ਤਖ਼ਤਗੜ੍ਹ ਜ਼ੋਨ ਦੇ ਵਾਲੀਬਾਲ ਮੁਕਾਬਲੇ ਕਰਵਾਏ
ਨੂਰਪੁਰ ਬੇਦੀ, 10 ਅਗਸਤ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਖੇਡਾਂ ਤਹਿਤ ਤਖ਼ਤਗੜ੍ਹ ਜੋਨਲ ਵਾਲੀਬਾਲ ਟੂਰਨਾਮੈਂਟ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਸੰਪੰਨ ਹੋ ਗਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿਚ ਭਾਗ ਲੈਂਦਿਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।
ਨੂਰਪੁਰ ਬੇਦੀ, 10 ਅਗਸਤ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਖੇਡਾਂ ਤਹਿਤ ਤਖ਼ਤਗੜ੍ਹ ਜੋਨਲ ਵਾਲੀਬਾਲ ਟੂਰਨਾਮੈਂਟ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਸੰਪੰਨ ਹੋ ਗਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿਚ ਭਾਗ ਲੈਂਦਿਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲਿਆ। ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਟਿੱਬਾ ਨੰਗਲ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੀਆਂ ਦੇ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਦੀ ਟੀਮ ਪਹਿਲੇ ਸਥਾਨ ’ਤੇ ਰਹੀ, ਜਦਕਿ ਮਧੂਵਨ ਵਾਟਿਕਾ ਸਕੂਲ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਮਧੂਵਨ ਵਾਟਿਕਾ ਪਬਲਿਕ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਟਿੱਬਾ ਨੰਗਲ ਸਕੂਲ ਦੀ ਟੀਮ ਦੂਸਰੇ ਸਥਾਨ ’ਤੇ ਰਹੀ। ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਨੇ ਪਹਿਲਾ ਅਤੇ ਮਧੂਵਨ ਵਾਟਿਕਾ ਸਕੂਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਵਿਚ ਮਧੂਵਨ ਵਾਟਿਕਾ ਪਬਲਿਕ ਸਕੂਲ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਟਿੱਬਾ ਨੰਗਲ ਸਕੂਲ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਮਧੂਵਨ ਵਾਟਿਕਾ ਪਬਲਿਕ ਸਕੂਲ ਦੀਆਂ ਟੀਮਾਂ ਨੇ ਵੱਖ-ਵੱਖ ਵਰਗਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਟੂਰਨਾਮੈਂਟ ਦੇ ਸਮਾਪਤੀ ਮੌਕੇ ਸਕੂਲ ਦੇ ਚੇਅਰਮੈਨ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸਵ ਕੁਮਾਰ, ਅਮਨ ਕੁਮਾਰ ਚੱਢਾ, ਪ੍ਰਿੰਸੀਪਲ ਮੈਡਮ ਦੀਪਿਕਾ ਪੁਰੀ, ਮੈਡਮ ਆਨੂੰ ਕੌਸ਼ਲ, ਮੈਡਮ ਸੁਰੇਖਾ ਰਾਣਾ, ਮੈਡਮ ਨੀਸ਼ਾ ਰਾਣੀ ਅਤੇ ਖੁਸ਼ਵੰਤ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਉੱਚ ਪੱਧਰ ’ਤੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਿਮਰਨਜੀਤ ਕੌਰ, ਬਿਮਲ ਸੈਣੀ, ਧਰਮਵੀਰ ਸਿੰਘ, ਮਨਦੀਪ ਕੌਰ, ਗਗਨਦੀਪ ਸਿੰਘ, ਅਭਿਸ਼ੇਕਪਾਲ, ਮੈਡਮ ਲੱਕੀ ਅਤੇ ਮੈਡਮ ਮਨਪ੍ਰੀਤ ਕੌਰ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।