12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਾਲੀਬਾਲ ਮੁਕਾਬਲਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਸਾਲ ਦੀ ਟੀਮ ਅੱਵਲ

ਸੁਖਸਾਲ, 11 ਅਗਸਤ (ਧਰਮ ਪਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਵਿਖੇ ਕਰਵਾਈਆਂ ਗਈਆਂ ਜੋਨ ਪੱਧਰੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਜਿੱਤ ਨਾਲ ਸਕੂਲ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਵੀ ਆਪਣੀ ਜਗ੍ਹਾ ਪੱਕੀ ਕਰ ਲਈ ਹੈ।

Ad Position 21
No active advertisement
ਅਜੀਤ ਡੈਸਕ 12-08-2026
ਸੁਖਸਾਲ, 11 ਅਗਸਤ (ਧਰਮ ਪਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਵਿਖੇ ਕਰਵਾਈਆਂ ਗਈਆਂ ਜੋਨ ਪੱਧਰੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਜਿੱਤ ਨਾਲ ਸਕੂਲ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਵੀ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਕੈਂਪਸ ਮੈਨੇਜਰ ਬਹਾਦਰ ਸਿੰਘ ਗਿੱਲ ਨੇ ਦੱਸਿਆ ਕਿ ਜੋਨ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਕੁੱਲ ਛੇ ਟੀਮਾਂ ਨੇ ਭਾਗ ਲਿਆ। ਮੁਕਾਬਲੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਸਾਲ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਫਾਈਨਲ ਮੁਕਾਬਲੇ ਵਿਚ ਐਚ.ਡੀ.ਐਨ. ਸਕੂਲ ਭਾਨੂੰਪਲੀ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ ਪੂਰੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲਿਆ ਜਿਸ ਸਦਕਾ ਟੀਮ ਨੂੰ ਇਹ ਸ਼ਾਨਦਾਰ ਸਫਲਤਾ ਮਿਲੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਕੂਲ ਦੀ ਵਾਲੀਬਾਲ ਟੀਮ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਚੰਗਾ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕਰ ਚੁੱਕੀ ਹੈ। ਕੈਂਪਸ ਮੈਨੇਜਰ ਬਹਾਦਰ ਸਿੰਘ ਗਿੱਲ ਨੇ ਟੀਮ ਦੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੀ ਆਪਣੀ ਮਿਹਨਤ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਹੋਰ ਉੱਚਾ ਕਰਨਗੇ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਜੇਤੂ ਟੀਮ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਧਰਨਾ ਦੇ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24