ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 16 ਨੂੰ
ਨੰਗਲ, 11 ਅਗਸਤ (ਪ੍ਰੀਤਮ ਸਿੰਘ ਬਰਾਰੀ)- ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ, ਪਿੰਡ ਬਰਾਰੀ (ਨੰਗਲ ਡੈਮ) ਵਿਖੇ 16 ਅਗਸਤ ਦਿਨ ਐਤਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ ਸ਼ਾਮ 7 ਤੋਂ ਰਾਤ 9 ਵਜੇ ਤੱਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ।
ਨੰਗਲ, 11 ਅਗਸਤ (ਪ੍ਰੀਤਮ ਸਿੰਘ ਬਰਾਰੀ)- ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ, ਪਿੰਡ ਬਰਾਰੀ (ਨੰਗਲ ਡੈਮ) ਵਿਖੇ 16 ਅਗਸਤ ਦਿਨ ਐਤਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ ਸ਼ਾਮ 7 ਤੋਂ ਰਾਤ 9 ਵਜੇ ਤੱਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਇਸ ਮੌਕੇ ਨਵਾਂ ਨੰਗਲ ਵਾਲੇ ਭਾਈ ਤਰਲੋਚਨ ਸਿੰਘ ਜੀ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਜੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਪ੍ਰਬੰਧਕਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।