ਗੁਰਦੁਆਰਾ ਘਾਟ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਨੰਗਲ, 8 ਅਗਸਤ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਘਾਟ ਸਾਹਿਬ, ਨੰਗਲ ਡੈਮ ਵਿਖੇ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 9 ਅਗਸਤ ਦਿਨ ਐਤਵਾਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਘਾਟ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਬਾਵਾ ਨੇ ਦੱਸਿਆ ਕਿ ਇਸ ਮੌਕੇ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।
ਗ
ਗੁਰਦੁਆਰਾ ਘਾਟ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਬਾਬਾ ਦੀ ਤਸਵੀਰ।
09-08-2026
ਨੰਗਲ, 8 ਅਗਸਤ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਘਾਟ ਸਾਹਿਬ, ਨੰਗਲ ਡੈਮ ਵਿਖੇ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 9 ਅਗਸਤ ਦਿਨ ਐਤਵਾਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਘਾਟ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਬਾਵਾ ਨੇ ਦੱਸਿਆ ਕਿ ਇਸ ਮੌਕੇ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।ਲਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਦੁਪਹਿਰ 1:30 ਵਜੇ ਤੱਕ ਗੁਰਬਾਣੀ, ਕਥਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਕੀਰਤਨੀ ਜਥੇ ਭਾਈ ਪਰਮਜੀਤ ਸਿੰਘ ਜੀ ਭਾਈ ਕਮਲਦੀਪ ਸਿੰਘ ਜੀ ਅਤੇ ਭਾਈ ਰਾਮ ਸਿੰਘ ਜੀ ਹਜ਼ੂਰੀ ਰਾਗੀ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ ਜਾਵੇਗਾ। ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ ਜਿਸ ਵਿਚ ਰਵਾਇਤੀ ਮਾਲ ਪੂੜਿਆਂ ਅਤੇ ਖੀਰ ਦਾ ਲੰਗਰ ਸੰਗਤਾਂ ਲਈ ਵਰਤਾਇਆ ਜਾਵੇਗਾ। ਜਥੇਦਾਰ ਗੁਰਦੀਪ ਸਿੰਘ ਬਾਬਾ ਨੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਸਮਾਗਮ ਦਾ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਘਾਟ ਸਾਹਿਬ ਕਮੇਟੀ ਵਲੋਂ ਸਮਾਗਮ ਸਬੰਧੀ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।