12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਊਟ ਸੋਰਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਤਾਇਆ ਰੋਸ

ਨੂਰਪੁਰ ਬੇਦੀ, 11 ਅਗਸਤ (ਵਿੰਦਰਪਾਲ ਝਾਂਡੀਆਂ)- ਪੀ. ਡਬਲਯੂ.

Ad Position 21
No active advertisement
ਅਜੀਤ ਡੈਸਕ 12-08-2026
ਨੂਰਪੁਰ ਬੇਦੀ, 11 ਅਗਸਤ (ਵਿੰਦਰਪਾਲ ਝਾਂਡੀਆਂ)- ਪੀ. ਡਬਲਯੂ. ਡੀ. ਫੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਬ੍ਰਾਂਚ ਨੂਰਪੁਰ ਬੇਦੀ ਵਲੋਂ ਜਲ ਸਪਲਾਈ ਦਫ਼ਤਰ ਉਪ ਮੰਡਲ ਨੂਰਪੁਰ ਬੇਦੀ ਵਿਖੇ ਬ੍ਰਾਂਚ ਪ੍ਰਧਾਨ ਚਰਨਜੀਤ ਸਿੰਘ, ਜਨਰਲ ਸਕੱਤਰ ਨਰਿੰਦਰ ਕੁਮਾਰ ਤੇ ਚੇਅਰਮੈਨ ਰਾਹੁਲ ਅਗਰਵਾਲ ਦੀ ਅਗਵਾਈ ’ਚ ਆਊਟ ਸੋਰਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਰੋਸ ਜਤਾਇਆ ਹੈ। ਜ਼ਿਲ੍ਹਾ ਪ੍ਰਧਾਨ ਰਾਮ ਲੁਭਾਇਆ ਦਿਵੇਦੀ ਨੇ ਕਿਹਾ ਪੰਜਾਬ ਸਰਕਾਰ ਵਲੋਂ ਜੋ 18 ਸਫਿਆਂ ਦਾ ਬਿੱਲ ਵਿਧਾਨ ਸਭਾ ਵਿਚ ਪਾਸ ਕੀਤਾ ਗਿਆ ਹੈ, ਜਿਸ ਨੂੰ ਪੰਜਾਬ ਸਰਕਾਰ ਵਲੋਂ ਹਜ਼ਾਰਾਂ ਮੁਲਾਜ਼ਮਾਂ ਲਈ ਇੱਕ ਬਹੁਤ ਵੱਡਾ ਰਾਹਤ ਦਾ ਫੈਸਲਾ ਦੱਸਿਆ ਜਾ ਰਿਹਾ ਹੈ। ਉਸ ਦੀ ਅਸਲ ਤਸਵੀਰ ਕੁਝ ਵੱਖਰੀ ਹੈ। ਉਨ੍ਹਾਂ ਨੇ ਮੰਗ ਕੀਤੀ ਆਊਟ ਸੋਰਸ ਅਤੇ ਇਨਲਿਸਟਡ ਮੁਲਾਜ਼ਮਾਂ ਦੀਆ ਪਿਛਲੀਆਂ ਸੇਵਾਵਾਂ ਨੂੰ ਦੇਖਦੇ ਹੋਏ ਤਨਖਾਹਾਂ ਵਿਚ ਵਾਧਾ ਕੀਤਾ ਜਾਵੇ। ਸਰਕਾਰੀ ਮੁਲਾਜ਼ਮਾਂ ਵਾਂਗ ਸਹੂਲਤਾਂ ਦਿੱਤੀਆਂ ਜਾਣ, ਜੋ ਕੈਟਾਗਰੀਆਂ ਸਰਕਾਰੀ ਕੰਟਰੈਕਟ ਵਿਚ ਸ਼ਾਮਿਲ ਨਹੀਂ ਕੀਤੀਆਂ ਗਈਆਂ, ਉਨ੍ਹਾਂ ਨੂੰ ਸ਼ਾਮਿਲ ਕੀਤਾ ਜਾਵੇ। ਇੱਕ ਸਾਲ ਦੇ ਪਰਖ ਕਾਲ ਤੋਂ ਬਾਅਦ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇ। ਉਨਾਂ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ 26 ਅਗਸਤ ਨੂੰ ਜਲ ਸਪਲਾਈ ਮੰਤਰੀ ਦੇ ਹਲਕੇ ਵਿਚ ਕੀਤੀ ਜਾ ਰਹੀ ਵਿਸ਼ਾਲ ਰੋਸ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਇਸ ਮੌਕੇ ਜਸਵਿੰਦਰ ਪਾਲ ਕਾਂਗੜ, ਰਮੇਸ਼ ਕੁਮਾਰ, ਵਰਿੰਦਰ ਕੁਮਾਰ, ਕੁਲਜੀਤ ਸਿੰਘ, ਜਰਨੈਲ ਸਿੰਘ, ਓਕਾਰ ਸਿੰਘ, ਅਨਿਲ ਕੁਮਾਰ ਤੇ ਸੁਖਬੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਖ਼ਾਲਸਾ ਸਕੂਲ ਦੀ ਸਬਮਰਸੀਬਲ ਮੋਟਰ ਚੋਰੀ ਅਗਲੀ ਖ਼ਬਰ ਐਕਸ ਸਰਵਿਸਮੈਨ ਯੂਨਾਈਟਿਡ ਫ਼ਰੰਟ ਦੀ ਮੀਟਿੰਗ ਹੋਈ
Ad Position 24