ਨਾਲ ਲੈਸ ਕਰਨਾ ਅਤੇ ਹਰ ਵਰਗ ਤੱਕ ਮਿਆਰੀ ਸਿੱਖਿਆ ਪਹੁੰਚਾਉਣਾ ਹੈ। ਇਸ ਮੌਕੇ ਖਾਲਸਾ ਫੇਥ ਫਾਊਂਡੇਸ਼ਨ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਭਾਉਵਾਲ, ਜਸਪ੍ਰੀਤ ਸਿੰਘ ਲੋਧੀ ਮਾਜਰਾ, ਮੈਡਮ ਮਨਜੀਤ ਕੌਰ, ਮੈਡਮ ਸੁਨੀਤਾ ਬਧਵਾਰ, ਰਣਜੀਤ ਕੌਰ, ਸ਼ੈਰੀ ਸਿੰਘ, ਅਨਮੋਲ ਕੌਰ, ਗੁਰਪ੍ਰੀਤ ਸਿੰਘ ਬਾਜ ਖ਼ਾਲਸਾ, ਮਨਿੰਦਰ ਸਿੰਘ ਲੋਧੀ ਮਾਜਰਾ, ਜਸਪ੍ਰੀਤ ਸਿੰਘ ਨਾਨਕਪੁਰਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਕਬਾਲ ਸਿੰਘ ਲਾਲਪੁਰਾ ਵਲੋਂ ਸਮਰਸਤਾ ਸੰਕਲਪ ਅਭਿਆਨ ਤਹਿਤ ਬੇਗਮਪੁਰਾ ਵਿਖੇ ਸੁਸ਼ੋਭਿਤ ਕੀਤਾ ਗਿਆ ਪਾਵਨ ਕਲਸ਼ ਅਗਲੀ ਖ਼ਬਰ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24