12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਰਕਾਰੀ ਕਾਲਜ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਰੂਪਨਗਰ, 11 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਸਰਕਾਰੀ ਕਾਲਜ ਰੂਪਨਗਰ ਵਿਖੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਦੀ ਸਰਪ੍ਰਸਤੀ ਹੇਠ ਵਿੱਦਿਅਕ ਸੈਸ਼ਨ 2026-27 ਦੌਰਾਨ ਐਂਟਰੀ ਕੋਰਸਾਂ ਵਿਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਪ੍ਰੇਰਿਤ ਕਰਨਾ ਅਤੇ ਵੱਖ-ਵੱਖ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਸੀ। ਕਾਲਜ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਨੇ ਵਿਦਿਆਰਥੀਆਂ ਨੂੰ ਨਾਮਵਰ ਵਿੱਦਿਅਕ ਸੰਸਥਾ ਵਿਚ ਦਾਖਲਾ ਲੈਣ ਦੀ ਵਧਾਈ ਦਿੱਤੀ ਅਤੇ ਅਨੁਸ਼ਾਸਨ ਵਿਚ ਰਹਿ ਕੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 12-08-2026
ਰੂਪਨਗਰ, 11 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਸਰਕਾਰੀ ਕਾਲਜ ਰੂਪਨਗਰ ਵਿਖੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਦੀ ਸਰਪ੍ਰਸਤੀ ਹੇਠ ਵਿੱਦਿਅਕ ਸੈਸ਼ਨ 2026-27 ਦੌਰਾਨ ਐਂਟਰੀ ਕੋਰਸਾਂ ਵਿਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਪ੍ਰੇਰਿਤ ਕਰਨਾ ਅਤੇ ਵੱਖ-ਵੱਖ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਸੀ। ਕਾਲਜ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਨੇ ਵਿਦਿਆਰਥੀਆਂ ਨੂੰ ਨਾਮਵਰ ਵਿੱਦਿਅਕ ਸੰਸਥਾ ਵਿਚ ਦਾਖਲਾ ਲੈਣ ਦੀ ਵਧਾਈ ਦਿੱਤੀ ਅਤੇ ਅਨੁਸ਼ਾਸਨ ਵਿਚ ਰਹਿ ਕੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ ਅਤੇ ਖੇਡਾਂ ਤੇ ਐਨ.ਸੀ.ਸੀ. ਸਬੰਧੀ ਜਾਣਕਾਰੀ ਦਿੱਤੀ। ਕਾਲਜ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਨੇ ਘਰੇਲੂ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦੀ ਸਮਾਂ ਸਾਰਣੀ ਤੋਂ ਜਾਣੂ ਕਰਵਾਇਆ। ਪ੍ਰੋ. ਅਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਟਾਈਮ ਟੇਬਲ, ਅਕਾਦਮਿਕ ਕੈਲੰਡਰ, ਕਾਲਜ ਵੈੱਬਸਾਈਟ, ਐਂਟੀ ਰੈਗਿੰਗ ਸੈੱਲ ਬਾਰੇ ਜਾਣਕਾਰੀ ਦਿੱਤੀ ਤੇ ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ ਨੇ ਕੌਮੀ ਸੇਵਾ ਯੋਜਨਾ ਨਾਲ ਜੁੜਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਡਾ. ਜਤਿੰਦਰ ਕੁਮਾਰ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਵੱਖ-ਵੱਖ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਬਾਰੇ ਅਤੇ ਪ੍ਰੋ. ਉਪਦੇਸ਼ਦੀਪ ਕੌਰ ਨੇ ਵੱਖ-ਵੱਖ ਚੈਰੀਟੇਬਲ ਟਰੱਸਟ ਵਲੋਂ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ ਤੋਂ ਜਾਣੂ ਕਰਵਾਇਆ। ਕਲਚਰਲ ਕੋਆਰਡੀਨੇਟਰ ਡਾ. ਨਿਰਮਲ ਸਿੰਘ ਬਰਾੜ ਨੇ ਮੰਚ ਸੰਚਾਲਨ ਕੀਤਾ ਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਵੀ ਕੀਤਾ। ਇਸ ਮੌਕੇ ਨਵੇਂ ਵਿਦਿਆਰਥੀਆਂ ਦੀ ਵਿਭਾਗ ਮੁਖੀਆਂ ਤੇ ਸਮੂਹ ਸਟਾਫ਼ ਨਾਲ ਜਾਣ-ਪਛਾਣ ਕਰਵਾਈ ਗਈ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਸਮੂਹ ਸਟਾਫ਼ ਨੇ ਅਹਿਮ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਕਰਿਤਕਾ ਚੌਧਰੀ ਪਰਿਵਾਰ ਸਮੇਤ ਸ੍ਰੀ ਜਟੇਸ਼ਵਰ ਮਹਾਂਦੇਵ ਮੰਦਰ ਜਟਵਾਹੜ੍ਹ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਵਾਲੀਬਾਲ ਮੁਕਾਬਲਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਸਾਲ ਦੀ ਟੀਮ ਅੱਵਲ
Ad Position 24