ਕੁਮਾਰ ਗੌਰਵ ਰਾਣਾ, ਕਨਵੀਨਰ ਪੰਜਾਬ ਮੋਰਚਾ
ਬੀ. ਬੀ. ਐਮ. ਬੀ. ਅਫ਼ਸਰ ਕਲੱਬ ’ਚ ਤੀਆਂ ਦਾ ਤਿਉਹਾਰ ਮਨਾਇਆ
ਨੰਗਲ, 10 ਅਗਸਤ (ਪ੍ਰੀਤਮ ਸਿੰਘ ਬਰਾਰੀ)- ਬੀ. ਬੀ.
ਨੰਗਲ, 10 ਅਗਸਤ (ਪ੍ਰੀਤਮ ਸਿੰਘ ਬਰਾਰੀ)- ਬੀ. ਬੀ. ਐਮ. ਬੀ. ਅਫ਼ਸਰ ਕਲੱਬ ਵਿਖੇ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰਕ ਰਵਾਇਤਾਂ, ਖੁਸ਼ੀ ਤੇ ਉਤਸ਼ਾਹ ਦੇ ਮਾਹੌਲ ਵਿਚ ਮਨਾਇਆ ਗਿਆ। ਸਮਾਗਮ ਦੌਰਾਨ ਪੰਜਾਬ ਦੀ ਧਰਤੀ ਦੀ ਮਹਿਕ, ਲੋਕ-ਗੀਤਾਂ ਦੀ ਗੂੰਜ ਅਤੇ ਗਿੱਧੇ ਦੀਆਂ ਤਾਲਾਂ ਨੇ ਪੂਰੇ ਮਾਹੌਲ ਨੂੰ ਪੰਜਾਬੀ ਵਿਰਸੇ ਦੇ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਸ੍ਰੀਮਤੀ ਸੋਹਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੁਨੀਤਾ, ਅੰਜੂ, ਤੇਜਿੰਦਰ, ਅਵਨੀਤ, ਸਰੋਜ, ਕਿਰਨ, ਰੁਬਲਜੋਤ, ਮਨੀਸ਼ਾ ਤੇ ਨੇਹਾ ਸਮੇਤ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸਮਾਗਮ ਵਿਚ ਉਤਸ਼ਾਹ ਨਾਲ ਭਾਗ ਲਿਆ। ਮਹਿਲਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜ ਕੇ ਤੀਆਂ ਦੀਆਂ ਰਵਾਇਤੀ ਰਸਮਾਂ ਨਿਭਾਈਆਂ ਤੇ ਗਿੱਧਾ ਪਾ ਕੇ ਪੰਜਾਬੀ ਲੋਕ-ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਜੀਵੰਤ ਕੀਤਾ। ਲੋਕ-ਗੀਤਾਂ ਅਤੇ ਬੋਲੀਆਂ ਦੀ ਗੂੰਜ ਨਾਲ ਮਾਹੌਲ ਖੁਸ਼ੀ ਅਤੇ ਉਮੰਗ ਨਾਲ ਭਰ ਗਿਆ। ਇਸ ਦੌਰਾਨ ਮਹਿਲਾਵਾਂ ਨੇ ਇੱਕ-ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕਰਦਿਆਂ ਤੀਆਂ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਸ਼੍ਰੀਮਤੀ ਹਰਪ੍ਰੀਤ ਕੌਰ ਨੇ ਕਿਹਾ ਕਿ ਤੀਆਂ ਸਿਰਫ਼ ਤਿਉਹਾਰ ਨਹੀਂ, ਸਗੋਂ ਪੰਜਾਬੀ ਧੀਆਂ-ਭੈਣਾਂ ਦੀਆਂ ਸਾਂਝੀਆਂ ਖੁਸ਼ੀਆਂ, ਰਿਸ਼ਤਿਆਂ ਦੀ ਮਿਠਾਸ ਅਤੇ ਸਾਡੀ ਅਮੀਰ ਲੋਕ-ਵਿਰਾਸਤ ਦਾ ਪ੍ਰਤੀਕ ਹਨ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬੀ ਸਭਿਆਚਾਰ ਅਤੇ ਆਪਣੀਆਂ ਜੜ੍ਹਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਨੇ ਪੰਜਾਬੀ ਵਿਰਸੇ ਦੀ ਸੰਭਾਲ, ਆਪਸੀ ਭਾਈਚਾਰੇ ਅਤੇ ਮਹਿਲਾਵਾਂ ਦੀ ਸਰਗਰਮ ਭੂਮਿਕਾ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ।