12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਥਿਤ ਜਾਅਲੀ ਪੀ. ਐੱਚ. ਡੀ. ਮਾਮਲੇ ’ਚ ਸ੍ਰੀ ਦਸਮੇਸ਼ ਅਕੈਡਮੀ ਦੀ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ

ਸ੍ਰੀ ਅਨੰਦਪੁਰ ਸਾਹਿਬ, 11 ਅਗਸਤ (ਪੱਤਰ ਪ੍ਰੇਰਕ)- ਸ੍ਰੀ ਅਨੰਦਪੁਰ ਸਾਹਿਬ ਦੀ ਵੱਕਾਰੀ ਵਿੱਦਿਅਕ ਸੰਸਥਾ ਸ੍ਰੀ ਦਸਮੇਸ਼ ਅਕੈਡਮੀ ਦੀ ਪ੍ਰਿੰਸੀਪਲ ਸੋਨੂ ਵਾਲੀਆ ਖ਼ਿਲਾਫ਼ ਕਥਿਤ ਤੌਰ ‘ਤੇ ਪੀ. ਐੱਚ.

Ad Position 21
No active advertisement
ਅਜੀਤ ਡੈਸਕ 12-08-2026
ਸ੍ਰੀ ਅਨੰਦਪੁਰ ਸਾਹਿਬ, 11 ਅਗਸਤ (ਪੱਤਰ ਪ੍ਰੇਰਕ)- ਸ੍ਰੀ ਅਨੰਦਪੁਰ ਸਾਹਿਬ ਦੀ ਵੱਕਾਰੀ ਵਿੱਦਿਅਕ ਸੰਸਥਾ ਸ੍ਰੀ ਦਸਮੇਸ਼ ਅਕੈਡਮੀ ਦੀ ਪ੍ਰਿੰਸੀਪਲ ਸੋਨੂ ਵਾਲੀਆ ਖ਼ਿਲਾਫ਼ ਕਥਿਤ ਤੌਰ ‘ਤੇ ਪੀ.ਐੱਚ.ਡੀ. ਦੀ ਡਿਗਰੀ ਨਾ ਹੋਣ ਦੇ ਬਾਵਜੂਦ ਆਪਣੇ ਨਾਂਅ ਨਾਲ ‘ਡਾਕਟਰ’ ਸ਼ਬਦ ਦੀ ਵਰਤੋਂ ਕਰਨ ਅਤੇ ਦਸਤਾਵੇਜ਼ਾਂ ਵਿਚ ਕਥਿਤ ਹੇਰਾਫੇਰੀ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਪਹਿਲਾਂ ਆਈ.ਪੀ.ਸੀ. ਦੀਆਂ ਧਾਰਾਵਾਂ 419 ਅਤੇ 420 ਤਹਿਤ ਕੇਸ ਦਰਜ ਕੀਤਾ ਸੀ, ਜਦਕਿ ਤਫ਼ਤੀਸ਼ ਦੌਰਾਨ ਧਾਰਾ 465 ਅਤੇ 471 ਵੀ ਜੋੜੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਰੂਪਨਗਰ ਨੂੰ ਮਿਲੀ ਸ਼ਿਕਾਇਤ ਦੀ ਪੜਤਾਲ ਕਰਨ ਦੀ ਹਦਾਇਤ ਕੀਤੀ ਗਈ ਸੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਰੂਪਨਗਰ ਆਦਿੱਤਿਆ ਡਚਲਵਾਲ ਵੱਲੋਂ ਤੱਥ-ਖੋਜ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ ਦੀ ਅਗਵਾਈ ਐੱਸ. ਪੀ. ਜਾਂਚ ਰੂਪਨਗਰ ਵਲੋਂ ਕੀਤੀ ਗਈ, ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਐੱਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਅਤੇ ਡੀ.ਐੱਸ.ਪੀ. ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ ਮੈਂਬਰ ਸਨ। ਕਮੇਟੀ ਦੀ ਪੜਤਾਲ ਤੋਂ ਬਾਅਦ ਤਿਆਰ ਰਿਪੋਰਟ ਵਿਚ ਪ੍ਰਿੰਸੀਪਲ ਵਲੋਂ ਕਥਿਤ ਤੌਰ ‘ਤੇ ਪੀ.ਐੱਚ.ਡੀ. ਦੀ ਡਿਗਰੀ ਨਾ ਹੋਣ ਦੇ ਬਾਵਜੂਦ ਆਪਣੇ ਨਾਮ ਅਤੇ ਕੁੱਝ ਦਸਤਾਵੇਜ਼ਾਂ ਵਿਚ ‘ਡਾਕਟਰ’ ਸ਼ਬਦ ਦੀ ਵਰਤੋਂ ਕਰਨ ਸਬੰਧੀ ਤੱਥ ਦਰਜ ਕੀਤੇ ਗਏ। ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਵਲੋਂ ਰਿਪੋਰਟ ਨੂੰ ਮਨਜ਼ੂਰੀ ਮਿਲਣ ਉਪਰੰਤ ਇਹ ਮਾਮਲਾ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਜ ਕੀਤਾ ਗਿਆ। (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ’ਚ ਨਹਿਰ ਕਿਨਾਰੇ ਦਰਜਨਾਂ ਤਿਰੰਗੇ ਮਿਲਣ ਨਾਲ ਰੋਸ, ਜਾਂਚ ਦੀ ਮੰਗ ਅਗਲੀ ਖ਼ਬਰ ਸਰਬਦਿਆਲ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਵਜੋਂ ਕਾਰਜ ਸੰਭਾਲਿਆ
Ad Position 24