08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬਾਬਾ ਬਾਲਕ ਨਾਥ ਜੀ ਦੀ ਮੂਰਤੀ ਸਥਾਪਨਾ ਨੂੰ ਲੈ ਕੇ ਕਰਤਾਰਪੁਰ ਤੋਂ ਕੱਢੀ ਵਿਸ਼ਾਲ ਕਲਸ਼ ਯਾਤਰਾ

ਨੂਰਪੁਰ ਬੇਦੀ, 8 ਅਗਸਤ (ਹਰਦੀਪ ਸਿੰਘ ਢੀਂਡਸਾ)-ਪਿੰਡ ਕਰਤਾਰਪੁਰ ਵਿਖੇ ਬਾਬਾ ਬਾਲਕ ਨਾਥ ਜੀ ਦੀ ਮੂਰਤੀ ਸਥਾਪਨਾ ਨੂੰ ਲੈ ਕੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ। ਇਸ ਧਾਰਮਿਕ ਯਾਤਰਾ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 09-08-2026
ਨੂਰਪੁਰ ਬੇਦੀ, 8 ਅਗਸਤ (ਹਰਦੀਪ ਸਿੰਘ ਢੀਂਡਸਾ)-ਪਿੰਡ ਕਰਤਾਰਪੁਰ ਵਿਖੇ ਬਾਬਾ ਬਾਲਕ ਨਾਥ ਜੀ ਦੀ ਮੂਰਤੀ ਸਥਾਪਨਾ ਨੂੰ ਲੈ ਕੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ। ਇਸ ਧਾਰਮਿਕ ਯਾਤਰਾ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਯਾਤਰਾ ਦੌਰਾਨ ਬਾਬਾ ਬਾਲਕ ਨਾਥ ਜੀ ਦੇ ਜੈਕਾਰਿਆਂ ਨਾਲ ਸਮੁੱਚਾ ਮਾਹੌਲ ਭਗਤੀ ਮਈ ਹੋ ਗਿਆ। ਕਲਸ਼ ਯਾਤਰਾ ਜਦੋਂ ਪਿੰਡ ਮਵਾ ਵਿਖੇ ਪਹੁੰਚੀ ਤਾਂ ਪਿੰਡ ਵਾਸੀਆਂ ਵਲੋਂ ਇਸ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਯਾਤਰਾ ਵਿਚ ਸ਼ਾਮਲ ਸੰਗਤ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ। ਸੰਗਤ ਨੇ ਸ਼ਰਧਾ ਨਾਲ ਲੰਗਰ ਛਕਿਆ ਅਤੇ ਧਾਰਮਿਕ ਯਾਤਰਾ ਵਿਚ ਆਪਣੀ ਹਾਜ਼ਰੀ ਲਗਵਾਈ। ਇਸ ਉਪਰੰਤ ਕਲਸ਼ ਯਾਤਰਾ ਮਵਾ ਤੋਂ ਹੁੰਦੀ ਹੋਈ ਸਰਾਏ ਪੱਤਣ ਪਹੁੰਚੀ, ਜਿੱਥੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਜਲ ਭਰਿਆ ਗਿਆ। ਇਸ ਤੋਂ ਬਾਅਦ ਸੰਗਤ ਕਲਸ਼ ਲੈ ਕੇ ਵਾਪਸ ਪਿੰਡ ਕਰਤਾਰਪੁਰ ਪਹੁੰਚੀ। ਇਸ ਮੌਕੇ ਪ੍ਰਬੰਧਕਾਂ ਵਲੋਂ ਸੀਤਾ ਰਾਮ, ਨਛੱਤਰ ਚੰਦ ਜੱਸੀ ਤੋਂ ਇਲਾਵਾ ਪਿੰਡ ਮਵਾ ਤੋਂ ਸਿਕੰਦਰ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ, ਸ਼ਕੁੰਤਲਾ ਦੇਵੀ ਅਤੇ ਸਵਰਨੀ ਦੇਵੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਮਾਮਲੇ ’ਚ ‘ਆਪ’ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਹੋਈ ਬੇਨਕਾਬ-ਅਜੈਵੀਰ ਸਿੰਘ ਲਾਲਪੁ... ਅਗਲੀ ਖ਼ਬਰ 60 ਘੰਟਿਆਂ ’ਚ 25 ਸ਼ਿਵ ਭਗਤਾਂ ਦਾ ਨਾਨ-ਸਟਾਪ ਕਾਵੜ ਜਥਾ ਗੰਗਾ ਜਲ ਲੈ ਕੇ ਨੂਰਪੁਰ ਬੇਦੀ ਵਿਖੇ ਪਹੁੰਚੇਗਾ
Ad Position 24