ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ਵਿਚ ਅਹਿਮ ਮੁੱਦਿਆਂ ’ਤੇ ਕੀਤੀ ਚਰਚਾ
ਨੂਰਪੁਰ ਬੇਦੀ, 8 ਅਗਸਤ (ਹਰਦੀਪ ਸਿੰਘ ਢੀਂਡਸਾ)-ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਨੂਰਪੁਰ ਬੇਦੀ ਦੀ ਮਹੱਤਵਪੂਰਨ ਮੀਟਿੰਗ ਸੋਸ਼ਲ ਰੂਰਲ ਐਂਡ ਡਿਵੈਲਪਮੈਂਟ ਸੈਂਟਰ ਦੇ ਹਾਲ ਵਿਚ ਸਰਪ੍ਰਸਤ ਸੰਤੋਖ ਸਿੰਘ ਸਰਾਂ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ। ਜਿਸ ਵਿਚ ਸੀਨੀਅਰ ਸਿਟੀਜ਼ਨ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।
ਨੂਰਪੁਰ ਬੇਦੀ, 8 ਅਗਸਤ (ਹਰਦੀਪ ਸਿੰਘ ਢੀਂਡਸਾ)-ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਨੂਰਪੁਰ ਬੇਦੀ ਦੀ ਮਹੱਤਵਪੂਰਨ ਮੀਟਿੰਗ ਸੋਸ਼ਲ ਰੂਰਲ ਐਂਡ ਡਿਵੈਲਪਮੈਂਟ ਸੈਂਟਰ ਦੇ ਹਾਲ ਵਿਚ ਸਰਪ੍ਰਸਤ ਸੰਤੋਖ ਸਿੰਘ ਸਰਾਂ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ। ਜਿਸ ਵਿਚ ਸੀਨੀਅਰ ਸਿਟੀਜ਼ਨ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਸੀਨੀਅਰ ਸਿਟੀਜ਼ਨ ਸਾਥੀ ਮਾਸਟਰ ਰਾਮ ਜੀ ਦਾਸ ਸੈਣੀ ਮਾਜਰਾ ਜੀ ਦੀ ਧਰਮ ਪਤਨੀ ਦੇ ਅਚਾਨਕ ਦੇਹਾਂਤ ਉੱਤੇ ਦੁੱਖ ਵਿਅਕਤ ਕੀਤਾ ਗਿਆ ਅਤੇ ਦੋ ਮਿੰਟ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ, ਇਸ ਮੌਕੇ ਗੋਪਾਲ ਚੰਦ ਸੈਣੀ ਵਲੋਂ ਸੀਨੀਅਰ ਸਿਟੀਜ਼ਨ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਮੌਜੂਦਾ ਸਰਕਾਰ ਦੀ ਨਾਕਾਮੀ ਬਾਰੇ ਚਿੰਤਾ ਵਿਅਕਤ ਕੀਤੀ ਗਈ ਅਤੇ ਸਰਕਾਰ ਨੂੰ ਅਪੀਲ ਕੀਤੀ ਗਈ, ਕਿ ਸੀਨੀਅਰ ਸਿਟੀਜ਼ਨ ਦੀਆਂ ਸਮੱਸਿਆਵਾਂ ਨੂੰ ਪ੍ਰਾਥਮਿਕਤਾ ਦੇ ਆਧਾਰ ਪਰ ਹੱਲ ਕੀਤਾ ਜਾਵੇ। ਇਸ ਮੌਕੇ ਨਾਨਕ ਸਿੰਘ ਮੂਸਾਪੁਰ ਵਲੋਂ ਸਿਹਤ ਮੰਦ ਰਹਿਣ ਲਈ ਜ਼ਰੂਰੀ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਤੰਦਰੁਸਤ ਰਹਿਣ ਲਈ ਭਿੰਨ ਭਿੰਨ ਟਿਪਸ ਸਾਂਝੇ ਕੀਤੇ ਗਏ। ਤਾਂ ਜੋ ਸੀਨੀਅਰ ਸਿਟੀਜ਼ਨ ਤੰਦਰੁਸਤ ਜੀਵਨ ਜੀ ਸਕਣ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀਏ ਦੀ ਅਦਾਇਗੀ ਬਾਰੇ ਕੀਤੀ ਜਾ ਰਹੀ ਦੇਰੀ ਲਈ ਕੜੀ ਨਿੰਦਾ ਕੀਤੀ ਅਤੇ ਅਪੀਲ ਕੀਤੀ ਕਿ ਅਦਾਲਤ ਫ਼ੈਸਲੇ ਅਨੁਸਾਰ ਡੀਏ ਦਾ ਏਰੀਆ ਜਲਦੀ ਤੋਂ ਜਲਦੀ ਭੁਗਤਾਨ ਕੀਤਾ ਜਾਵੇ। ਤਾਂ ਜੋ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਵਧ ਰਹੀ ਪਰੇਸ਼ਾਨੀ ਦੂਰ ਹੋ ਸਕੇ। ਇਸ ਮੌਕੇ ਜਗਤਾਰ ਸਿੰਘ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਿਮਾਇਤ ਕੀਤੀ ਗਈ ਅਤੇ ਇਸ ਵਿਚ ਵੱਧ ਚੜ ਕੇ ਹਿੱਸਾ ਲੈਣ ਦੀ ਤਾਕੀਦ ਕੀਤੀ ਗਈ। ਇਸ ਮੌਕੇ ਹਰਭਜਨ ਸਿੰਘ ਮਵਾ ਵਲੋਂ ਡਰੈਗਨ ਫਰੂਟ ਦੇ ਸਾਰਥਿਕ ਗੁਣਾਂ ਦੀ ਵੀ ਚਰਚਾ ਕੀਤੀ ਗਈ। ਕਿਉਂਕਿ ਇਸ ਫਰੂਟ ਦੀ ਉਨ੍ਹਾਂ ਵਲੋਂ ਵੱਡੇ ਪੱਧਰ ਤੇ ਖੇਤੀ ਕੀਤੀ ਜਾਂਦੀ ਹੈ। ਇਸ ਮੌਕੇ ਮੁੱਖ ਤੌਰ ‘ਤੇ ਸੋਸ਼ਲ ਰੂਰਲ ਐਂਡ ਡਿਵੈਲਪਮੈਂਟ ਸੈਂਟਰ ਦੇ ਡਾਇਰੈਕਟਰ ਜਗਤਾਰ ਸਿੰਘ, ਸਰਪ੍ਰਸਤ ਸੰਤੋਖ ਸਿੰਘ, ਬਲਦੇਵ ਸਿੰਘ ਸਮੀਰੋਵਾਲ, ਗੋਪਾਲ ਚੰਦ ਸੈਣੀ, ਨਾਨਕ ਸਿੰਘ ਮੂਸਾਪੁਰ, ਸੁੱਚਾ ਸਿੰਘ, ਹਰਭਜਨ ਸਿੰਘ ਮਵਾ ਅਤੇ ਹੋਰ ਸਾਥੀਆਂ ਨੇ ਵੀ ਪ੍ਰਮੁੱਖਤਾ ਨਾਲ ਮੀਟਿੰਗ ਵਿਚ ਹਿੱਸਾ ਲਿਆ।