11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰੂਪਨਗਰ ’ਚ ‘ਹਰ ਘਰ ਤਿਰੰਗਾ’ ਤਹਿਤ ਭਾਜਪਾ ਵਲੋਂ ਤਿਰੰਗਾ ਯਾਤਰਾ

ਰੂਪਨਗਰ, 10 ਅਗਸਤ (ਸਤਨਾਮ ਸਿੰਘ ਸੱਤੀ)- ਭਾਰਤ ਦੇ 80ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਪੰਜਾਬ ਭਾਜਪਾ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਰੋਪੜ ਵਿਚ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ। ਰੋਪੜ ਪਹੁੰਚਣ ’ਤੇ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ, ਰੋਪੜ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਤੇ ਭਾਜਪਾ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-08-2026
ਰੂਪਨਗਰ, 10 ਅਗਸਤ (ਸਤਨਾਮ ਸਿੰਘ ਸੱਤੀ)- ਭਾਰਤ ਦੇ 80ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਪੰਜਾਬ ਭਾਜਪਾ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਰੋਪੜ ਵਿਚ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ। ਰੋਪੜ ਪਹੁੰਚਣ ’ਤੇ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ, ਰੋਪੜ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਤੇ ਭਾਜਪਾ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਲੰਘੀ ਇਸ ਤਿਰੰਗਾ ਯਾਤਰਾ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਹੱਥਾਂ ਵਿਚ ਕੌਮੀ ਝੰਡੇ ਫੜ ਕੇ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਕੋਈ ਰਾਜਨੀਤਿਕ ਸਮਾਗਮ ਨਹੀਂ, ਸਗੋਂ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਕੌਮੀ ਝੰਡੇ ਤਿਰੰਗੇ ਦੇ ਸਨਮਾਨ ਲਈ ਕੱਢੀ ਗਈ ਯਾਤਰਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਪੂਰੇ ਦੇਸ਼ ਵਿਚ ‘ਹਰ ਘਰ ਤਿਰੰਗਾ’ ਮੁਹਿੰਮ ਰਾਹੀਂ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 9 ਤੋਂ 14 ਅਗਸਤ ਤੱਕ ਆਪਣੇ ਘਰਾਂ, ਦੁਕਾਨਾਂ ਤੇ ਅਦਾਰਿਆਂ ’ਤੇ ਮਾਣ ਨਾਲ ਤਿਰੰਗਾ ਲਹਿਰਾਉਣ ਅਤੇ 15 ਅਗਸਤ ਨੂੰ ਆਜ਼ਾਦੀ ਦਿਹਾੜਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਉਣ। ਸ. ਢਿੱਲੋਂ ਨੇ ਕਿਹਾ ਕਿ ਤਿਰੰਗਾ ਸਿਰਫ਼ ਕੱਪੜੇ ਦਾ ਟੁਕੜਾ ਨਹੀਂ, ਸਗੋਂ ਇਹ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ, ਵੀਰ ਜਵਾਨਾਂ ਦੀ ਬਹਾਦਰੀ ਤੇ ਕਰੋੜਾਂ ਭਾਰਤੀਆਂ ਦੀ ਆਜ਼ਾਦੀ, ਏਕਤਾ ਤੇ ਅਖੰਡਤਾ ਦਾ ਪ੍ਰਤੀਕ ਹੈ। ਇਸ ਦੀ ਸ਼ਾਨ ਲਈ ਦੇਸ਼ ਦੇ ਅਣਗਿਣਤ ਸੂਰਮਿਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਰੋਪੜ ਦੀ ਇਤਿਹਾਸਕ ਧਰਤੀ ਤੋਂ ਕੱਢੀ ਗਈ ਤਿਰੰਗਾ ਯਾਤਰਾ ਦਾ ਉਦੇਸ਼ ਨੌਜਵਾਨ ਪੀੜ੍ਹੀ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ, ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਆਜ਼ਾਦੀ ਦੇ ਸੰਗਰਾਮ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਨਾ ਹੈ। ਉਨ੍ਹਾਂ ਕਿਹਾ ਕਿ ਤਿਰੰਗਾ ਸਾਡੀ ਪਹਿਚਾਣ, ਮਾਣ ਅਤੇ ਦੇਸ਼ ਦੀ ਅਖੰਡ ਏਕਤਾ ਦਾ ਪ੍ਰਤੀਕ ਹੈ ਅਤੇ ਇਸ ਦਾ ਸਨਮਾਨ ਕਰਨਾ ਹਰ ਭਾਰਤੀ ਦਾ ਫਰਜ਼ ਹੈ। ਇਸ ਮੌਕੇ ਇਕਬਾਲ ਸਿੰਘ ਲਾਲਪੁਰਾ, ਪਰਮਿੰਦਰ ਸਿੰਘ ਬਰਾੜ, ਅਜੇਵੀਰ ਸਿੰਘ ਲਾਲਪੁਰਾ, ਗਗਨ ਗੁਪਤਾ, ਵੀਸ਼ੂ ਕਪਿਲਾ, ਹੇਮੰਤ ਕਪਿਲਾ, ਨੀਰੂ ਗੁਪਤਾ, ਐਡਵੋਕੇਟ ਅਮਨਪ੍ਰੀਤ ਕਾਬੜਵਾਲ, ਰਮਨ ਜਿੰਦਲ, ਮੋਨੀਕਾ ਸ਼ਰਮਾ, ਮੁਕੇਸ਼ ਗੁਪਤਾ, ਰਮਿਤ ਕੇਹਰ, ਮਹੇਸ਼ ਕੁਮਾਰ ਭਟਨਾਗਰ, ਪਰਵੀਨ ਪੀਨਾ, ਚੇਤਨਾ ਵਰਮਾ, ਸੁਰੇਸ਼ ਸ਼ਰਮਾ, ਨਿਪੁੰਨ ਸੋਨੀ, ਰਣਜੀਤ ਸਿੰਘ ਲੱਕੀ, ਵਿਕਾਸ ਵਾਲੀਆ, ਹਰਮਿੰਦਰਪਾਲ ਸਿੰਘ ਆਹਲੂਵਾਲੀਆ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੰਧਾਰੀ ਮਾਜਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਖੇਤ ਮਜ਼ਦੂਰ ਯੂਨੀਅਨ, (ਸੀਟੂ) ਤੇ ਕਿਸਾਨ ਸਭਾ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਧਰਨਾ
Ad Position 24