11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬੁੱਧਵਾਰ, 12 ਅਗਸਤ, 2026 ਜਥੇਦਾਰ ਮੋਹਣ ਸਿੰਘ ਡੂਮੇਵਾਲ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਖ਼ੁਸ਼ੀ ਦੀ ਲਹਿਰ

ਕਾਹਨਪੁਰ ਖੂਹੀ, 11 ਅਗਸਤ (ਗੁਰਬੀਰ ਸਿੰਘ ਵਾਲੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ, ਪਾਰਟੀ ਵਰਕਰਾਂ ਵਿਚ ਨਵੀਂ ਰੂਹ ਫੂਕਣ ਅਤੇ ਉਨ੍ਹਾਂ ਦੇ ਉਤਸ਼ਾਹ ਵਿਚ ਵਾਧੇ ਦੇ ਮਕਸਦ ਨਾਲ, ਪਾਰਟੀ ਦੀ ਕਾਰਜਕਾਰਨੀ ਵਿਚ ਬਦਲਾਅ ਕੀਤਾ ਗਿਆ ਹੈ। ਜਿਸਦੇ ਚੱਲਦਿਆਂ ਪਾਰਟੀ ਹਾਈ ਕਮਾਂਡ ਵਲੋਂ, ਬਲਾਕ ਨੂਰਪੁਰ ਬੇਦੀ ਦੇ ਪਿੰਡ ਡੂਮੇਵਾਲ ਦੇ ਵਸਨੀਕ ਸੀਨੀਅਰ ਟਕਸਾਲੀ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੋਹਣ ਸਿੰਘ ਡੂਮੇਵਾਲ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਨਿਸ਼ਕਾਮ ਸੇਵਾਵਾਂ, ਸਾਫ਼ ਸੁਥਰੇ ਕਿਰਦਾਰ ਤੇ ਵਫ਼ਾਦਾਰੀ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਦੇ ਵੱਡੇ ਅਹੁਦੇ ਨਾਲ ਨਿਵਾਜਿਆ ਗਿਆ ਹੈ।

Ad Position 21
No active advertisement
ਜਥੇਦਾਰ ਮੋਹਣ ਸਿੰਘ ਡੂਮੇਵਾਲ 12-08-2026
ਕਾਹਨਪੁਰ ਖੂਹੀ, 11 ਅਗਸਤ (ਗੁਰਬੀਰ ਸਿੰਘ ਵਾਲੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ, ਪਾਰਟੀ ਵਰਕਰਾਂ ਵਿਚ ਨਵੀਂ ਰੂਹ ਫੂਕਣ ਅਤੇ ਉਨ੍ਹਾਂ ਦੇ ਉਤਸ਼ਾਹ ਵਿਚ ਵਾਧੇ ਦੇ ਮਕਸਦ ਨਾਲ, ਪਾਰਟੀ ਦੀ ਕਾਰਜਕਾਰਨੀ ਵਿਚ ਬਦਲਾਅ ਕੀਤਾ ਗਿਆ ਹੈ। ਜਿਸਦੇ ਚੱਲਦਿਆਂ ਪਾਰਟੀ ਹਾਈ ਕਮਾਂਡ ਵਲੋਂ, ਬਲਾਕ ਨੂਰਪੁਰ ਬੇਦੀ ਦੇ ਪਿੰਡ ਡੂਮੇਵਾਲ ਦੇ ਵਸਨੀਕ ਸੀਨੀਅਰ ਟਕਸਾਲੀ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੋਹਣ ਸਿੰਘ ਡੂਮੇਵਾਲ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਨਿਸ਼ਕਾਮ ਸੇਵਾਵਾਂ, ਸਾਫ਼ ਸੁਥਰੇ ਕਿਰਦਾਰ ਤੇ ਵਫ਼ਾਦਾਰੀ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਦੇ ਵੱਡੇ ਅਹੁਦੇ ਨਾਲ ਨਿਵਾਜਿਆ ਗਿਆ ਹੈ। ਇਸ ਨਿਯੁਕਤੀ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਡਾ ਦਲਜੀਤ ਸਿੰਘ ਚੀਮਾ ਸਮੇਤ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਵਲੋਂ ਜਿਤਾਏ ਇਸ ਵਿਸ਼ਵਾਸ ਨੂੰ ਬਣਾਈ ਰੱਖਣ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਬੜੀ ਮਜ਼ਬੂਤੀ ਨਾਲ ਲੋਕਾਂ ਦੀ ਕਚਹਿਰੀ ਵਿਚ ਜਾਵੇਗੀ ਅਤੇ ਵੱਡੀ ਜਿੱਤ ਪ੍ਰਾਪਤ ਕਰਕੇ ਸੂਬੇ ਵਿਚ ਅਕਾਲੀ ਸਰਕਾਰ ਬਣਾਈ ਜਾਵੇਗੀ। ਇਸ ਨਿਯੁਕਤੀ ਦੀ ਖ਼ਬਰ ਮਿਲਣ ਨਾਲ ਸਾਰੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਪਾਰਟੀ ਆਗੂਆਂ, ਵਰਕਰਾਂ ਤੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦੇ ਘਰ ਜਾ ਕੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ। ਇਸ ਮੌਕੇ ਬਾਬਾ ਸਤਨਾਮ ਸਿੰਘ ਜੀ ਕਾਰਸੇਵਾ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਦਲਜੀਤ ਸਿੰਘ ਭਿੰਡਰ, ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਜਥੇਦਾਰ ਕਰਮ ਸਿੰਘ ਕਲਵਾਂ, ਮੰਗਲ ਸਿੰਘ ਗਿੱਲ, ਦਰਬਾਰਾ ਸਿੰਘ ਕਲਵਾਂ ਸੰਮਤੀ ਮੈਂਬਰ, ਮਨਦੀਪ ਸਿੰਘ ਰਿੰਕੂ, ਸੋਹਣ ਸਿੰਘ ਠੋਡਾ, ਸ਼ਿੰਗਾਰਾ ਸਿੰਘ ਸਰਪੰਚ ਹੀਰਪੁਰ, ਸੋਹਣ ਸਿੰਘ ਸਾਬਕਾ ਸਰਪੰਚ ਮਨਜੀਤ ਸਿੰਘ ਗਰਚਾ, ਸੋਹਣ ਸਿੰਘ ਗਰਚਾ, ਬਾਬਾ ਸੁਰਜੀਤ ਸਿੰਘ ਡੂਮੇਵਾਲ ਆਦਿ ਵਲੋਂ ਜਥੇਦਾਰ ਮੋਹਣ ਸਿੰਘ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਖੱਡਿਆਂ ’ਚ ਤਬਦੀਲ ਵਾਰਡ-15 ਦੀਆਂ ਸੜਕਾਂ ਹਾਦਸਿਆਂ ਨੂੰ ਦੇ ਰਹੀਆਂ ਸੱਦਾ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਖ਼ਾਲਸਾ ਸਕੂਲ ਦੀ ਸਬਮਰਸੀਬਲ ਮੋਟਰ ਚੋਰੀ
Ad Position 24