12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰੂਪਨਗਰ ’ਚ ਨਹਿਰ ਕਿਨਾਰੇ ਦਰਜਨਾਂ ਤਿਰੰਗੇ ਮਿਲਣ ਨਾਲ ਰੋਸ, ਜਾਂਚ ਦੀ ਮੰਗ

ਰੂਪਨਗਰ, 11 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਵਿਚ ਪਟਵਾਰਖ਼ਾਨਾ ਚੌਂਕ ਨੇੜੇ ਨਹਿਰ ਦੇ ਕੰਢੇ ਦਰਜਨਾਂ ਦੀ ਗਿਣਤੀ ਵਿਚ ਤਿਰੰਗੇ ਝੰਡੇ ਪਏ ਮਿਲਣ ਨਾਲ ਲੋਕਾਂ ਵਿਚ ਰੋਸ ਪੈਦਾ ਹੋ ਗਿਆ। ਇਹ ਝੰਡੇ ਇੱਥੇ ਕਿਸ ਵਲੋਂ ਅਤੇ ਕਿਵੇਂ ਸੁੱਟੇ ਗਏ, ਇਸ ਬਾਰੇ ਅਜੇ ਤੱਕ ਕੋਈ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Ad Position 21
No active advertisement
ਅਜੀਤ ਡੈਸਕ 12-08-2026
ਰੂਪਨਗਰ, 11 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਵਿਚ ਪਟਵਾਰਖ਼ਾਨਾ ਚੌਂਕ ਨੇੜੇ ਨਹਿਰ ਦੇ ਕੰਢੇ ਦਰਜਨਾਂ ਦੀ ਗਿਣਤੀ ਵਿਚ ਤਿਰੰਗੇ ਝੰਡੇ ਪਏ ਮਿਲਣ ਨਾਲ ਲੋਕਾਂ ਵਿਚ ਰੋਸ ਪੈਦਾ ਹੋ ਗਿਆ। ਇਹ ਝੰਡੇ ਇੱਥੇ ਕਿਸ ਵਲੋਂ ਅਤੇ ਕਿਵੇਂ ਸੁੱਟੇ ਗਏ, ਇਸ ਬਾਰੇ ਅਜੇ ਤੱਕ ਕੋਈ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਰਤੀ ਜਨਤਾ ਪਾਰਟੀ ਵਲੋਂ ਰੂਪਨਗਰ ਸ਼ਹਿਰ ਵਿਚ ਤਿਰੰਗਾ ਯਾਤਰਾ ਕੱਢੀ ਗਈ ਸੀ। ਇਸ ਦੌਰਾਨ ਦੇਸ਼ ਦੇ ਕੌਮੀ ਝੰਡੇ ਦੇ ਸਨਮਾਨ ਅਤੇ ਹਰ ਘਰ ‘ਤੇ ਤਿਰੰਗਾ ਲਹਿਰਾਉਣ ਦਾ ਸੰਦੇਸ਼ ਦਿੱਤਾ ਗਿਆ ਸੀ। ਇਸ ਤੋਂ ਅਗਲੇ ਹੀ ਦਿਨ ਨਹਿਰ ਕਿਨਾਰੇ ਵੱਡੀ ਗਿਣਤੀ ਵਿਚ ਤਿਰੰਗੇ ਝੰਡੇ ਪਏ ਮਿਲਣ ਦੀ ਘਟਨਾ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਤਿਰੰਗੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਵਲੋਂ ਕਿਸੇ ਸਮਾਗਮ ਲਈ ਵਰਤੇ ਗਏ ਹੋਣ, ਉਨ੍ਹਾਂ ਨੂੰ ਬਾਅਦ ਵਿਚ ਸਨਮਾਨਜਨਕ ਢੰਗ ਨਾਲ ਸੰਭਾਲਿਆ ਜਾਣਾ ਚਾਹੀਦਾ ਹੈ। ਕੌਮੀ ਝੰਡੇ ਦਾ ਅਪਮਾਨ ਕਿਸੇ ਵੀ ਹਾਲਤ ਵਿਚ ਸਵੀਕਾਰ ਯੋਗ ਨਹੀਂ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਤਿਰੰਗੇ ਇੱਥੇ ਸੁੱਟਣ ਵਾਲਿਆਂ ਦੀ ਪਛਾਣ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਜਪਾ ਵਲੋਂ ਬੀਤੇ ਦਿਨ ਤਿਰੰਗੇ ਦੇ ਸਨਮਾਨ ਵਿਚ ਯਾਤਰਾ ਕੱਢੀ ਗਈ ਸੀ ਤੇ ਪਾਰਟੀ ਤਿਰੰਗੇ ਦਾ ਨਿਰਾਦਰ ਕਰਨ ਬਾਰੇ ਕਦੇ ਸੋਚ ਵੀ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਹਰ ਘਰ ਤਿਰੰਗਾ ਲਹਿਰਾਉਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਫ਼ਿਲਹਾਲ ਤਿਰੰਗੇ ਇੱਥੇ ਕਿਸ ਨੇ ਸੁੱਟੇ ਅਤੇ ਇਸ ਪਿੱਛੇ ਕੀ ਕਾਰਨ ਸੀ, ਇਹ ਜਾਂਚ ਦਾ ਵਿਸ਼ਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਕੌਮੀ ਝੰਡੇ ਨਾਲ ਜੁੜੇ ਇਸ ਸੰਵੇਦਨਸ਼ੀਲ ਮਾਮਲੇ ਦੀ ਸਚਾਈ ਜਲਦ ਸਾਹਮਣੇ ਲਿਆਂਦੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨੀਟ ’ਚ ਪਹਿਲੇ ਯਤਨ ਦੀ ਬਾਜ਼ੀ ਮਾਰਨ ਵਾਲੇ ਸਵਾਂਸ਼ ਸੇਕਰੀ ਨੂੰ ਸਿੱਖਿਆ ਮੰਤਰੀ ਬੈਂਸ ਨੇ ਦਿੱਤੀ ਮੁਬਾਰਕਬਾਦ ਅਗਲੀ ਖ਼ਬਰ ਕਥਿਤ ਜਾਅਲੀ ਪੀ. ਐੱਚ. ਡੀ. ਮਾਮਲੇ ’ਚ ਸ੍ਰੀ ਦਸਮੇਸ਼ ਅਕੈਡਮੀ ਦੀ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ
Ad Position 24