12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦਾ ਜਥਾ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ

ਨੂਰਪੁਰ ਬੇਦੀ, 11 ਅਗਸਤ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖੇਤਰ ਦੇ ਪਿੰਡ ਬੈਂਸ ਤੋਂ ਸ਼ਰਧਾਲੂਆਂ ਦਾ ਇਕ ਜਥਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅਤੇ ਹੋਰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਰਵਾਨਗੀ ਤੋਂ ਪਹਿਲਾਂ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਪ ਆਗੂਆਂ ਨੇ ਯਾਤਰੀਆਂ ਨੂੰ ਹਾਰ ਪਹਿਨਾ ਕੇ ਸਨਮਾਨਿਤ ਕੀਤਾ ਗਿਆ ਅਤੇ ਯਾਤਰਾ ਲਈ ਸ਼ੁੱਭਕਾਮਨਾਵਾਂ ਦੇ ਨਾਲ ਸ਼ੁੱਭ ਇੱਛਾਵਾਂ ਭੇਟ ਕੀਤੀਆਂ ਗਈਆਂ।

Ad Position 21
No active advertisement
ਸੰਗਤਾਂ ਨੂੰ ਅੰਮ੍ਰਿਤਸਰ ਯਾਤਰਾ ਲਈ ਰਵਾਨਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਵੱਖ-ਵੱਖ ਆਗੂ। ਤਸਵੀਰ : ਢੀਂਡਸਾ 12-08-2026
ਨੂਰਪੁਰ ਬੇਦੀ, 11 ਅਗਸਤ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖੇਤਰ ਦੇ ਪਿੰਡ ਬੈਂਸ ਤੋਂ ਸ਼ਰਧਾਲੂਆਂ ਦਾ ਇਕ ਜਥਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅਤੇ ਹੋਰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਰਵਾਨਗੀ ਤੋਂ ਪਹਿਲਾਂ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਪ ਆਗੂਆਂ ਨੇ ਯਾਤਰੀਆਂ ਨੂੰ ਹਾਰ ਪਹਿਨਾ ਕੇ ਸਨਮਾਨਿਤ ਕੀਤਾ ਗਿਆ ਅਤੇ ਯਾਤਰਾ ਲਈ ਸ਼ੁੱਭਕਾਮਨਾਵਾਂ ਦੇ ਨਾਲ ਸ਼ੁੱਭ ਇੱਛਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਉਪ ਚੇਅਰਮੈਨ ਦੇਸ ਰਾਜ ਸੈਣੀ, ਸੰਮਤੀ ਮੈਂਬਰ ਹਿੰਮਤ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨ ਵਾਲਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ ਭਲਾਈ ਲਈ ਵੱਖ-ਵੱਖ ਯੋਜਨਾਵਾਂ ਨੂੰ ਸਫਲਤਾਪੂਰਵਕ ਲਾਗੂ ਕਰ ਰਹੀ ਹੈ ਅਤੇ ਇਹ ਸਕੀਮ ਵੀ ਹਜ਼ਾਰਾਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਲੋਕਾਂ ਵਿਚ ਆਪਸੀ ਭਾਈਚਾਰਾ, ਅਧਿਆਤਮਿਕਤਾ ਅਤੇ ਧਾਰਮਿਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ। ਸਮਾਗਮ ਦੌਰਾਨ ਸਾਰਿਆਂ ਨੇ ਯਾਤਰੀਆਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਲਈ ਸ਼ੁੱਭ ਕਾਮਨਾਵਾਂ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਧਾਰਮਿਕ ਯਾਤਰਾ ਤੋਂ ਪ੍ਰੇਰਣਾ ਲੈ ਕੇ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਸ਼੍ਰੀ ਦੇਸਰਾਜ ਸੈਣੀ ਨੇ ਕਿਹਾ ਕੀ ਅਕਤੂਬਰ ਮਹੀਨੇ ਤੋਂ ਵਰਿੰਦਾਵਨ ਧਾਮ, ਹਰਿਦੁਆਰ ਰਿਸ਼ੀਕੇਸ਼, ਖਾਟੂ ਸ਼ਾਮ ਸਾਲਾਸਰ ਵਾਲਾ ਜੀ ਲਈ ਵੀ ਬੱਸਾਂ ਜਾਣੀਆਂ ਸਟਾਰਟ ਹੋ ਜਾਣਗੀਆਂ ਪੰਜਾਬ ਸਰਕਾਰ ਦਾ ਇਹ ਇੱਕ ਬਹੁਤ ਵੱਡਾ ਉਪਰਾਲਾ ਹੈ ਇਸ ਮੌਕੇ ਸੁਭਾਸ਼ ਸਿੰਘ ਧਾਮੀ, ਕਰਮਜੀਤ ਸਿੰਘ ਸਰਪੰਚ, ਜੋਗਿੰਦਰ ਸਿੰਘ ਬੈਂਸ, ਮਨਦੀਪ ਸਿੰਘ ਢੀਂਡਸਾ ਅਤੇ ਤੀਰਥ ਯਾਤਰਾ ‘ਤੇ ਜਾਣ ਵਾਲੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮੀਰੋਵਾਲ ਦੇ ਸਰਕਾਰੀ ਸਕੂਲ ਤੇ ਆਂਗਣਵਾੜੀ ਕੇਂਦਰ ’ਚ ਡੀਵਰਮਿੰਗ ਡੇ ਮਨਾਇਆ ਅਗਲੀ ਖ਼ਬਰ ਸਵਾਮੀ ਅਨਮੋਲਕਾ ਨੰਦ ਜੀ ਦੀ ਰਹਿਨੁਮਾਈ ਹੇਠ ਝੱਜ ਧਾਮ ਵਿਖੇ ਵਿਧਾਇਕ ਚੱਢਾ ਨੇ ਕੀਤਾ ਕਾਂਵੜੀਆਂ ਦਾ ਨਿੱਘਾ ਸਵਾਗਤ
Ad Position 24