12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸੰਬੰਧੀ ਤਹਿਸੀਲਦਾਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਨੰਗਲ, 11 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸੁਤੰਤਰਤਾ ਦਿਵਸ ਦਾ ਮੁੱਖ ਸਮਾਰੋਹ 15 ਅਗਸਤ ਨੂੰ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਮਾਰੋਹ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਵੱਖ-ਵੱਖ ਵਿਭਾਗਾਂ ਵਲੋਂ ਜੰਗੀ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ।

Ad Position 21
No active advertisement
ਸੁਤੰਤਰਤਾ ਦਿਵਸ ਸੰਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕਰਦੇ ਹੋਏ ਤਹਿਸੀਲਦਾਰ ਸੁਮਿਤ ਸਿੰਘ ਢਿੱਲੋਂ। 12-08-2026
ਨੰਗਲ, 11 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸੁਤੰਤਰਤਾ ਦਿਵਸ ਦਾ ਮੁੱਖ ਸਮਾਰੋਹ 15 ਅਗਸਤ ਨੂੰ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਮਾਰੋਹ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਵੱਖ-ਵੱਖ ਵਿਭਾਗਾਂ ਵਲੋਂ ਜੰਗੀ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਮੁੱਖ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ। ਇਸ ਸਬੰਧੀ ਅੱਜ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਤਹਿਸੀਲਦਾਰ ਡਾ. ਸੁਮਿਤ ਕੁਮਾਰ ਢਿੱਲੋਂ ਦੀ ਅਗਵਾਈ ਹੇਠ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮਾਰੋਹ ਦੇ ਪ੍ਰਬੰਧਾਂ, ਪਰੇਡ, ਸਭਿਆਚਾਰਕ ਪੇਸ਼ਕਾਰੀਆਂ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਸਭਿਆਚਾਰਕ ਪੇਸ਼ਕਾਰੀਆਂ ਦੀ ਰਿਹਰਸਲ ਵੀ ਕੀਤੀ ਗਈ। ਤਹਿਸੀਲਦਾਰ ਡਾ. ਸੁਮਿਤ ਕੁਮਾਰ ਢਿੱਲੋਂ ਨੇ ਦੱਸਿਆ ਕਿ 13 ਅਗਸਤ ਨੂੰ ਸੁਤੰਤਰਤਾ ਦਿਵਸ ਸਮਾਰੋਹ ਦੀ ਫ਼ੁਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਉਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਪਣੀਆਂ ਪੇਸ਼ਕਾਰੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੂਰੀ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਸਾਡੀ ਕੌਮੀ ਏਕਤਾ, ਆਜ਼ਾਦੀ ਦੀ ਲੜਾਈ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਹੈ, ਇਸ ਲਈ ਸਮਾਰੋਹ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ। ਇਸ ਮੌਕੇ ਅਜੇ ਸਿੰਘ, ਪ੍ਰਿੰਸੀਪਲ ਕਿਰਨ ਸ਼ਰਮਾ, ਪਰਵਿੰਦਰ ਕੌਰ ਦੂਆ, ਸੁਧੀਰ ਕੁਮਾਰ, ਰਾਕੇਸ਼ ਸ਼ਰਮਾ, ਜਗਮੋਹਨ ਸਿੰਘ, ਸੁਨੀਤਾ, ਪੂਨਮ, ਸੁਰਿੰਦਰ, ਮੀਨਾ, ਇੰਦਰਜੀਤ ਕੌਰ, ਸੋਮ ਨਾਥ, ਅਨਿਲ ਸ਼ਰਮਾ, ਗੁਰਮੁਖ ਸਿੰਘ ਮਾਰਕਫੈੱਡ, ਰੌਣਕ ਲਾਲ ਸ਼ਾਂਤ, ਮੋਨਿਕਾ, ਸ਼ੁਗਨ ਪਾਲ ਅਤੇ ਜਗਪਾਲ ਸਿੰਘ ਸਮੇਤ ਵੱਖ-ਵੱਖ ਅਧਿਕਾਰੀ, ਅਧਿਆਪਕ ਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦੇ ਜਨੂਨ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਮੇੜਾ ਨੂੰ ਦਿੱਤਾ ਨਵਾਂ ਰੂਪ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਤਖ਼ਤਗੜ੍ਹ ਦੇ ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਦਾ ਵਿੱਦਿਅਕ ਦੌਰਾ
Ad Position 24