09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਐਸ.ਐਸ.ਆਰ.ਵੀ.ਐਮ. ਸਕੂਲ ’ਚ ‘ਆਰਟੀਫੀਸ਼ੀਅਲ ਇੰਟੈਲੀਜੈਂਸ : ਦ ਵੇ ਟੂ ਦ ਫਿਊਚਰ’ ਵਿਸ਼ੇ ’ਤੇ ਸੈਮੀਨਾਰ ਏ . ਆਈ . ਗਿਆਨ ਹੀ ਭਵਿੱਖ ਦੀ ਸਫਲਤਾ ਦੀ ਕੁੰਜੀ - ਸੋਮੇਸ਼ ਸ਼ਰਮਾ

ਨੰਗਲ, 9 ਅਗਸਤ (ਪ੍ਰੀਤਮ ਸਿੰਘ ਬਰਾਰੀ)-ਐਸ. ਐਸ.

Ad Position 21
No active advertisement
ਐਸ.ਐਸ.ਆਰ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ ਨਯਾ ਨੰਗਲ ਵਿਖੇ ਏ.ਆਈ. ਸੈਮੀਨਾਰ ਦੌਰਾਨ ਮੁੱਖ ਬੁਲਾਰਿਆਂ ਨੂੰ ਸਨਮਾਨਿਤ ਕਰਦੇ ਹੋਏ ਜਨਰਲ ਮੈਨੇਜਰ ਸੋਮੇਸ਼ ਸ਼ਰਮਾ ਅਤੇ ਸਕੂਲ ਸਟਾਫ਼। ਅਜੀਤ ਤਸਵੀਰ 10-08-2026
ਨੰਗਲ, 9 ਅਗਸਤ (ਪ੍ਰੀਤਮ ਸਿੰਘ ਬਰਾਰੀ)-ਐਸ.ਐਸ.ਆਰ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ, ਨਯਾ ਨੰਗਲ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀਆਂ ਨਵੀਆਂ ਸੰਭਾਵਨਾਵਾਂ, ਮੌਕਿਆਂ ਅਤੇ ਚੁਣੌਤੀਆਂ ਤੋਂ ਜਾਣੂ ਕਰਵਾਉਣ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ : ਦ ਵੇ ਟੂ ਦ ਫਿਊਚਰ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਅਵਰਤਨ ਕੰਪਿਊਟਰ ਲਰਨਿੰਗ ਤੋਂ ਪ੍ਰਤੀਕ ਅਰੋੜਾ ਅਤੇ ਮੋਹਿਤ ਕੁਮਾਰ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਮੁੱਖ ਬੁਲਾਰਿਆਂ ਨੇ ਕਿਹਾ ਕਿ ਏ.ਆਈ. ਆਧੁਨਿਕ ਸਿੱਖਿਆ ਅਤੇ ਭਵਿੱਖ ਦੇ ਰੁਜ਼ਗਾਰ ਦਾ ਅਹਿਮ ਹਿੱਸਾ ਬਣ ਚੁੱਕੀ ਹੈ। ਮੋਬਾਈਲ ਫ਼ੋਨ, ਯੂ ਟਿਊਬ, ਗੂਗਲ, ਚੈਟ ਅਤੇ ਜੀ. ਪੀ. ਐਸ. ਸਮੇਤ ਰੋਜ਼ਾਨਾ ਜੀਵਨ ਵਿਚ ਏ.ਆਈ. ਦੀ ਵਿਆਪਕ ਵਰਤੋਂ ਹੋ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਏ. ਆਈ. ਦੀ ਸਹੀ ਤੇ ਰਚਨਾਤਮਿਕ ਵਰਤੋਂ ਕਰਕੇ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨਾਲ ਕਦਮ ਮਿਲਾ ਕੇ ਚੱਲਣਾ ਹੀ ਸਫਲਤਾ ਦੀ ਕੁੰਜੀ ਹੈ। ਸਕੂਲ ਦੇ ਜਨਰਲ ਮੈਨੇਜਰ ਸੋਮੇਸ਼ ਸ਼ਰਮਾ ਨੇ ਕਿਹਾ ਕਿ ਦੁਨੀਆ ਤੇਜ਼ੀ ਨਾਲ ਬਦਲ ਰਹੀ ਹੈ ਅਤੇ ਏ.ਆਈ. ਨੂੰ ਚੰਗਾ ਜਾਂ ਮਾੜਾ ਕਹਿਣ ਦੀ ਬਜਾਏ ਇਸ ਦੀ ਵਰਤੋਂ ਦੇ ਢੰਗ ਨੂੰ ਸਮਝਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਭਵਿੱਖ ਦੀਆਂ ਤਕਨਾਲੋਜੀਕਲ ਚੁਣੌਤੀਆਂ ਲਈ ਤਿਆਰ ਕਰਨਾ ਹੈ। ਅੰਤ ਵਿਚ ਸੋਮੇਸ਼ ਸ਼ਰਮਾ ਨੇ ਮੁੱਖ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ’ਚ ਦੇਰੀ ਬਰਦਾਸ਼ਤ ਨਹੀਂ-ਬੈਂਸ ਅਗਲੀ ਖ਼ਬਰ ਘਨੌਲੀ ਵਿਖੇ ਸਾਲਾਨਾ ਹੋਣ ਵਾਲੇ ਛਿੰਝ ਮੇਲੇ ਦਾ ਪੋਸਟਰ ਜਾਰੀ
Ad Position 24