ਸਮੀਰੋਵਾਲ ਦੇ ਸਰਕਾਰੀ ਸਕੂਲ ਤੇ ਆਂਗਣਵਾੜੀ ਕੇਂਦਰ ’ਚ ਡੀਵਰਮਿੰਗ ਡੇ ਮਨਾਇਆ
ਨੂਰਪੁਰ ਬੇਦੀ, 11 ਅਗਸਤ (ਹਰਦੀਪ ਸਿੰਘ ਢੀਂਡਸਾ)- ਪਿੰਡ ਸਮੀਰੋਵਾਲ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਤੇ ਆਂਗਣਵਾੜੀ ਕੇਂਦਰ ਵਿਖੇ 10 ਅਗਸਤ ਨੂੰ ਡੀ-ਵਰਮਿੰਗ ਡੇ ਮਨਾਇਆ ਗਿਆ। ਇਹ ਗਤੀਵਿਧੀ ਸੀਨੀਅਰ ਮੈਡੀਕਲ ਅਫ਼ਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈ ਗਈ।
ਨੂਰਪੁਰ ਬੇਦੀ, 11 ਅਗਸਤ (ਹਰਦੀਪ ਸਿੰਘ ਢੀਂਡਸਾ)- ਪਿੰਡ ਸਮੀਰੋਵਾਲ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਤੇ ਆਂਗਣਵਾੜੀ ਕੇਂਦਰ ਵਿਖੇ 10 ਅਗਸਤ ਨੂੰ ਡੀ-ਵਰਮਿੰਗ ਡੇ ਮਨਾਇਆ ਗਿਆ। ਇਹ ਗਤੀਵਿਧੀ ਸੀਨੀਅਰ ਮੈਡੀਕਲ ਅਫ਼ਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈ ਗਈ। ਇਸ ਮੌਕੇ ਆਸ਼ਾ ਵਰਕਰ ਬਲਜੀਤ ਕੌਰ ਅਤੇ ਆਂਗਣਵਾੜੀ ਵਰਕਰ ਬਲਜੀਤ ਕੌਰ ਵਲੋਂ ਬੱਚਿਆਂ ਨੂੰ ਡੀਵਰਮਿੰਗ ਦਵਾਈ ਦੀ ਖ਼ੁਰਾਕ ਦਿੱਤੀ ਗਈ ਤੇ ਪੇਟ ਦੇ ਕੀੜਿਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਸਾਫ਼-ਸਫ਼ਾਈ ਰੱਖਣ, ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨੇ ਤੋਂ ਬਾਅਦ ਹੱਥ ਸਾਬਣ ਨਾਲ ਧੋਣ ਅਤੇ ਸਾਫ਼ ਪਾਣੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਮੈਡਮ ਮਨਪ੍ਰੀਤ ਕੌਰ, ਮੈਡਮ ਹਰਿੰਦਰ ਕੌਰ, ਮੈਡਮ ਗਗਨਦੀਪ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਸਕੂਲ ਸਟਾਫ਼ ਅਤੇ ਆਂਗਣਵਾੜੀ ਵਰਕਰਾਂ ਨੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਵਿਭਾਗ ਦੀ ਇਸ ਮੁਹਿੰਮ ਨੂੰ ਮਹੱਤਵਪੂਰਨ ਦੱਸਿਆ।