ਸੂਬਾ ਮੀਤ ਪ੍ਰਧਾਨ ਚੁਣੇ ਜਾਣ ’ਤੇ ਗਿੱਲ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਢਿੱਲੋਂ ਦਾ ਕੀਤਾ ਧੰਨਵਾਦ
ਖਰੜ, 7 ਅਗਸਤ (ਜੰਡਪੁਰੀ)-ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਗਿੱਲ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਸੂਬਾ ਮੀਤ ਪ੍ਰਧਾਨ ਵਰਗੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।
ਖਰੜ, 7 ਅਗਸਤ (ਜੰਡਪੁਰੀ)-ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਗਿੱਲ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਸੂਬਾ ਮੀਤ ਪ੍ਰਧਾਨ ਵਰਗੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ‘ਚ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਉਸ ‘ਤੇ ਖਰਾ ਉਤਰਨ ‘ਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਗਿੱਲ ਨੇ ਅੱਗੇ ਕਿਹਾ ਕਿ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਨੂੰ ਇਕ ਮਜ਼ਬੂਤ, ਤਜ਼ਰਬੇਕਾਰ ਅਤੇ ਸਮਰਪਿਤ ਟੀਮ ਮਿਲੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਮੁੱਚੀ ਟੀਮ ਇਕਜੁੱਟ ਹੋ ਕੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਕੰਮ ਕਰੇਗੀ ਅਤੇ ਹਰ ਵਰਕਰ ਨੂੰ ਨਾਲ ਲੈ ਕੇ ਅੱਗੇ ਵਧੇਗੀ। ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਣਜੀਤ ਸਿੰਘ ਗਿੱਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਇਕ ਟੀਮ ਵਜੋਂ ਕੰਮ ਕਰਦੇ ਹੋਏ ਪੰਜਾਬ ‘ਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਯਤਨ ਕਰਨ ਤਾਂ ਜੋ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾ ਸਕੇ।