07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

‘ਖੇਡਾਂ ਵਤਨ ਪੰਜਾਬ ਦੀਆਂ-2026’ ਵਿਚ ਵੱਧ ਤੋਂ ਵੱਧ ਭਾਗ ਲੈਣ ਨੌਜਵਾਨ- ਡੀ. ਸੀ.

ਰੂਪਨਗਰ, 7 ਅਗਸਤ (ਸਤਨਾਮ ਸਿੰਘ ਸੱਤੀ)- ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਵਿਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਖੇਡਾਂ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਆਪਣੀ ਯੋਗਤਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ।

Ad Position 21
No active advertisement
ਅਜੀਤ ਡੈਸਕ 08-08-2026
ਰੂਪਨਗਰ, 7 ਅਗਸਤ (ਸਤਨਾਮ ਸਿੰਘ ਸੱਤੀ)- ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਵਿਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਖੇਡਾਂ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਆਪਣੀ ਯੋਗਤਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿਚ ਭਾਗ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਸਾਰੇ ਯੋਗ ਖਿਡਾਰੀ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਬਲਾਕ ਪੱਧਰੀ ਖੇਡਾਂ 3 ਤੋਂ 15 ਸਤੰਬਰ, ਜ਼ਿਲ੍ਹਾ ਪੱਧਰੀ 20 ਤੋਂ 30 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 28 ਨਵੰਬਰ 2026 ਤੱਕ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਿਡਾਰੀਆਂ ਦੀ ਸਹੂਲਤ ਲਈ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਵਿਚ ਵਿਸ਼ੇਸ਼ ਆਈ.ਟੀ. ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ। ਰਜਿਸਟ੍ਰੇਸ਼ਨ ਸਬੰਧੀ ਕਿਸੇ ਵੀ ਮੁਸ਼ਕਲ ਲਈ ਖਿਡਾਰੀ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਖਿਡਾਰੀਆਂ, ਕੋਚਾਂ ਅਤੇ ਖੇਡ ਸੰਸਥਾਵਾਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰੂਪਨਗਰ ਦੇ ਖਿਡਾਰੀ ਇਨ੍ਹਾਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ।
Ad Position 22
No active advertisement
ਪਿਛਲੀ ਖ਼ਬਰ ਫ਼ਿਲਮ ‘ ਦਸਤਾਰ ’ ਤੇ ਪੰਜਾਬੀ ਸਿਨੇਮੇ ਦੇ ਵਿਕਾਸ ਬਾਰੇ ਚਰਚਾ ਅਗਲੀ ਖ਼ਬਰ ਇਕਬਾਲ ਸਿੰਘ ਲਾਲਪੁਰਾ ਵਲੋਂ ਸਮਰਸਤਾ ਸੰਕਲਪ ਅਭਿਆਨ ਤਹਿਤ ਬੇਗਮਪੁਰਾ ਵਿਖੇ ਸੁਸ਼ੋਭਿਤ ਕੀਤਾ ਗਿਆ ਪਾਵਨ ਕਲਸ਼
Ad Position 24