11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਬਰਸਾਲਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਚਮਕੌਰ ਸਾਹਿਬ, 10 ਅਗਸਤ (ਜਗਮੋਹਣ ਸਿੰਘ ਨਾਰੰਗ)-ਕ੍ਰਿਸ਼ੀ ਵਿਗਿਆਨ ਕੇਂਦਰ (ਕੇ ਵੀ ਕੇ) ਰੂਪਨਗਰ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ. ਸੀ.

Ad Position 21
No active advertisement
ਅਜੀਤ ਡੈਸਕ 11-08-2026
ਸ੍ਰੀ ਚਮਕੌਰ ਸਾਹਿਬ, 10 ਅਗਸਤ (ਜਗਮੋਹਣ ਸਿੰਘ ਨਾਰੰਗ)-ਕ੍ਰਿਸ਼ੀ ਵਿਗਿਆਨ ਕੇਂਦਰ (ਕੇ ਵੀ ਕੇ) ਰੂਪਨਗਰ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ. ਸੀ. ਏ. ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਰਸਾਲਪੁਰ ਵਿਖੇ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ ਵੀ ਕੇ , ਡਾ ਸਤਬੀਰ ਸਿੰਘ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿਚ ਹੀ ਸੰਭਾਲਣ ਤੇ ਇਸ ਦੀ ਯੋਗ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਫ਼ਸਲੀ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ਨਾਲ ਮਿੱਟੀ ਦੀ ਸਿਹਤ ਵਿਚ ਸੁਧਾਰ ਹੁੰਦਾ ਹੈ ਅਤੇ ਮਿੱਟੀ ਵਿਚ ਜੈਵਿਕ ਪਦਾਰਥ ਦੀ ਮਾਤਰਾ ਵਧਦੀ ਹੈ। ਉਨ੍ਹਾਂ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮਾਰਟ ਸੀਡਰ, ਸਰਫੇਸ ਸੀਡਿੰਗ ਤੇ ਹੋਰ ਮਸ਼ੀਨੀ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪਰਾਲੀ ਤੋਂ ਪਸ਼ੂਆਂ ਲਈ ਚਾਰਾ, ਜੈਵਿਕ ਖਾਦ ਅਤੇ ਹੋਰ ਲਾਹੇਵੰਦ ਵਸਤਾਂ ਤਿਆਰ ਕਰਨ ਸਬੰਧੀ ਵੀ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰੋਫੈਸਰ (ਬਾਗਬਾਨੀ) ਡਾ. ਸੰਜੀਵ ਅਹੂਜਾ ਨੇ ਬਾਗਬਾਨੀ ਫ਼ਸਲਾਂ, ਖ਼ਾਸ ਕਰਕੇ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਵਿਚ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੁੰਬਾਂ ਦੀ ਪੈਦਾਵਾਰ ਲਈ ਵੀ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਤਣੇ ਦੇ ਗੜੂੰਏ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੀਆਂ ਸੁੰਡੀਆਂ ਛੋਟੇ ਬੂਟਿਆਂ ਦੀ ਗੋਭ ਸੁਕਾ ਦਿੰਦੀਆਂ ਹਨ, ਜਦਕਿ ਪੱਛੜੇ ਹਮਲੇ ਦੀ ਸਥਿਤੀ ਵਿਚ ਦਾਣਿਆਂ ਤੋਂ ਸੱਖਣੀਆਂ ਚਿੱਟੀਆਂ ਮੁੰਜ਼ਰਾਂ ਦਿਖਾਈ ਦਿੰਦੀਆਂ ਹਨ। ਇਸ ਕੈਂਪ ਦੌਰਾਨ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਸਾਹਿਤ ਵੀ ਵੰਡਿਆ ਗਿਆ ਅਤੇ ਉਨ੍ਹਾਂ ਵਲੋਂ ਪੁੱਛੀਆਂ ਗਈਆਂ ਖੇਤੀਬਾੜੀ ਸਬੰਧੀ ਸਮੱਸਿਆਵਾਂ ਦਾ ਮੌਕੇ ’ਤੇ ਹੀ ਢੁਕਵਾਂ ਹੱਲ ਦੱਸਿਆ ਗਿਆ। ਇਸ ਕੈਂਪ ਵਿਚ ਕਿਸਾਨਾਂ ਨੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਸੰਭਾਲ ਕਰਨ ਦਾ ਅਹਿਦ ਲਿਆ।
Ad Position 22
No active advertisement
ਪਿਛਲੀ ਖ਼ਬਰ ਜੱਟਪੁਰ ਦੇ ਸਕੂਲ ’ਚ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ ਪਿਲਾਈ ਅਗਲੀ ਖ਼ਬਰ ਕੁਮਾਰ ਗੌਰਵ ਰਾਣਾ, ਕਨਵੀਨਰ ਪੰਜਾਬ ਮੋਰਚਾ ਬੀ. ਬੀ. ਐਮ. ਬੀ. ਅਫ਼ਸਰ ਕਲੱਬ ’ਚ ਤੀਆਂ ਦਾ ਤਿਉਹਾਰ ਮਨਾਇਆ
Ad Position 24