ਵੱਖ-ਵੱਖ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ’ਚ ਰਾਸ਼ਟਰੀ ਡੀ-ਵਰਮਿੰਗ ਦਿਵਸ ਮਨਾਇਆ
ਮੋਰਿੰਡਾ, 10 ਅਗਸਤ (ਪ੍ਰਿਤਪਾਲ ਸਿੰਘ)- ਡਾ. ਬੋਬੀ ਗੁਲਾਟੀ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਤੇ ਡਾ.
ਮੋਰਿੰਡਾ, 10 ਅਗਸਤ (ਪ੍ਰਿਤਪਾਲ ਸਿੰਘ)- ਡਾ. ਬੋਬੀ ਗੁਲਾਟੀ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਤੇ ਡਾ. ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਵੱਖ-ਵੱਖ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿਚ ਰਾਸ਼ਟਰੀ ਡੀ-ਵਰਮਿੰਗ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ, ਸਫ਼ਾਈ ਅਤੇ ਸਿਹਤਮੰਦ ਜੀਵਨ ਸ਼ੈਲੀ ਸਬੰਧੀ ਜਾਗਰੂਕ ਕੀਤਾ ਗਿਆ ਤੇ ਯੋਗ ਬੱਚਿਆਂ ਨੂੰ ਡੀ-ਵਰਮਿੰਗ ਦਵਾਈ ਦਿੱਤੀ ਗਈ। ਇਸ ਮੌਕੇ ਲਖਮਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਦੀ ਸਮੱਸਿਆ ਉਨ੍ਹਾਂ ਦੀ ਸਿਹਤ ਤੇ ਸਰੀਰਕ ਵਿਕਾਸ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਕਾਰਨ ਬੱਚਿਆਂ ਵਿੱਚ ਕਮਜ਼ੋਰੀ, ਭੁੱਖ ਘੱਟ ਲੱਗਣਾ, ਪੇਟ ਦਰਦ, ਖੂਨ ਦੀ ਕਮੀ ਅਤੇ ਪੜ੍ਹਾਈ ਵਿੱਚ ਧਿਆਨ ਦੀ ਕਮੀ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਡੀ-ਵਰਮਿੰਗ ਦਵਾਈ ਦੇਣ ਨਾਲ ਬੱਚਿਆਂ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਬਚਾਉਣ ਵਿਚ ਮਦਦ ਮਿਲਦੀ ਹੈ। ਬੇਅੰਤ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਿੱਜੀ ਸਫ਼ਾਈ ਬਾਰੇ ਜਾਗਰੂਕ ਕਰਨ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪਹੁੰਚ ਕਰਕੇ ਬੱਚਿਆਂ ਨੂੰ ਡੀ-ਵਰਮਿੰਗ ਸਬੰਧੀ ਜਾਣਕਾਰੀ ਦਿੱਤੀ ਗਈ। ਅਧਿਆਪਕਾਂ,ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੇ ਵੀ ਇਸ ਮੁਹਿੰਮ ਵਿਚ ਸਹਿਯੋਗ ਦਿੱਤਾ। ਇਸ ਮੌਕੇ ਤੇ ਐਲ. ਐਚ. ਵੀ. ਸੁੰਦਰੀ ਦੇਵੀ ਅਤੇ ਸਮੂਹ ਏ. ਐਨ. ਐਮ. ਹਾਜ਼ਰ ਸਨ।