09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਿੰਡ ਰਤਵਾੜਾ ਵਾਸੀਆਂ ਵਲੋਂ ਰਣਜੀਤ ਸਿੰਘ ਗਿੱਲ ਦਾ ਸਨਮਾਨ

ਮਾਜਰੀ, 9 ਅਗਸਤ (ਕੁਲਵੰਤ ਸਿੰਘ ਧੀਮਾਨ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਬਣਨ ਦੀ ਖੁਸ਼ੀ ’ਚ ਪਿੰਡ ਰਤਵਾੜਾ ਵਾਸੀਆਂ ਵਲੋਂ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਗਿੱਲ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਦਿੱਤਾ ਗਿਆ ਪਿਆਰ, ਸਤਿਕਾਰ ਤੇ ਸਨਮਾਨ ਉਨ੍ਹਾਂ ਲਈ ਬੇਹੱਦ ਭਾਵੁਕ ਅਤੇ ਯਾਦਗਾਰ ਪਲ ਹੈ।

Ad Position 21
No active advertisement
ਅਜੀਤ ਡੈਸਕ 10-08-2026
ਮਾਜਰੀ, 9 ਅਗਸਤ (ਕੁਲਵੰਤ ਸਿੰਘ ਧੀਮਾਨ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਬਣਨ ਦੀ ਖੁਸ਼ੀ ’ਚ ਪਿੰਡ ਰਤਵਾੜਾ ਵਾਸੀਆਂ ਵਲੋਂ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਗਿੱਲ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਦਿੱਤਾ ਗਿਆ ਪਿਆਰ, ਸਤਿਕਾਰ ਤੇ ਸਨਮਾਨ ਉਨ੍ਹਾਂ ਲਈ ਬੇਹੱਦ ਭਾਵੁਕ ਅਤੇ ਯਾਦਗਾਰ ਪਲ ਹੈ। ਇਹ ਸਨਮਾਨ ਉਨ੍ਹਾਂ ਲਈ ਹੀ ਨਹੀਂ, ਸਗੋਂ ਪਿੰਡ ਵਾਸੀਆਂ ਨਾਲ ਬਣੇ ਸਾਂਝੇ ਰਿਸ਼ਤੇ ਅਤੇ ਵਿਸ਼ਵਾਸ ਦੀ ਨਿਸ਼ਾਨੀ ਹੈ। ਉਨ੍ਹਾਂ ਨੇ ਇਸ ਅਥਾਹ ਪਿਆਰ ਤੇ ਮਾਣ-ਸਨਮਾਨ ਲਈ ਸਮੁੱਚੇ ਪਿੰਡ ਰਤਵਾੜਾ ਅਤੇ ਨਗਰ ਪੰਚਾਇਤ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਪਿਆਰ ਤੇ ਵਿਸ਼ਵਾਸ ਨੂੰ ਹਮੇਸ਼ਾ ਸੇਵਾ ਰਾਹੀਂ ਕਾਇਮ ਰੱਖਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਸਰਪੰਚ ਜਸਵੰਤ ਸਿੰਘ, ਸੁਵਰਨ ਸਿੰਘ, ਬਿਕਰਮਜੀਤ ਸਿੰਘ, ਅਮਰਤਵੀਰ ਸਿੰਘ, ਦਲਜਿੰਦਰ ਸਿੰਘ, ਰਾਜਿੰਦਰ ਸਿੰਘ, ਸੋਹਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਿੰਦਵੜੀ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਮੰਤਰੀ ਹਰਜੋ... ਅਗਲੀ ਖ਼ਬਰ ਸਮਾਂ ਰਹਿੰਦਿਆਂ ਜੇਕਰ ਕਾਂਗਰਸੀ ਆਗੂ ਤੇ ਵਰਕਰ ਇਕਜੁੱਟ ਨਾ ਹੋਏ ਤਾਂ ਬਾਜ਼ੀ ਕੋਈ ਹੋਰ ਮਾਰੇਗਾ-ਕੰਗ
Ad Position 24